Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

150 ਦਾਨੀਆਂ ਨੇ ਕੀਤਾ ਖੂਨ ਦਾਨ

Blood Camp, Blood Donation Camp, Income Tax Department, Income Tax Department Chandigarh, Chandigarh

Web Admin

Web Admin

5 Dariya News

ਚੰਡੀਗੜ੍ਹ , 21 Feb 2025

Last updated on: Feb 21, 2025, 00:00 IST

ਆਮਦਨ ਕਰ ਵਿਭਾਗ, ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਡੀ.ਜੀ.ਆਈ.ਟੀ. (ਇਨਵ), ਐਨ.ਡਬਲਯੂ.ਆਰ. ਮੋਨਿਕਾ ਭਾਟੀਆ ਨੇ ਕੀਤਾ। ਇਹ ਕੈਂਪ ਜੀ.ਜੀ.ਡੀ.ਐਸ.ਡੀ. ਕਾਲਜ, ਸੈਕਟਰ-32, ਚੰਡੀਗੜ੍ਹ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਕਰਵਾਇਆ ਗਿਆ ਸੀ।

ਇਹ ਕੈਂਪ ਪ੍ਰਿੰਸੀਪਲ ਚੀਫ਼ ਕਮਿਸ਼ਨਰ ਆਫ਼ ਇਨਕਮ ਟੈਕਸ (ਐਨ.ਡਬਲਯੂ.ਆਰ.) ਅਮਰਾਪਲੀ ਦਾਸ ਦੀ ਅਗਵਾਈ ਅਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1, ਚੰਡੀਗੜ੍ਹ ਸ਼ਾਲਿਨੀ ਭਾਰਗਵ ਕੌਸ਼ਲ ਦੀ ਯੋਗ ਅਗਵਾਈ ਵਿੱਚ ਲਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਨੇ ਖੁਦ ਖੂਨਦਾਨ ਕਰਕੇ ਨਿਵੇਕਲੀ ਮਿਸਾਲ ਪੇਸ਼ ਕੀਤੀ। 

ਜਿੰਦਗੀ ਦੇ ਅਸਲ ਅਰਥਾਂ ਨਾਲ ਭਰਪੂਰ ਅਤੇ ਖੂਨਦਾਨ ਦੀ ਮਹੱਤਤਾ ਨੂੰ ਦਰਸਾਉਂਦੇ ਉਨ੍ਹਾਂ ਦੇ ਜੋਸ਼ੀਲੀ ਭਾਸ਼ਣ ਨੇ ਸਭ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਖੂਨ ਦਾਨ ਕਰਨ ਵਾਲਿਆਂ ਨਾਲ ਵੀ ਗੱਲਬਾਤ ਕੀਤੀ, ਜਿਸ ਵਿੱਚ ਆਇਕਰ ਪਰਿਵਾਰ ਦੇ ਮੈਂਬਰ ਅਤੇ ਕਾਲਜ ਦੇ ਵਿਦਿਆਰਥੀ ਵੀ ਸ਼ਾਮਲ ਸਨ। ਖੂਨ ਦਾਨ ਕਰਨ ਵਾਲਿਆਂ ਨੂੰ ਇੱਕ ਸਰਟੀਫਿਕੇਟ ਅਤੇ ਵਿਭਾਗੀ ਲੋਗੋ ਵਾਲਾ ਮੱਗ ਦੇ ਕੇ ਸਨਮਾਨਿਤ ਕੀਤਾ ਗਿਆ। 

ਖੂਨ ਦਾਨ ਕਰਨ ਉਪਰੰਤ ਉਨ੍ਹਾਂ ਨੂੰ ਪੌਸ਼ਟਿਕ ਖੁਰਾਕ ਵੀ ਉਪਲਬਧ ਕਰਵਾਈ ਗਈ। ਪੀ.ਜੀ.ਆਈ., ਚੰਡੀਗੜ੍ਹ ਦੇ ਡਾਕਟਰਾਂ ਦੀ ਇੱਕ ਟੀਮ ਨੇ ਬਾਰੀਕੀ ਨਾਲ ਜਾਂਚਣ ਤੋਂ ਬਾਅਦ ਖੂਨ ਇਕੱਤਰ ਕੀਤਾ। ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ ਕਿਉਂਕਿ  ਕੈਂਪ ਦੌਰਾਨ ਲਗਭਗ 150 ਯੂਨਿਟ ਖੂਨ ਦਾਨ ਕੀਤਾ ਗਿਆ ਹੈ। ਕਾਲਜ ਪ੍ਰਬੰਧਨ ਵੱਲੋਂ ਮੁੱਖ ਮਹਿਮਾਨ, ਮਹਿਮਾਨਾਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ, ਡਾ. ਤਰੁਣਦੀਪ ਕੌਰ, ਸੀ.ਆਈ.ਟੀ. (ਓ.ਐਸ.ਡੀ.), ਚੰਡੀਗੜ, ਕਾਲਜ ਪ੍ਰਿੰਸੀਪਲ ਡਾ. ਅਜੇ ਸ਼ਰਮਾ, ਡਾ. ਮਹਿੰਦਰ ਸਿੰਘ ਡੀ.ਸੀ.ਆਈ.ਟੀ., ਦਵਿੰਦਰ ਪਾਲ ਸਿੰਘ ਆਈ.ਟੀ.ਓ., ਅਰੁਣ ਮੌਂਗਾ ਆਈ.ਟੀ.ਓ., ਰਾਜੀਵ ਲੋਚਨ ਆਈ.ਟੀ.ਓ., ਪਰਦੀਪ ਅਤੇ ਵਰਿੰਦਰ, ਦੋਵੇਂ ਕੋਆਰਡੀਨੇਟਰ ਵੀ ਮੌਜੂਦ ਸਨ।

 

Tags: Blood Camp , Blood Donation Camp , Income Tax Department , Income Tax Department Chandigarh , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD