Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਿੱਧੇ ਦੇ ਮੁਕਾਬਲੇ ਵਿੱਚ ਸਰਕਾਰੀ ਕਾਲਜ ਲੜਕੀਆਂ ਦੀ ਸਰਦਾਰੀ

ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਦੇ ਗੀਤ ਸੂਹੀ ਸੂਹੀ ਸੰਗ ਨੇ ਮੇਲੀਆਂ ਨੂੰ ਝੂਮਣ ਲਾਇਆ

Patiala Heritage Festival 2025,Punjabi Heritage Festival,Punjabi Culture & Fashion,Traditional Punjabi Attire,Patiala Heritage Fest 2025

Web Admin

Web Admin

5 Dariya News

ਪਟਿਆਲਾ , 21 Feb 2025

Last updated on: Feb 21, 2025, 00:00 IST

ਸ਼ੀਸ਼ ਮਹਿਲ ਪਟਿਆਲਾ ਦੀ ਗੋਦ ਵਿੱਚ ਚੱਲ ਰਹੇ ਸਰਸ ਮੇਲੇ ਦਾ ਅੱਠਵਾਂ ਦਿਨ ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਰਿਹਾ। ਮੇਲਾ ਲੋਕ ਨਾਚਾਂ ਅਤੇ ਲੋਕ ਕਲਾ, ਗੁੱਤ ਗੁੰਦਣ ਦੇ ਮੁਕਾਬਲੇ ਕਰਵਾ ਰੰਗਲੇ ਪੰਜਾਬ ਦੀ ਛਾਪ ਛੱਡਦਾ ਨਜ਼ਰ ਆਇਆ। ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਨੁਪ੍ਰਿਤਾ ਜੌਹਲ ਦੀ ਅਗਵਾਈ ਵਿਚ ਜਿੱਥੇ ਮੇਲਾ ਆਏ ਹੋਏ ਮੇਲੀਆਂ ਲਈ ਵੱਖ ਵੱਖ ਖੇਤਰਾਂ ਦੀਆਂ ਸ਼ਿਲਪਕਾਰੀ ਵਸਤਾਂ ਦੀ ਸੁਗਾਤ ਲੈ ਕੇ ਆਇਆ, ਉੱਥੇ ਹੀ ਲੋਕ ਨਾਚ, ਲੋਕ ਗੀਤਾਂ ਅਤੇ ਲੋਕ ਕਲਾਵਾਂ ਦੇ ਮੁਕਾਬਲੇ ਕਰਵਾ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਾਸਤ ਦੀਆਂ ਪੈੜਾਂ ਪਾਉਂਦਾ ਨਜ਼ਰ ਆ ਰਿਹਾ ਹੈ।

ਸਭਿਆਚਾਰਕ ਪ੍ਰੋਗਰਾਮਾਂ ਦੇ ਮੇਜ਼ਬਾਨ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਮੇਲੀਆਂ ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਦੀ ਮੁਬਾਰਕ ਦਿੱਤੀ ਅਤੇ ਆਪਣਾ ਚਰਚਿਤ ਗੀਤ ਕਿੱਥੇ ਗਈ ਸੂਹੀ ਸੂਹੀ ਸੰਗ ਪੇਸ਼ ਕੀਤਾ। ਗਿੱਧੇ ਦੇ ਮੁਕਾਬਲੇ ਵਿੱਚ ਸਰਕਾਰੀ ਕਾਲਜ ਲੜਕੀਆਂ ਨੇ ਪਹਿਲਾ ਅਤੇ ਸਰਕਾਰੀ ਸਟੇਟ ਕਾਲਜ ਨੇ ਦੂਸਰਾ ਸਥਾਨ ਹਾਸਲ ਕੀਤਾ। 

ਸੋਲੋ ਡਾਂਸ ਵਿੱਚ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਦੀ ਚਹਿਕਪ੍ਰੀਤ ਨੇ ਪਹਿਲਾ ਅਤੇ ਸਰਕਾਰੀ ਪੌਲੀਟੈਕਨਿਕ ਪਟਿਆਲਾ ਦੀ ਤਰਨਜੋਤ ਕੌਰ ਅਤੇ ਸਰਕਾਰੀ ਮਹਿੰਦਰਾ ਕਾਲਜ ਨਵਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਗੁੱਤ ਗੁੰਦਣ ਵਿਚ ਪਹਿਲਾ ਸਥਾਨ ਕਰੀਤੀਕਾ ਆਰੂ ਮੀਰਾ ਪਬਲਿਕ ਸਕੂਲ, ਐਸ਼ਵਰਿਆ ਸਰਕਾਰੀ ਐਮੀਨੈਂਸ ਫ਼ੀਲਖ਼ਾਨਾ ਅਤੇ ਪ੍ਰੀਤੀ ਸਰਕਾਰੀ ਆਈ ਟੀ ਆਈ ਲੜਕੀਆਂ ਨੇ ਜਿੱਤਿਆ। 

ਮੰਚ ਸੰਚਾਲਨ ਦੀ ਕਾਰਵਾਈ ਨਰਿੰਦਰ ਸਿੰਘ ਨੇ ਸੰਭਾਲੀ। ਜੇਤੂ ਵਿਦਿਆਰਥੀਆਂ ਨੂੰ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਰਣਜੀਤ ਕੌਰ ਲੀਗਲ ਅਫ਼ਸਰ ਜ਼ਿਲ੍ਹਾ ਬਾਲ ਅਤੇ ਵਿਕਾਸ ਅਫ਼ਸਰ ਨੂੰ ਇਨਾਮ ਤਕਸੀਮ ਕੀਤੇ।

 

Tags: Patiala Heritage Festival 2025 , Punjabi Heritage Festival , Punjabi Culture & Fashion , Traditional Punjabi Attire , Patiala Heritage Fest 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD