Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਭਾਸ਼ਾ ਵਿਭਾਗ ਪੰਜਾਬ ਦੇ ਕਵੀ ਦਰਬਾਰ ਦੌਰਾਨ ਚੱਲੀਆਂ ਹਾਸੇ ਦੀਆਂ ਫੁਹਾਰਾਂ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 22 Feb 2025

Last updated on: Feb 22, 2025, 00:00 IST

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਹਾਸਰਸ ਕਵੀ ਦਰਬਾਰ ਕਰਵਾਇਆ ਗਿਆ ਜਿਸ ਦੌਰਾਨ ਨਾਮਵਰ ਕਵੀਆਂ ਨੇ ਹਾਸੇ ਦੀਆਂ ਫੁਹਾਰਾਂ ਛੱਡੀਆਂ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭ ਦੇ ਸਹਿਯੋਗ ਨਾਲ ਹੋਏ ਇਸ ਕਵੀ ਦਰਬਾਰ ਦਾ ਵੱਡੀ ਗਿਣਤੀ ’ਚ ਸਰੋਤਿਆਂ ਨੇ ਅਨੰਦ ਮਾਣਿਆ। ਸਮਾਗਮ ਦੀ ਸ਼ੁਰੂਆਤ ਬਰਜਿੰਦਰ ਠਾਕੁਰ ਨੇ ‘ਆਪਣੀ ਬੋਲੀ ਆਪਣਾ ਵਿਰਸਾ ਨਾ ਭੁੱਲ ਜਾਇਓ..,’ ਕਵਿਤਾ ਨਾਲ ਕੀਤੀ ਅਤੇ ਵਿਆਹੁਤਾ ਜੀਵਨ ਬਾਰੇ ਹਾਸਰਸ ਵਾਲਾ ਕਲਾਮ ਵੀ ਪੇਸ਼ ਕੀਤਾ। 

ਸਤੀਸ਼ ਭੁੱਲਰ ਨੇ ਸੋਸ਼ਲ ਮੀਡੀਆ ਦੇ ਪ੍ਰਭਾਵਾਂ ’ਤੇ ਵਿਅੰਗ ਕਸਦੀ ਕਵਿਤਾ ‘ਮੈਨੂੰ ਹੋ ਗਿਆ ਏ ਨਸ਼ਾ ਫੇਸਬੁੱਕ ਦਾ’ ਪੇਸ਼ ਕੀਤੀ। ਅਸ਼ਵਨੀ ਗੁਪਤਾ ਮੋਗਾ ਨੇ ‘ਬੋਲਿਆ ਕਰ ਕੁਝ ਘੱਟ ਨਹੀਂ ਤਾਂ ਪਛਤਾਏਗਾ’ ਅਤੇ ‘ਧੂੜ ’ਚ ਟੱਟੂ ਭਜਾਈ ਜਾ’ ਕਵਿਤਾਵਾਂ ਪੇਸ਼ ਕਰਕੇ ਵਾਹ-ਵਾਹ ਖੱਟੀ। ਸਤੀਸ਼ ਵਿਦਰੋਹੀ ਨੇ ਪੁਆਧੀ ਭਾਸ਼ਾ ’ਚ ‘ਕੁਦਰਤ ਨਾਲ ਤਾਲਮੇਲ ਮੈਂ ਐਸਾ ਬਣਾ ਲਿਆ’ ਕਵਿਤਾ ਰਾਹੀਂ ਵਹਿਮਾਂ-ਭਰਮਾਂ ’ਤੇ ਵਿਅੰਗ ਕਸਿਆ ਅਤੇ ‘ਘਰ ਤਾਂ ਫੁਕ ਜਾਏਗਾ ਪਰ ਚੂਹਿਆਂ ਕੀ ਪੂਛਾਂ ਚਕਾ ਦਿਆਂਗੇ' ਕਵਿਤਾ ਰਾਹੀਂ ਅਜੋਕੇ ਰਾਜਨੀਤਿਕ ਵਰਤਾਰੇ ’ਤੇ ਕਟਾਕਸ਼ ਕੀਤਾ।

  ਸਾਧੂ ਰਾਮ ਲੰਗੇਆਣਾ ਨੇ ‘ਡਰਦੀ ਚੋਰਾਂ ਤੋਂ ਰੱਬ ਰੱਬ ਕਰਦੀ ਗੋਲਕ ਬਾਬੇ ਦੀ’ ਕਵਿਤਾ ਰਾਹੀਂ  ਅਜੋਕੇ ਦੌਰ ਦੇ ਬਾਬਿਆਂ ਦੇ ਕਿਰਦਾਰ ’ਤੇ ਵਿਅੰਗ ਕਸਿਆ। ਦਵਿੰਦਰ ਗਿੱਲ ਨੇ ‘ਹੀਰ ਆਫਟਰ ਮੈਰਿਜ’ ਕਵਿਤਾ ਰਾਹੀਂ ਅਜੋਕੇ ਦੌਰ ਦੇ ਪ੍ਰੇਮੀਆਂ ਦਾ ਮਜ਼ਾਕ ਉਡਾਇਆ। ਜੰਗ ਸਿੰਘ ਫੱਟੜ ਨੇ ਮਾਡਰਨ ਹੀਰ ਸੁਣਾਈ। ਵਰਿੰਦਰ ਜੇਤਵਾਨੀ ਨੇ ‘ਸੁਪਨਾ ਤਾਂ ਸੁਪਨਾ ਏ ਸੁਪਨੇ ਦਾ ਕੀ ਏ..’ ਕਵਿਤਾ ਰਾਹੀਂ ਸੁਪਨਿਆਂ ਰਾਹੀਂ ਦੁਨੀਆ ਦੀ ਹਰ ਮੰਜ਼ਿਲ ਪਾਉਣ ਦੀ ਤਸਵੀਰ ਪੇਸ਼ ਕੀਤੀ। 

ਚਰਨ ਪੁਆਧੀ ਨੇ ‘ਮਾਰੇ ਗਾਓਂ ਕੀ ਬੁੜੀਆਂ’ ਅਤੇ ‘ਮਾਰੇ ਗਾਓਂ ਕੇ ਲੋਗ’ ਕਵਿਤਾ ਰਾਹੀਂ ਪੁਆਧੀ ਜਨਜੀਵਨ ਦੀ ਤਸਵੀਰ ਪੇਸ਼ ਕੀਤੀ। ਅੰਮ੍ਰਿਤਪਾਲ ਕੌਫੀ ਨੇ ‘ਲਾਲ ਤਾਬੀਜ਼’ ਕਵਿਤਾ ਰਾਹੀਂ ਅਜੋਕੇ ਭ੍ਰਿਸ਼ਟ ਰਾਜਨੀਤਿਕ ਜੀਵਨ ’ਤੇ ਵਿਅੰਗ ਕਸਿਆ। ਜਗਸੀਰ ਜੀਦਾ ਨੇ ਪੰਜਾਬੀ ਭਾਸ਼ਾ ਦੀ ਸਥਿਤੀ ਨੂੰ ਦਰਸਾਉਂਦੇ ਗੀਤ ਨੂੰ ਤੁਰੰਨਮ ਰਾਹੀਂ ਗਾ ਕੇ ਸਮਾਂ ਬੰਨ ਦਿੱਤਾ। ਫਿਰ ਉਨਾਂ ਆਪਣੀਆਂ ਵਿਅੰਗਮਈ ਬੋਲੀਆਂ ਰਾਹੀਂ ਸਮਾਗਮ ਨੂੰ ਸਿਖਰ ਵੱਲ ਵਧਾ ਦਿੱਤਾ।

ਅਖੀਰ ’ਚ ਪੰਡਤ ਸੋਮ ਨਾਥ ਰੋਡਿਆਂ ਵਾਲਿਆਂ ਨੇ ਕਾਵਿ ਦੀ ਅਹਿਮੀਅਤ ਨੂੰ ਦਰਸਾਉਂਦੀ ਕਵਿਤਾ ਨਾਲ ਖੁਬ ਹਾਸੇ ਬਿਖੇਰੇ ਅਤੇ ਆਪਣੀ ਕਵਿਤਾ ਰਾਹੀਂ ਪੂਰੇ ਕਵੀ ਦਰਬਾਰ ਦੀ ਤਸਵੀਰ ਪੇਸ਼ ਕਰ ਦਿੱਤੀ। ਮੰਚ ਸੰਚਾਲਨ ਡਾ. ਮਨਜਿੰਦਰ ਸਿੰਘ ਨੇ ਬਾਖੂਬੀ ਕੀਤਾ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਮੁਖ ਸਿੰਘ, ਡਾ. ਗੁਰਸੇਵਕ ਲੰਬੀ, ਡਾ. ਰਾਜਵੰਤ ਕੌਰ ਪੰਜਾਬੀ, ਭਾਸ਼ਾ ਵਿਭਾਗ ਦੇ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਅਤੇ ਵੱਡੀ ਗਿਣਤੀ ਵਿੱਚ ਸਰੋਤੇ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD