Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਸ ਮੇਲੇ ਚ ਲਜ਼ੀਜ਼ ਪਕਵਾਨਾਂ ਨੇ ਦਰਸ਼ਕ ਮੋਹੇ

ਭਾਂਤ-ਭਾਂਤ ਦੇ ਖਾਣ-ਪੀਣ ਦੇ ਪਦਾਰਥਾਂ ਨੇ ਲੋਕਾਂ ਦੇ ਮੂੰਹ 'ਚ ਲਿਆਂਦਾ ਪਾਣੀ

Patiala Heritage Festival 2025,Punjabi Heritage Festival,Punjabi Culture & Fashion,Traditional Punjabi Attire,Patiala Heritage Fest 2025

Web Admin

Web Admin

5 Dariya News

ਪਟਿਆਲਾ , 21 Feb 2025

Last updated on: Feb 21, 2025, 00:00 IST

ਪਟਿਆਲਾ ਵਿਰਾਸਤੀ ਮੇਲੇ ਤਹਿਤ ਇੱਥੇ 14 ਫਰਵਰੀ ਨੂੰ ਸ਼ੁਰੂ ਹੋਏ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਵਿਖੇ ਲੱਗੀਆਂ ਵੱਖ-ਵੱਖ ਲਜ਼ੀਜ਼ ਪਕਵਾਨਾਂ ਦੀਆਂ ਸਟਾਲਾਂ ਨੇ ਦਰਸ਼ਕਾਂ ਨੂੰ ਮੋਹ ਲਿਆ ਹੈ। ਪਟਿਆਲਵੀ ਇਥੇ ਸਥਾਨਕ ਸ਼ਹਿਰ, ਦਿੱਲੀ, ਬੰਬੇ, ਹਿਮਾਚਲੀ ਫੂਡ ਸਮੇਤ ਰਾਜਸਥਾਨ ਤੇ ਹੋਰ ਸ਼ਹਿਰਾਂ ਤੋਂ ਆਏ ਪਕਵਾਨ ਇੱਥੇ ਪੁੱਜਣ ਵਾਲਿਆਂ ਦੇ ਮੂੰਹ ਵਿੱਚ ਪਾਣੀ ਲੈ ਆਉਂਦੇ ਹਨ ਤੇ ਲਜ਼ੀਜ਼ ਖਾਣਾ ਕੇ ਮੇਲੀ ਆਪਣੀਆਂ ਉਂਗਲਾਂ ਚੱਟਣ ਲਈ ਮਜ਼ਬੂਰ ਹੋ ਜਾਂਦੇ ਹਨ।

ਇਸ ਮੇਲੇ ਦੇ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਲੱਗੇ ਇਸ ਸਰਸ (ਸੇਲ ਆਫ਼ ਆਰਟੀਕਲਜ਼ ਆਫ਼ ਰੂਰਲ ਆਰਟੀਸਨਸ) ਮੇਲੇ  ਵਿੱਚ ਦੇਸੀ ਘਿਉ ਦੇ ਸ਼ੁੱਧ ਪਕਵਾਨ ਦਰਸ਼ਕਾਂ ਨੂੰ ਮੋਹਦੇ ਹਨ। ਉਨ੍ਹਾਂ ਕਿਹਾ ਕਿ ਭਾਂਤ-ਭਾਂਤ ਦੇ ਪਦਾਰਥ ਖਾਣ-ਪੀਣ ਲਈ ਇੱਥੇ ਦਰਸ਼ਕਾਂ ਦੇ ਬੈਠਣ ਲਈ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ। ਇਸ ਤੋਂ ਬਿਨ੍ਹਾਂ ਸਾਫ਼-ਸਫ਼ਾਈ ਤੇ ਭੋਜਨ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਸਮੂਹ ਸਟਾਲਾਂ ਨੂੰ ਵਿਸ਼ੇਸ਼ ਨਿਰਦਸ਼ ਦਿੱਤੇ ਗਏ ਹਨ।

ਇੱਥੇ ਲਾਹੌਰੀ ਪੰਜਾਬ ਢਾਬਾ, ਅੰਮ੍ਰਿਤਸਰੀ ਛੋਲੇ ਭਟੂਰੇ, ਸਿਕਮ-ਚਾਈਨੀਜ਼-ਮੋਮੋਜ-ਨਿਊਡਲਜ਼ ਦਾ ਕੰਬੋ, ਅੰਨਾ ਡੋਸਾ ਫਰਾਮ ਮੁੰਬਈ, ਅੰਮ੍ਰਿਤਸਰੀ ਨਾਨ੍ਹ ਕੁਲਚਾ, ਦਿੱਲੀ ਚਾਟ ਕਾਰਨਰ, ਦਿੱਲੀ ਦਾ ਮਸ਼ਹੂਰ ਮੂੰਗ ਦਾਲ ਪਨੀਰ ਚਿੱਲਾ, ਬੰਬੇ ਚੌਪਾਟੀ ਫੂਡ ਆਈਸਕ੍ਰੀਮ ਰੋਲਰ, ਸਾਊਥ ਇੰਡੀਅਨ ਫੂਡ-ਡੋਸਾ ਆਦਿ, ਕੁੱਲ੍ਹੜ ਪੀਜ਼ਾ ਕਾਰਨਰ, ਕੁੱਲ੍ਹੜ ਚਾਹ, ਕਾਫ਼ੀ, ਜੂਸ, ਮਿਸਟਰ ਮੈਂਗੋ, ਕਲਕੱਤਾ ਰੌਲ, ਬੰਬੇ ਸਨੈਕਸ ਕਾਰਨਰ, ਹਰਿਆਣਾ ਦੀਆਂ ਜਲੇਬੀਆਂ, ਬੰਬੇ ਸਟਰੀਟ ਫੂਡ, ਰਾਜਸਥਾਨੀ ਭੋਜਨ-ਦਾਲ ਬਾਟੀ ਚੂਰਮਾ, ਨਾਇਰਾ ਸ਼ਾਪ ਦੇ ਸ਼ੇਕ ਤੇ ਕੋਲਡ ਡਰਿੰਕਸ, ਯੰਮੀ ਪੋਆਇੰਟ ਦਾ ਬਰਗਰ, ਪਾਸਤਾ ਆਦਿ ਸਮੇਤ ਹਿਮਾਚਲੀ ਫੂਡ ਦਰਸ਼ਕਾਂ ਨੂੰ ਖਿੱਚ ਰਹੇ ਹਨ। 

ਇਹ ਲਜ਼ੀਜ਼ ਪਕਵਾਨ ਨੌਜਵਾਨਾਂ ਤੇ ਬੱਚਿਆਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦਾ ਖਾਣਾ ਖਾਣ ਲਈ ਮਜ਼ਬੂਰ ਕਰ ਰਹੇ ਹਨ।

 

Tags: Patiala Heritage Festival 2025 , Punjabi Heritage Festival , Punjabi Culture & Fashion , Traditional Punjabi Attire , Patiala Heritage Fest 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD