Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡਾ. ਅਰਵਿੰਦ ਪਾਲ ਸਿੰਘ ਵੱਲੋਂ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 21 Feb 2025

Last updated on: Feb 21, 2025, 00:00 IST

ਸਿਵਲ ਸਰਜਨ ਡਾ.ਅਰਵਿੰਦ ਪਾਲ ਸਿੰਘ ਵੱਲੋਂ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ  ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਇਕ ਜ਼ਰੂਰੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਆਪਣੀ ਅਤੇ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ’ਚ ਕਿਸੇ ਕੰਮ ਦੀ ਕੋਈ ਪੈਡੈਂਸੀ ਬਾਕੀ ਨਾ ਰੱਖਣ ਦੀ ਹਦਾਇਤ ਕੀਤੀ। 

ਉਨ੍ਹਾਂ ਵਿਭਾਗ ਵੱਲੋਂ ਚਲਾਏ ਜਾ  ਰਹੇ ਸਿਹਤ ਪ੍ਰੋਗਰਾਮ ਤਪਦਿਕ ਰੋਗ, ਐਨ.ਸੀ.ਡੀ., ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਕਿਹਾ। ਸਿਵਲ ਸਰਜਨ ਨੇ ਕਿਹਾ ਕਿ ਕੋਈ ਵੀ ਗਰਭਵਤੀ ਮਾਂ ਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਸਿਹਤ ਪ੍ਰੋਗਰਾਮਾਂ ਲੋਕਾਂ ਤੱਕ ਪਹੁੰਚਾਏ ਜਾਣ ਅਤੇ ਆਪੋ ਆਪਣੀ ਸਿਹਤ ਸੰਸਥਾ ਦੀ ਸਾਫ ਸਫਾਈ ਅਤੇ ਮੇਨਟੇਨੈਂਸ ਵੱਲੋ ਖ਼ਾਸ ਧਿਆਨ ਦਿੱਤਾ ਜਾਵੇ। 

ਜੱਚਾ ਬੱਚਾ ਦੀ ਸਿਹਤ ਸੰਭਾਲ ਲਈ ਸੰਸਥਾਗਤ ਜਣੇਪਿਆਂ ਵਿਚ ਵਾਧਾ ਕਰਨ, ਹਾਈ ਰਿਸਕ ਗਰਭਵਤੀ ਔਰਤਾਂ ਦਾ ਫੋਲੋਅੱਪ, ਐਮ.ਡੀ. ਮੈਡੀਸਨ ਅਤੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਸਮੇਂ ਸਿਰ ਜਾਂਚ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੰਪੂਰਨ ਟੀਕਾਕਰਨ ਕਰਨਾ, ਬਾਇਓ ਮੈਡੀਕਲ ਵੇਸਟੇਜ ਦਾ ਸਹੀ ਪਰਬੰਧ ਕਰਨਾ, ਯੂ ਡੀ ਆਈ ਕਾਰਡ ਬਣਾਏ ਜਾਣ ਅਤੇ ਕੋਟਪਾ ਐਕਟ 2003 ਦੀ ਉਲੰਘਨਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣ। ਉਨ੍ਹਾਂ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸੀਨੀਅਰ ਮੈਡੀਕਲ ਅਫ਼ਸਰ ਸਿਹਤ ਕੇਂਦਰਾਂ ਵਿੱਚ ਸਟਾਫ਼ ਦੀ ਹਾਜ਼ਰੀ ਚੈੱਕ ਕਰਨ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਸੰਸਥਾਵਾਂ ਦਾ ਸਮੇਂ ਸਮੇਂ ਨਿਰੀਖਣ ਕਰਨ।

ਇਸ ਮੌਕੇ ਸਹਾਇਕ ਸਿਵਲ ਸਰਜਨ ਰਵਿੰਦਰ ਕੁਮਾਰ ਸਿੰਗਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ, ਡਾ. ਵਿਜੇ ਜਿੰਦਲ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ, ਡਾ. ਨਿਰਮਲ ਸਿੰਘ ਭੀਖੀ, ਡਾ. ਅੰਜੂ ਕਾਸਲ ,ਡਾ. ਵਰੁਣ ਮਿੱਤਲ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਜੈਨ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਉਪ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ  ਕਰਮਚਾਰੀ ਹਾਜ਼ਰ ਸਨ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD