Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਸਮਾਰੋਹ

ਮਾਂ ਬੋਲੀ ਮਨੱਖ ਨੰ ਆਪਣੇ ਵਿਰਸੇ ਤੇ ਮੂਲ ਨਾ ਜੋੜਦੀ ਹੈ: ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar

5 Dariya News

5 Dariya News

5 Dariya News

ਅੰਮ੍ਰਿਤਸਰ , 21 Feb 2025

Last updated on: Feb 21, 2025, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਆਯੋਜਿਤ ਵਿਸ਼ੇਸ਼ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਮਾਂ ਬੋਲੀ ਕਿਸੇ ਵੀ ਕੌਮ ਦੀ ਰੂਹ ਹੁੰਦੀ ਹੈ। ਇਹ ਕੇਵਲ ਇੱਕ ਭਾਸ਼ਾ ਹੀ ਨਹੀਂ, ਸਗੋਂ ਇਹ ਸਾਡੇ ਸਭਿਆਚਾਰਕ , ਇਤਿਹਾਸ, ਅਤੇ ਪੀੜ੍ਹੀ ਦਰ ਪੀੜ੍ਹੀ ਸੰਚਿਤ ਗਿਆਨ ਦਾ ਸਰੋਤ ਹੁੰਦੀ ਹੈ। ਮਾਂ ਬੋਲੀ ਉਹ ਪਹਿਚਾਣ ਹੁੰਦੀ ਹੈ ਜੋ ਇੱਕ ਵਿਅਕਤੀ ਨੂੰ ਆਪਣੇ ਵਤੀਰੇ, ਆਪਣੇ ਵਿਰਸੇ ਅਤੇ ਆਪਣੇ ਮੂਲ ਨਾਲ ਜੋੜਦੀ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਕਰਵਾਏ ਇਸ ਵਿਸ਼ੇਸ਼ ਸਮਾਰੋਹ ਦੇ ਆਰੰਭ ਵਿੱਚ ਡਾ. ਅਮਰਜੀਤ ਸਿੰਘ, ਮੁਖੀ, ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ। ਇਸ ਸਮਾਰੋਹ ਵਿੱਚ ਬਾਬਾ ਸੇਵਾ ਸਿੰਘ, (ਪ੍ਰਸਿੱਧ ਸਮਾਜ ਸੇਵੀ ਅਤੇ ਵਾਤਾਵਰਨ ਪ੍ਰੇਮੀ, ਖਡੂਰ ਸਾਹਿਬ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਡਾ. ਲਖਵਿੰਦਰ ਜੌਹਲ (ਪ੍ਰਧਾਨ, ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ, ਜਲੰਧਰ), ਡਾ. ਆਤਮ ਸਿੰਘ ਰੰਧਾਵਾ (ਮੁਖੀ, ਪੰਜਾਬੀ ਵਿਭਾਗ, ਖ਼ਾਲਸਾ ਕਾਲਜ, ਅੰਮ੍ਰਿਤਸਰ) ਅਤੇ ਡਾ. ਧਰਮ ਸਿੰਘ (ਸਾਬਕਾ ਮੁਖੀ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ) ਸਨ। ਕੌਮਾਂਤਰੀ ਮਾਂ ਬੋਲੀ ਦਿਵਸ ਦੇ ਆਯੋਜਨ ਦਾ ਆਰੰਭ ‘ਦੇਹ ਸ਼ਿਵਾ ਬਰ ਮੋਹਿ ਇਹੈ’ ਸ਼ਬਦ ਦੀ ਧੁਨ ਤੋਂ ਹੋਇਆ। 

ਇਸ ਉਪਰੰਤ ਮੁੱਖ ਮਹਿਮਾਨ ਬਾਬਾ ਸੇਵਾ ਸਿੰਘ ਜੀ ਨੇ ਸਰੋਤਿਆਂ ਨੂੰ ਮੁਖ਼ਾਤਿਬ ਹੁੰਦਿਆਂ ਕਿਹਾ ਕਿ ਮਾਂ ਬੋਲੀ ਨਾਲ ਹਰ ਮਨੁੱਖ ਦਾ ਰਿਸ਼ਤਾ ਅਟੁੱਟ ਅਤੇ ਗਹਿਰਾ ਹੁੰਦਾ ਹੈ। ਇਸ ਲਈ ਇਸ ਨਾਲ ਅਪਣੱਤ ਵਾਲਾ ਸਬੰਧ ਸਕੀ ਮਾਂ ਵਰਗਾ ਹੀ ਹੁੰਦਾ ਹੈ। ਮਾਂ ਬੋਲੀ ਦੀ ਸੇਵਾ ਦੀ ਜ਼ਿੰਮੇਵਾਰੀ ਮਨੁੱਖ ਦੇ ਜਨਮ ਤੋਂ ਹੀ ਸ਼ੁਰੂ ਹੋ ਜਾਂਦੀ ਹੈ ਅਤੇ ਅੰਤ ਤੱਕ ਨਿਭਦੀ ਹੈ। ਇਸ ਲਈ ਇਸਦੇ ਵਿਕਾਸ ਲਈ ਸਾਨੂੰ ਸਾਰਿਆਂ ਨੂੰ ਹੰਭਲਾ ਮਾਰਨਾ ਚਾਹੀਦਾ ਹੈ। 

ਉਪਰੰਤ ਡਾ. ਲਖਵਿੰਦਰ ਜੌਹਲ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ, ਜੋ ਸਾਡੀ ਸੰਸਕ੍ਰਿਤੀ, ਇਤਿਹਾਸ ਅਤੇ ਸੂਫ਼ੀ ਤੇ ਗੁਰਬਾਣੀ ਦੀ ਵਿਰਾਸਤ ਨਾਲ ਜੁੜੀ ਹੋਈ ਹੈ। ਇਹ ਸਾਨੂੰ ਬਾਬਾ ਫਰੀਦ, ਗੁਰੂ ਨਾਨਕ ਦੇਵ ਜੀ, ਵਾਰਿਸ ਸ਼ਾਹ, ਬੁੱਲ੍ਹੇ ਸ਼ਾਹ ਤੇ ਸ਼ਾਹ ਹੁਸੈਨ ਵਰਗੀਆਂ ਮਹਾਨ ਹਸਤੀਆਂ ਦੀਆਂ ਸਿੱਖਿਆਵਾਂ ਤੇ ਉਪਦੇਸ਼ ਸਿੱਖਣ ਦਾ ਮੌਕਾ ਦਿੰਦੀ ਹੈ। ਇਸਦਾ ਬੁਨਿਆਦੀ ਅਤੇ ਆਂਤਰਿਕ ਚਰਿੱਤਰ ਧਰਮ-ਨਿਰਪੱਖ ਹੈ।

ਬਾਅਦ ਵਿੱਚ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਸਾਨੂੰ ਸਮਝਣਾ ਪਵੇਗਾ ਕਿ ਕਿਸੇ ਵੀ ਹੋਰ ਭਾਸ਼ਾ ਨੂੰ ਸਿੱਖਣ ਨਾਲ ਸਾਡੀ ਮਾਂ ਬੋਲੀ ਦੀ ਮਹੱਤਤਾ ਘਟ ਨਹੀਂ ਜਾਂਦੀ। ਅਸੀਂ ਕਈ ਭਾਸ਼ਾਵਾਂ ਸਿੱਖ ਸਕਦੇ ਹਾਂ, ਪਰ ਆਪਣੀ ਮਾਂ ਬੋਲੀ ਨੂੰ ਭੁੱਲਣਾ ਇੱਕ ਵੱਡੀ ਗਲਤੀ ਹੋਵੇਗੀ। ਜਿਵੇਂ ਜੜ੍ਹਾਂ ਮਜਬੂਤ ਹੋਣ, ਤਾਂ ਰੁੱਖ ਹਮੇਸ਼ਾ ਹਰੇ-ਭਰੇ ਰਹਿੰਦੇ ਹਨ, ਠੀਕ ਉਵੇਂ ਹੀ, ਮਾਂ ਬੋਲੀ ਨੂੰ ਜਿਉਂਦਾ ਰੱਖਣ ਨਾਲ ਅਸੀਂ ਆਪਣੀ ਪਹਿਚਾਣ ਤੇ ਵਿਰਸੇ ਨੂੰ ਸੰਭਾਲ ਸਕਦੇ ਹਾਂ। 

ਇਸ ਤੋਂ ਬਾਅਦ ਡਾ. ਧਰਮ ਸਿੰਘ ਨੇ ਸਰੋਤਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਗਲੋਬਲਾਈਜ਼ੇਸ਼ਨ ਦੇ ਦੌਰ ਵਿਚ, ਅਸੀਂ ਪੱਛਮੀ ਭਾਸ਼ਾਵਾਂ, ਖਾਸ ਕਰਕੇ ਅੰਗਰੇਜ਼ੀ, ਵੱਲ ਵਧ ਰਹੇ ਹਾਂ। ਬਹੁਤੀਆਂ ਜਗ੍ਹਾਂ ਤੇ ਮਾਂ ਬੋਲੀ ਨੂੰ ਪਿਛੜੇਪਨ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ। ਬੱਚਿਆਂ ਨੂੰ ਸ਼ੁਰੂ ਤੋਂ ਹੀ ਵਿਦੇਸ਼ੀ ਭਾਸ਼ਾਵਾਂ ਵਿੱਚ ਤਿਆਰੀ ਕਰਨ ਉਤੇ ਜ਼ੋਰ ਦਿੱਤਾ ਜਾਂਦਾ ਹੈ, ਜਿਸ ਕਰਕੇ ਉਹ ਆਪਣੀ ਮਾਂ ਬੋਲੀ ਤੋਂ ਦੂਰ ਹੋ ਰਹੇ ਹਨ। ਇਹੋ ਕਾਰਣ ਹੈ ਕਿ ਅੱਜ ਕਈ ਮਾਂ ਬੋਲੀਆਂ ਲੁਪਤ ਹੋਣ ਦੀ ਕਗਾਰ 'ਤੇ ਹਨ।

ਪ੍ਰੋਗਰਾਮ ਦੇ ਅੰਤ ਵਿੱਚ ਡਾ. ਮੇਘਾ ਸਲਵਾਨ ਅਸਿਸਟੈਂਟ ਪ੍ਰੋਫ਼ੈਸਰ, ਪੰਜਾਬੀ ਅਧਿਐਨ ਸਕੂਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਡਾ. ਹਰਿੰਦਰ ਕੌਰ ਸੋਹਲ, ਅਸਿਸਟੈਂਟ ਪ੍ਰੋਫ਼ੈਸਰ, ਪੰਜਾਬੀ ਅਧਿਐਨ ਸਕੂਲ ਨੇ ਬੜੇ ਖ਼ੂਬਸੂਰਤ ਅੰਦਾਜ਼ ਵਿੱਚ ਨਿਭਾਈ। ਉਹਨਾਂ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਜੀ ਦਾ ਇਸ ਸਮਾਰੋਹ ਨੂੰ ਸਫ਼ਲਤਾ ਪੂਰਵਕ ਸਿਰੇ ਚੜ੍ਹਾਉਣ ਲਈ ਦਿੱਤੇ ਗਏ ਸਹਿਯੋਗ ਵਾਸਤੇ ਉਹਨਾਂ ਦਾ ਦਿਲੀ ਧੰਨਵਾਦ ਕੀਤਾ।

ਇਸ ਮੌਕੇ ਉੱਤੇ ਪੰਜਾਬੀ ਭਾਸ਼ਾ ਅਤੇ ਮਸਨੂਈ ਬੁੱਧੀ ਉੱਤੇ ਡਾ. ਆਤਮ ਸਿੰਘ ਰੰਧਾਵਾ ਅਤੇ ਡਾ. ਮਹਿਲ ਸਿੰਘ ਦੁਆਰਾ ਸੰਪਾਦਿਤ ਪੁਸਤਕ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਵੀ ਰਿਲੀਜ਼ ਕੀਤੀ ਗਈ। ਇਸ ਮੌਕੇ ਉੱਤੇ ਵਿਭਾਗ ਦੇ ਅਧਿਆਪਕਾਂ ਵਿੱਚ  ਡਾ. ਬਲਜੀਤ ਰਿਆੜ, ਡਾ. ਰਾਜਵਿੰਦਰ ਕੌਰ,ਡਾ. ਹਰਿੰਦਰ ਸਿੰਘ ਤੁੜ, ਡਾ. ਕੰਵਲਜੀਤ ਕੌਰ,ਡਾ.  ਡਾ. ਅਸ਼ੋਕ ਭਗਤ,  ਡਾ. ਅੰਜੂ ਬਾਲਾ, ਡਾ.ਪ੍ਰਭਜੀਤ ਕੌਰ ਡਾ. ਸੁਖਪ੍ਰੀਤ ਕੌਰ, ਰਵਿੰਦਰ ਕੌਰ ਅਤੇ ਡਾ. ਚੰਦਨਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਖੋਜ- ਵਿਿਦਆਰਥੀ ਅਤੇ ਵਿਿਦਆਰਥੀ ਹਾਜ਼ਰ ਸਨ।

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD