Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਲੁਧਿਆਣਾ ਅਤੇ ਪਟਿਆਲਾ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ

ਅਧਿਕਾਰੀਆਂ ਨੂੰ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਚੱਲ ਰਹੇ ਕਾਰਜ਼ਾਂ 'ਚ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab, Ashok Prashar Pappi, Inderjit Kaur Mann, Ajitpal Singh Kohli, Dr Jeevanjyot Kaur, Dr Amandeep Kaur Arora, Kuljit Singh Randhawa, Jitendra Jorwal, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 21 Feb 2025

Last updated on: Feb 21, 2025, 00:00 IST

ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਚਤ ਭਵਨ ਵਿਖੇ ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਨਾਲ-ਨਾਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਅਤੇ ਪੀ.ਐਸ.ਪੀ.ਸੀ.ਐਲ. ਦੁਆਰਾ ਕੀਤੇ ਗਏ ਕਾਰਜ਼ਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਵਿਧਾਇਕ ਮਦਨ ਲਾਲ ਬੱਗਾ ਨੇ ਕੀਤੀ, ਜਿਸ ਵਿੱਚ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ, ਇੰਦਰਜੀਤ ਕੌਰ ਮਾਨ, ਅਜੀਤਪਾਲ ਸਿੰਘ ਕੋਹਲੀ, ਡਾ. ਜੀਵਨਜਯੋਤ ਕੌਰ, ਡਾ. ਅਮਨਦੀਪ ਕੌਰ ਅਰੋੜਾ ਅਤੇ ਕੁਲਜੀਤ ਸਿੰਘ ਰੰਧਾਵਾ ਸ਼ਾਮਲ ਸਨ। 

ਮੀਟਿੰਗ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੀ ਸ਼ਾਮਲ ਹੋਏ। ਕਮੇਟੀ ਨੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨਾਲ-ਨਾਲ ਸਟਰੀਟ ਲਾਈਟਾਂ ਅਤੇ ਸੀਵਰੇਜ ਸਿਸਟਮ ਨਾਲ ਸਬੰਧਤ ਮੁੱਦਿਆਂ 'ਤੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਸਥਾਨਕ ਸਰਕਾਰਾਂ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮਾਂ/ਕਮੇਟੀਆਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ, ਲੁਧਿਆਣਾ ਪੱਛਮੀ ਦੇ ਮਰਹੂਮ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ, ਜਿਨ੍ਹਾਂ ਦਾ ਇਸ ਸਾਲ ਦੇ ਸ਼ੁਰੂ ਵਿੱਚ ਦੇਹਾਂਤ ਹੋ ਗਿਆ ਸੀ। ਮੀਟਿੰਗ ਤੋਂ ਬਾਅਦ, ਚੇਅਰਮੈਨ ਵਿਧਾਇਕ ਬੱਗਾ ਦੀ ਅਗਵਾਈ ਵਿੱਚ ਕਮੇਟੀ ਮੈਂਬਰਾਂ ਨੇ ਹੰਬੜਾਂ ਰੋਡ 'ਤੇ ਸਥਿਤ ਹੈਬੋਵਾਲ ਡੇਅਰੀ ਕੰਪਲੈਕਸ ਅਤੇ ਨਗਰ ਨਿਗਮ ਵਰਕਸ਼ਾਪ ਦਾ ਵੀ ਦੌਰਾ ਕੀਤਾ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab , Ashok Prashar Pappi , Inderjit Kaur Mann , Ajitpal Singh Kohli , Dr Jeevanjyot Kaur , Dr Amandeep Kaur Arora , Kuljit Singh Randhawa , Jitendra Jorwal , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD