Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਲੁਧਿਆਣਾ , 21 Feb 2025

Last updated on: Feb 21, 2025, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਮਨੋਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਸ਼ਿਕਾਇਤਕਰਤਾ ਨਿਊ ਅਮਰ ਨਗਰ, ਡਾਬਾ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। 

ਸ਼ਿਕਾਇਤਕਰਤਾ, ਜੋ ਕਿ ਇੱਕ ਵੈਲਡਿੰਗ ਦੀ ਦੁਕਾਨ ਚਲਾਉਂਦਾ ਹੈ, ਨੇ ਦੱਸਿਆ ਕਿ ਉਸਦੀ ਪਤਨੀ ਨੇ ਨਿਊ ਅਮਰ ਨਗਰ ਵਿਖੇ ਇੱਕ ਦੋ ਮੰਜ਼ਿਲਾ ਘਰ ਖਰੀਦਿਆ ਸੀ ਅਤੇ ਉਹ ਇਸ ਘਰ ਦੀ ਪਹਿਲੀ ਮੰਜ਼ਿਲ 'ਤੇ ਇੱਕ ਛੋਟੀ ਫੈਕਟਰੀ ਲਗਾਉਣਾ ਚਾਹੁੰਦਾ ਸੀ, ਜਿਸ ਲਈ 10 ਕਿਲੋਵਾਟ ਦੇ ਵਪਾਰਕ ਬਿਜਲੀ ਮੀਟਰ ਦੀ ਜ਼ਰੂਰਤ ਸੀ। ਸ਼ਿਕਾਇਤ ਮੁਤਾਬਕ, ਉਸਨੇ ਲੁਧਿਆਣਾ ਦੇ ਜਨਤਾ ਨਗਰ ਸਥਿਤ ਪੀ.ਐਸ.ਪੀ.ਸੀ.ਐਲ. ਦਫ਼ਤਰ ਵਿਖੇ ਨਵੇਂ ਮੀਟਰ ਲਈ ਅਰਜ਼ੀ ਦਿੱਤੀ ਅਤੇ ਲੋੜੀਂਦੀ ਫੀਸ ਜਮ੍ਹਾ ਕਰਵਾਈ। 

ਪੰਦਰਾਂ ਦਿਨਾਂ ਉਪਰੰਤ, ਉਕਤ ਜੇ.ਈ. ਮਨੋਜ ਕੁਮਾਰ ਨੇ ਜਗ੍ਹਾ ਦਾ ਦੌਰਾ ਕੀਤਾ ਅਤੇ "ਫੁੱਟਕਲ ਖਰਚਿਆਂ" ਲਈ ਉਸ ਤੋਂ 3,000 ਰੁਪਏ ਲਏ। ਇਸ ਤੋਂ ਬਾਅਦ ਜੇ.ਈ. ਨੇ 15,000 ਰੁਪਏ ਰਿਸ਼ਵਤ ਦੀ ਮੰਗ ਕਰਦਿਆਂ ਕਿਹਾ ਕਿ ਮੀਟਰ ਸਿਰਫ਼ ਰਿਸ਼ਵਤ ਦੇਣ ਤੋਂ ਬਾਅਦ ਹੀ ਲਗਾਇਆ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਜਦੋਂ ਸ਼ਿਕਾਇਤਕਰਤਾ 19 ਫਰਵਰੀ, 2025 ਨੂੰ ਮੀਟਰ ਲਗਾਉਣ ਦੇ ਸਬੰਧ ਵਿੱਚ ਦੁਬਾਰਾ ਪੀ.ਐਸ.ਪੀ.ਸੀ.ਐਲ. ਦਫ਼ਤਰ ਗਿਆ ਤਾਂ ਜੇ.ਈ. ਨੇ ਫਿਰ ਰਿਸ਼ਵਤ ਦੀ ਮੰਗ ਕੀਤੀ। 

ਸ਼ਿਕਾਇਤਕਰਤਾ ਦੀ ਬੇਨਤੀ 'ਤੇ, ਉਕਤ ਜੇ.ਈ. 5,000 ਰੁਪਏ ਦੀ ਪੇਸ਼ਗੀ ਲੈਣ ਅਤੇ ਬਾਕੀ ਰਕਮ ਦੀ ਅਦਾਇਗੀ ਮੀਟਰ ਲਗਾਉਣ ਤੋਂ ਬਾਅਦ ਕਰਨ ਲਈ ਸਹਿਮਤ ਹੋ ਗਿਆ। ਫਿਰ ਜੇ.ਈ. ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੇ ਭੁਗਤਾਨ ਲਈ ਦਫ਼ਤਰ ਬੁਲਾਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਜਨਤਾ ਨਗਰ, ਲੁਧਿਆਣਾ ਵਿਖੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜੇ.ਈ. ਮਨੋਜ ਕੁਮਾਰ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD