Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ

4 ਗ੍ਰਿਫਤਾਰ ਹੈਰੋਇਨ ਸਮੇਤ ਨਸ਼ੀਲੇ ਪਦਾਰਥ ਬਰਾਮਦ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 22 Feb 2025

Last updated on: Feb 22, 2025, 00:00 IST

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਦੇ ਵੱਖ-ਵੱਖ ਥਾਣਿਆ ਵਲੋਂ ਚਾਰ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 27 ਗ੍ਰਾਮ ਹੈਰੋਈਨ ਅਤੇ 52 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।

ਐਸ.ਐਸ.ਪੀ. ਰੂਪਨਗਰ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ੇ ਦਾ ਧੰਦਾ ਕਰਨ ਵਾਲਿਆ ਅਤੇ ਭੈੜੇ ਅਨਸਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵਲੋ ਦੁਨੀ ਚੰਦ ਵਾਸੀ ਮਕਾਨ ਨੰਬਰ 1746 ਏ ਨੇੜੇ ਡਾਕਘਰ ਖਰੜ ਤੋਂ 1.61 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ, ਥਾਣਾ ਸਿਟੀ ਮੋਰਿੰਡਾ ਵੱਲੋਂ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਹੁਕਮ ਚੰਦ ਕਾਲੋਨੀ, ਆਜਾਦ ਨਗਰ ਛੇਹਰਟਾ ਜ਼ਿਲ੍ਹਾ ਸ੍ਰੀ ਅੰਮਿਤਸਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 42 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਅਤੇ ਥਾਣਾ ਕੀਰਤਪੁਰ ਸਾਹਿਬ ਵੱਲੋਂ ਮਨਜੀਤ ਸਿੰਘ ਵਾਸੀ ਪ੍ਰਿਥੀਪੁਰ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 8 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਅਤੇ ਇਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਪ੍ਰਿੰਸ ਵਾਸੀ ਸ੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 27 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਉਸ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਐਸ.ਐਸ.ਪੀ. ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD