Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਭਗਵੰਤ ਮਾਨ ਸਰਕਾਰ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨਸ਼ੀਲ : ਕੁਲਵੰਤ ਸਿੰਘ

ਸਰਕਾਰੀ ਕਾਲਜ ਮੋਹਾਲੀ ਵਿਖੇ 39ਵੇਂ ਸਾਲਾਨਾ ਖੇਡ ਸਮਾਗਮ ਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐਂਸ.ਏ.ਐੱਸ. ਨਗਰ , 21 Feb 2025

Last updated on: Feb 21, 2025, 00:00 IST

ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ), ਸਰਕਾਰੀ ਕਾਲਜ,  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 39ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਕਾਲਜ ਪ੍ਰਿੰਸੀਪਲ ਗੁਰਿੰਦਰਜੀਤ ਕੌਰ, ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸਿਮਰਪ੍ਰੀਤ ਕੌਰ ਅਤੇ ਕਾਲਜ ਵਿਦਿਆਰਥੀਆਂ ਵੱਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਲਗਾਤਾਰ ਵੱਡੇ ਖੇਡ ਸਮਾਰੋਹਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਖੇਡਾਂ ਚ ਬੇਹਤਰੀਨ ਕਾਰਗੁਜ਼ਾਰੀ ਦਾ ਪ੍ਰਗਟਾਵਾ ਕਰਨ ਵਾਲੇ ਖਿਡਾਰੀਆਂ ਨੂੰ  ਲੋੜੀਂਦਾ ਸਾਮਾਨ ਅਤੇ ਢੁੱਕਵਾਂ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਵਿਖੇ 39ਵੇਂ ਸਾਲਾਨਾ ਖੇਡ ਸਮਾਰੋਹ ਦੌਰਾਨ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਤਾਰੀਫ ਕਰਨੀ ਬਣਦੀ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਬਿਨਾਂ ਸ਼ੱਕ ਪੜ੍ਹਾਈ ਵਿਦਿਆਰਥੀ ਵਰਗ ਲਈ ਜ਼ਰੂਰੀ ਹੈ, ਪ੍ਰੰਤੂ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਖੇਡਾਂ ਦੇ ਵਿੱਚ ਭਾਗ ਲੈਣਾ ਵੀ ਜ਼ਰੂਰੀ ਹੈ। ਕਿਉਂਕਿ ਖੇਡਾਂ ਵਿਦਿਆਰਥੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਵਧੇਰੇ ਮਜਬੂਤ ਬਣਾਉਂਦੀਆਂ ਹਨ, ਇਸ ਲਈ ਹਰ ਬੱਚਾ ਖੇਡਾਂ ਵਿੱਚ ਹਿੱਸਾ ਲਵੇ। 

ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਪੁਰਾਣੇ ਇਤਿਹਾਸ ਅਤੇ ਵਿਰਸੇ ਨਾਲ ਜੁੜ ਕੇ ਚੰਗੇ ਕੰਮ ਕਰਨ ਅਤੇ ਮਾੜੀਆਂ ਨੀਤੀਆਂ ਨੂੰ ਛੱਡ ਕੇ ਖੇਡਾਂ ਅਤੇ ਪੜ੍ਹਾਈ ਦੇ ਨਾਲ ਨਾਲ ਦੇਸ਼ ਅਤੇ ਮਾਂ-ਬਾਪ ਦੀ ਸੇਵਾ ਵੱਲ ਧਿਆਨ ਦੇਣ ਲਈ ਕਿਹਾ। ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਦੇ ਵਿੱਚ ਨਵੇਂ ਚੌਂਕ ਬਣ ਰਹੇ ਹਨ ਅਤੇ ਸੀ. ਸੀ. ਟੀ.ਵੀ. ਕੈਮਰੇ ਲਗਾਏ ਜਾ ਚੁੱਕੇ ਹਨ, ਜਿਨਾਂ ਤੇ 50 ਕਰੋੜ ਰੁਪਏ ਖਰਚਿਆ ਜਾ ਚੁੱਕਾ ਹੈ ਅਤੇ 50 ਕਰੋੜ ਰੁਪਏ ਹੋਰ ਖਰਚੇ ਜਾਣਗੇ। 

ਮੋਹਾਲੀ ਦੇ ਹਰ ਕੋਨੇ, ਹਰ ਚੌਂਕ ਅਤੇ ਹਰ ਟੀ ਪੁਆਇੰਟ ਸਮੇਤ ਹਰ ਮਹੱਤਵਪੂਰਨ ਏਰੀਏ ਦੇ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ। ਜਿਸ ਨਾਲ ਟਰੈਫਿਕ ਦੇ ਨਿਯਮਾਂ ਦੀ ਉਲੰਘਣਾ ਨਹੀਂ ਹੋ ਸਕੇਗੀ,  ਚੋਰੀ ਅਤੇ ਝਗੜਿਆਂ ਦੇ ਮਾਮਲੇ ਕੰਟਰੋਲ ਦੇ ਵਿੱਚ ਹੋਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਮੋਹਾਲੀ ਜ਼ੀਰੋ ਕਰਾਈਮ ਵਾਲਾ ਸ਼ਹਿਰ ਹੋਵੇਗਾ।

ਇਸ ਮੌਕੇ ਤੇ ਸੁਰਿੰਦਰਜੀਤ ਕੌਰ ਪ੍ਰਿੰਸੀਪਲ, ਪ੍ਰੋ. ਨਵਦੀਪ ਸਿੰਘ, ਸੀਨੀਅਰ ਪ੍ਰੋਫੈਸਰ, ਪ੍ਰੋ. ਸਿਮਰਪ੍ਰੀਤ ਕੌਰ, ਮੁਖੀ ਸਰੀਰਕ ਸਿੱਖਿਆ, ਪ੍ਰੋ. ਜਗਤਾਰ ਸਿੰਘ ਚਿੱਲਾ ਸਰੀਰਕ ਸਿੱਖਿਆ, ਆਰ.ਪੀ ਸ਼ਰਮਾ ਐਕਸ ਐਮ.ਸੀ ਫੇਜ-6, ਹਰਵਿੰਦਰ ਸੈਨੀ, ਹਰਮੇਸ਼ ਸਿੰਘ ਕੁੰਭੜਾ, ਹਰਪਾਲ ਸਿੰਘ ਚੰਨਾ, ਡਾ.ਕੁਲਦੀਪ ਸਿੰਘ ਵੀ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD