Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਭਾਸ਼ਾ ਦਾ ਭਵਿੱਖ : ਸੰਭਾਵਨਾਵਾਂ ਤੇ ਚੁਣੌਤੀਆਂ ਵਿਸ਼ੇ ਤੇ ਗੋਸ਼ਟੀ

ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 21 Feb 2025

Last updated on: Feb 21, 2025, 00:00 IST

ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬੀ ਭਾਸ਼ਾ ਦਾ ਭਵਿੱਖ: ਸੰਭਾਵਨਾਵਾਂ ਤੇ ਚੁਣੌਤੀਆਂ ਵਿਸ਼ੇ ’ਤੇ ਗੋਸ਼ਟੀ ਕਰਵਾਈ ਗਈ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਕਰਵਾਈ ਗਈ ਇਸ ਗੋਸ਼ਟੀ ਵਿੱਚ ਉੱਘੇ ਵਿਦਵਾਨ ਡਾ. ਜੋਗਾ ਸਿੰਘ, ਡਾ. ਸਰਬਜੀਤ ਸਿੰਘ, ਡਾ. ਸਿਕੰਦਰ ਸਿੰਘ ਤੇ ਡਾ. ਬੂਟਾ ਸਿੰਘ ਬਰਾੜ ਨੇ ਮੁੱਖ ਵਕਤਾਵਾਂ ਵਜੋਂ ਸ਼ਮੂਲੀਅਤ ਕੀਤੀ ਅਤੇ ਡਾ. ਰਾਜਵਿੰਦਰ ਸਿੰਘ ਨੇ ਉਕਤ ਵਿਦਵਾਨਾਂ ਨਾਲ ਸੰਵਾਦ ਰਚਾਇਆ। 

ਬਹੁਤ ਸਾਰੇ ਸੂਝਵਾਨ ਸਰੋਤਿਆਂ ਨੇ ਸੁਆਲ ਕਰਕੇ, ਗੋਸ਼ਟੀ ਨੂੰ ਹੋਰ ਵੀ ਗੰਭੀਰਤਾ ਪ੍ਰਦਾਨ ਕਰ ਦਿੱਤੀ। ਡਾ. ਜੋਗਾ ਸਿੰਘ ਨੇ ਕਿਹਾ ਕਿ ਮਾਤ ਭਾਸ਼ਾ ਦੀ ਆਮ ਜਨਜੀਵਨ ਅਤੇ ਹੋਰਨਾਂ ਖੇਤਰਾਂ ਵਿੱਚ ਅਹਿਮੀਅਤ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪਿਛਲੀ ਸਦੀ ਦੇ ਅੱਠਵੇਂ ਦਹਾਕੇ ਤੋਂ ਪਹਿਲਾ ਸਾਡੇ ਅੰਗਰੇਜ਼ੀ ਮਾਧਿਅਮ ਦਾ ਕੋਈ ਰੁਝਾਨ ਨਹੀਂ ਸੀ ਪਰ ਸੋਚੀ-ਸਮਝੀ ਨੀਤੀ ਤਹਿਤ ਇਸ ਭਾਸ਼ਾ ਨੂੰ ਸਾਡੀ ਭਾਸ਼ਾ ’ਤੇ ਹਮਲੇ ਵਾਂਗ ਪ੍ਰਚਾਰਿਤ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਅੰਗਰੇਜ਼ੀ ਭਾਸ਼ਾ ਬਾਰੇ ਇੱਕ ਬਿਰਤਾਂਤ ਸਿਰਜਿਆ ਗਿਆ ਹੈ ਕਿ ਇਸ ਮਾਧਿਅਮ ’ਚ ਪੜ੍ਹਕੇ ਵਿਅਕਤੀ ਵਧੇਰੇ ਗਿਆਨਵਾਨ ਬਣਦਾ ਹੈ। ਇਸ ਭੁਲੇਖੇ ਨੂੰ ਦੂਰ ਕਰਨ ਦੀ ਬਹੁਤ ਲੋੜ ਹੈ। ਡਾ. ਬੂਟਾ ਸਿੰਘ ਬਰਾੜ ਨੇ ਕਿਹਾ ਕਿ ਭਾਸ਼ਾ ਤੁਰਦੇ, ਫਿਰਦੇ ਤੇ ਕਿਰਦੇ ਸ਼ਬਦਾਂ ਦਾ ਕਾਫਲਾ ਹੁੰਦਾ ਹੈ। ਜਿਸ ਵਿੱਚ ਹਮੇਸ਼ਾ ਵਾਧਾ-ਘਾਟਾ ਚਲਦਾ ਰਹਿੰਦਾ ਹੈ। 

ਫਿਰ ਵੀ ਉਹੀ ਸ਼ਬਦ ਪ੍ਰਵਾਨ ਹੁੰਦੇ ਹਨ ਜੋ ਲੋਕਾਂ ਦੀ ਜ਼ੁਬਾਨ ’ਤੇ ਵਧੇਰੇ ਚੜ੍ਹਦੇ ਹਨ। ਭਾਸ਼ਾ ਦੇ ਰੂਪ ’ਚ ਹਮੇਸ਼ਾ ਤਬਦੀਲੀਆਂ ਹੁੰਦੀਆਂ ਰਹਿੰਦੀਆਂ ਹਨ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ‘’ਦੇ ਸਰੂਪ ਵਿੱਚ ਤਬਦੀਲੀਆਂ ਹੁੰਦੀਆਂ ਰਹੀਆਂ ਹਨ, ਇਸ ਨੂੰ ਖਤਰਾ ਨਹੀਂ ਮੰਨਣਾ ਚਾਹੀਦਾ ਸਗੋਂ ਇੱਕ ਵਰਤਾਰੇ ਵਜੋਂ ਲੈਣਾ ਚਾਹੀਦਾ ਹੈ। ਇਸ ਮੌਕੇ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਹਮੇਸ਼ਾ ਹੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਸਿਆਸੀ ਸਰਪ੍ਰਸਤੀ ਦੀ ਬਹੁਤ ਜ਼ਰੂਰਤ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਆ ਰਹੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਅਧਿਆਪਕ ਦੀ ਭੂਮਿਕਾ ਸਭ ਤੋਂ ਵੱਡੀ ਹੈ। ਅੱਜ ਦੇ ਪੰਜਾਬੀ ਅਧਿਆਪਕਾਂ ਨੂੰ ਸਿਰਫ ਰੁਜ਼ਗਾਰ ਤੱਕ ਸੀਮਿਤ ਰਹਿਣ ਦੀ ਬਜਾਏ, ਮਾਤ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕਾਰਜਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਅਧਿਆਪਕ ਵਰਗ ਸਾਡੀ ਮਾਤ ਭਾਸ਼ਾ, ਸੱਭਿਆਚਾਰ ਤੇ ਅਕਾਦਮਿਕਤਾ ਪ੍ਰਤੀ ਸੰਜੀਦਾ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਵੇ।

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਸਾਰੀਆਂ ਭਾਸ਼ਾਵਾਂ ਦਾ ਸਤਿਕਾਰ ਕਰੀਏ ਪਰ ਜੇਕਰ ਕੋਈ ਭਾਸ਼ਾ ਸਾਡੀ ਮਾਤ ਭਾਸ਼ਾ ਨੂੰ ਦਬਾਉਣ ਲਈ ਥੋਪੀ ਜਾਵੇ ਤਾਂ ਉਸ ਦਾ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ। ਕੁਝ ਭਾਸ਼ਾਵਾਂ ਨੂੰ ਇਸ ਦੌਰ ’ਚ ਵੀ ਸਾਡੇ ’ਤੇ ਜਬਰੀ ਥੋਪਿਆ ਜਾ ਰਿਹਾ ਹੈ, ਇਸ ਰੁਝਾਨ ਖਿਲਾਫ ਸਾਨੂੰ ਇੱਕ-ਜੁੱਟ ਹੋਣਾ ਚਾਹੀਦਾ ਹੈ। ਗੋਸ਼ਟੀ ਦੌਰਾਨ ਡਾ. ਸੁਰਜੀਤ ਸਿੰਘ, ਡਾ. ਵਨੀਤਾ, ਡਾ. ਰੇਨੁਕਾ ਸਿੰਘ, ਡਾ. ਜਗਮੀਤ ਸਿੰਘ, ਡਾ. ਵਰਿੰਦਰ ਖੁਰਾਣਾ, ਡਾ. ਵਰਿੰਦਰ ਕੁਮਾਰ ਤੇ ਹੋਰਨਾਂ ਨੇ ਆਪਣੇ ਸੁਆਲਾਂ ਨਾਲ ਗੋਸ਼ਟੀ ਦਾ ਘੇਰਾ ਵਿਸ਼ਾਲ ਕੀਤਾ। 

ਇਸ ਮੌਕੇ ਡਾ. ਗੁਰਮੁਖ ਸਿੰਘ ਮੁਖੀ ਪੰਜਾਬੀ ਵਿਭਾਗ ਪੰਜਾਬੀ ਯੂਨੀਵਰਸਿਟੀ, ਡਾ. ਰਾਜਿੰਦਰਪਾਲ ਸਿੰਘ ਬਰਾੜ, ਡਾ. ਗੁਰਸੇਵਕ ਲੰਬੀ, ਭਾਸ਼ਾ ਵਿਭਾਗ ਦੇ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ, ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ, ਡਾ. ਰਾਜਮੋਹਿੰਦਰ ਕੌਰ ਤੇ ਵੱਡੀ ਗਿਣਤੀ ਵਿੱਚ ਸਰੋਤੇ ਹਾਜ਼ਰ ਸਨ। ਭਾਸ਼ਾ ਵਿਭਾਗ ਵੱਲੋਂ ਗੋਸ਼ਟੀ ਦੇ ਮੁੱਖ ਵਕਤਾਵਾਂ ਨੂੰ ਸ਼ਾਲਾਂ ਨਾਲ ਸਨਮਾਨਿਤ ਕੀਤਾ ਗਿਆ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD