Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਆਰਜੀਐਨਯੂਐਲ ਨੇ ਏਆਈ ਨੈਤਿਕਤਾ, ਨਿਯਮ ਅਤੇ ਸਥਿਰਤਾ 'ਤੇ ਅੰਤਰਰਾਸ਼ਟਰੀ ਕਾਨਫਰੰਸ ਦੀ ਮੇਜ਼ਬਾਨੀ ਕੀਤੀ

Rajiv Gandhi National University of Law, RGNUL, Rajiv Gandhi National University of Law Punjab, Patiala, Professor Dr. Jai S. Singh, Vice-Chancellor, Indian Society of International Law

Web Admin

Web Admin

5 Dariya News

ਪਟਿਆਲਾ , 22 Feb 2025

Last updated on: Feb 22, 2025, 00:00 IST

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਅੱਜ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਯੁੱਗ ’ਚ ਨੈਤਿਕਤਾ, ਨਿਯਮਾਂ ਤੇ ਸਥਿਰਤਾ ’ਤੇ ਪੈਣ ਵਾਲੇ ਪ੍ਰਭਾਵਾਂ ’ਤੇ ਚਰਚਾ ਕਰਦੀ ਦੋ ਰੋਜ਼ਾ ਕੌਮਾਂਤਰੀ ਕਾਨਫ਼ਰੰਸ ਸ਼ੁਰੂ ਹੋਈ। ਇੰਡੀਅਨ ਸੋਸਾਇਟੀ ਆਫ਼ ਇੰਟਰਨੈਸ਼ਨਲ ਲਾਅ, ਨਵੀਂ ਦਿੱਲੀ ਅਤੇ ਆਲ ਇੰਡੀਆ ਲਾਅ ਟੀਚਰਜ਼ ਕਾਂਗਰਸ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਕੌਮਾਂਤਰੀ ਕਾਨਫ਼ਰੰਸ ਦੀ ਸ਼ੁਰੂਆਤ ਮੌਕੇ ਆਰ.ਜੀ.ਐਨ.ਯੂ.ਐੱਲ. ਪੰਜਾਬ ਦੇ ਉਪਕੁਲਪਤੀ ਪ੍ਰੋ. (ਡਾ.) ਜੈ. ਐੱਸ. ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।

ਕਾਨਫ਼ਰੰਸ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਭਾਰਤੀ ਸੁਪਰੀਮ ਕੋਰਟ ਦੇ ਮਾਣਯੋਗ ਜੱਜ ਤੇ ਯੂਨੀਵਰਸਿਟੀ ਦੇ ਵਿਜ਼ਟਰ ਜਸਟਿਸ ਸੂਰਿਆ ਕਾਂਤ ਨੇ ਆਪਣੇ ਸੰਬੋਧਨ ਵਿੱਚ ਡਾਰਵਿਨ ਦਾ ਹਵਾਲਾ ਦਿੰਦਿਆਂ ਕਿਹਾ ਕਿ, "ਜਿਹੜਾ ਪਰਿਵਰਤਨ ਲਈ ਸਭ ਤੋਂ ਵੱਧ ਤਿਆਰ ਹੁੰਦਾ ਹੈ, ਉਹੀ ਟਿਕਦਾ ਹੈ।" ਉਨ੍ਹਾਂ ਕਿਹਾ ਕਿ ਏ.ਆਈ ਹੁਣ ਇੱਕ ਸਿਧਾਂਤਕ ਧਾਰਨਾ ਤੋਂ ਹਕੀਕਤ ਬਣ ਚੁੱਕੀ ਹੈ, ਪਰ ਇਸ ਵਿੱਚ ਪੱਖਪਾਤ ਅਤੇ ਇਤਿਹਾਸਕ ਅਸਮਾਨਤਾਵਾਂ ਦੀ ਕੋਈ ਥਾਂ ਨਹੀਂ ਹੋਣੀ ਚਾਹੀਦੀ। 

ਵਿਸ਼ੇਸ਼ ਮਹਿਮਾਨ ਵਜੋਂ ਕੌਮਾਂਤਰੀ ਕਾਨਫ਼ਰੰਸ ’ਚ ਸ਼ਾਮਲ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਤੇ ਰਾਜੀਵ ਗਾਂਧੀ ਯੂਨੀਵਰਸਿਟੀ ਦੇ ਚਾਂਸਲਰ ਜਸਟਿਸ ਸ਼ੀਲ ਨਾਗੂ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਸਮਰੱਥਾ ਬਾਰੇ ਗੱਲ ਕਰਦਿਆਂ ਕਿਹਾ ਕਿ ਏ.ਆਈ ਸਮਾਜਿਕ ਤੇ ਕਾਨੂੰਨੀ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਮਦਦਗਾਰ ਹੋ ਸਕਦੀ ਹੈ, ਪਰ ਇਸ ਦੀ ਵਰਤੋਂ ਇਸ ਤਰੀਕੇ ਨਾਲ ਹੋਣੀ ਚਾਹੀਦੀ ਹੈ ਕਿ ਮੂਲ ਅਧਿਕਾਰ ਪ੍ਰਭਾਵਿਤ ਨਾ ਹੋਣ।

ਥਾਪਰ ਇੰਜੀਨੀਅਰਿੰਗ ਐਂਡ ਤਕਨਾਲੋਜੀ ਦੇ ਡਾਇਰੈਕਟਰ ਪ੍ਰੋ. ਪਦਮਾ ਕੁਮਾਰ ਨੈਨ ਨੇ ਏ.ਆਈ. ਵੱਲੋਂ ਡਾਟਾ ਇਕੱਤਰ ਕਰਨ ਦੀ ਯੋਗਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਹੁਣ ਨੈਤਿਕ ਮਸਲਿਆਂ ’ਤੇ ਵੀ ਗੰਭੀਰ ਵਿਚਾਰ ਕਰਨ ਦੀ ਜ਼ਰੂਰਤ ਹੈ। ਕਾਨਫ਼ਰੰਸ ਦੇ ਉਦਘਾਟਨੀ ਸਮਾਰੋਹ ਮੌਕੇ "ਏ.ਆਈ. ਗਵਰਨੈਂਸ ਗਾਈਡ ਲਾਈਨਜ਼ ਡਿਵੈਲਪਮੈਂਟ 2025" ਦੀ ਰਿਪੋਰਟ ਜਾਰੀ ਕੀਤੀ ਗਈ। 

ਇਹ ਵਿਸ਼ਲੇਸ਼ਣਾਤਮਿਕ ਰਿਪੋਰਟ ਆਰ.ਜੀ.ਐਨ.ਯੂ.ਐੱਲ. ਸੈਂਟਰ ਫ਼ਾਰ ਐਡਵਾਂਸਡ ਸਟੱਡੀਜ਼ ਇਨ ਸਾਈਬਰ ਲਾਅ ਐਂਡ ਆਰਟੀਫਿਸ਼ੀਅਲ ਇੰਟੈਲੀਜੈਂਸ ਵੱਲੋਂ ਤਿਆਰ ਕੀਤੀ ਗਈ, ਜਿਸ ਵਿੱਚ ਏ.ਆਈ ਦੇ ਡਿਜ਼ਾਈਨ, ਨਿਵੇਸ਼ ਅਤੇ ਸ਼ਾਸਨ ਬਾਰੇ ਵਿਸਥਾਰਪੂਰਵਕ ਸਿਫ਼ਾਰਸ਼ਾਂ ਕੀਤੀਆਂ ਗਈਆਂ ਹਨ। ਇਹ ਰਿਪੋਰਟ ਇਲੈਕਟ੍ਰਾਨਿਕਸ ਅਤੇ ਆਈ.ਟੀ ਮੰਤਰਾਲੇ ਨੂੰ ਸੌਂਪੀ ਗਈ। 

ਪ੍ਰੋਜੈਕਟ ਦੀ ਅਗਵਾਈ ਡਾ. ਇਵਨੀਤ ਵਾਲੀਆ, ਅਦਿੱਤਿਆ ਜੈਨ ਅਤੇ ਤਨਮੈ ਦੁਰਾਨੀ ਨੇ ਕੀਤੀ। ਇਸ ਤੋਂ ਇਲਾਵਾ, ਆਰ.ਜੀ.ਐਨ.ਯੂ.ਐੱਲ. ਸੈਂਟਰ ਫ਼ਾਰ ਕਾਨਸਟਿਟਿਊਸ਼ਨਲ ਲਾਅ ਐਂਡ ਗਵਰਨੈਂਸ ਵੱਲੋਂ ਨਾਲਸਾ ਤੇ ਯੂਨੀਅਨ ਆਫ਼ ਇੰਡੀਆ (2014) ਵਿਚਲੇ ਸੁਪਰੀਮ ਕੋਰਟ ਦੇ ਇਤਿਹਾਸਿਕ ਫ਼ੈਸਲੇ ਦੇ ਪੰਜਾਬ ਵਿੱਚ ਟਰਾਂਸਜੈਂਡਰ ਭਾਈਚਾਰੇ ‘ਤੇ ਪ੍ਰਭਾਵ ਬਾਰੇ ਅਧਿਐਨ ਰਿਪੋਰਟ ਵੀ ਜਾਰੀ ਕੀਤੀ ਗਈ। ਇਹ ਪ੍ਰੋਜੈਕਟ ਪ੍ਰੋ. (ਡਾ.) ਕਮਲਜੀਤ ਕੌਰ, ਸ਼੍ਰੀ ਸਿੱਧਾਰਥਾ ਫੁਲਰ ਅਤੇ ਸ਼੍ਰੀ ਆਸ਼ੀਸ਼ ਗੌਰ ਵੱਲੋਂ ਸੰਚਾਲਿਤ ਕੀਤਾ ਗਿਆ।

ਸੰਮੇਲਨ ਵਿੱਚ ਵਿਦੇਸ਼ੀ ਅਤੇ ਭਾਰਤੀ ਵਿਦਵਾਨਾਂ ਦੀ ਸ਼ਮੂਲੀਅਤ:

ਉਦਘਾਟਨੀ ਸਮਾਰੋਹ ਵਿੱਚ ਪ੍ਰੋ. (ਡਾ.) ਹੈਂਸ ਵੈਨਸ ਈਸ (ਨੀਦਰਲੈਂਡ), ਪ੍ਰੋ. (ਡਾ.) ਚਾਂਗਦੁਕ ਕੌਗ (ਦੱਖਣੀ ਕੋਰੀਆ), ਪ੍ਰੋ. (ਡਾ.) ਰੌਜਰ ਪੀ. (ਪੱਛਮੀ ਆਇਰਲੈਂਡ), ਪ੍ਰੋ. (ਡਾ.) ਆਰਡ ਗਰੂਨ (ਨੀਦਰਲੈਂਡ), ਪ੍ਰੋ. ਸੰਜੀਵ ਬੇਦੀ (ਯੂਨੀਵਰਸਿਟੀ ਆਫ਼ ਵਾਟਰਲੂ, ਕੈਨੇਡਾ), ਪ੍ਰੋ. ਕੋਰੀ ਐਮ. ਕਾਕਸ (ਅਮਰੀਕਾ), ਪ੍ਰੋ. ਡੈਨਿਯਲ ਐਚ. ਸਟਾਈਨ (ਅਮਰੀਕਾ), ਸ਼੍ਰੀ ਦਿਨੇਸ਼ ਤ੍ਰਿਪਾਠੀ (ਸੀਨੀਅਰ ਵਕੀਲ, ਸੁਪਰੀਮ ਕੋਰਟ, ਨੇਪਾਲ), ਨਤਾਸ਼ਾ (ਦੱਖਣੀ ਅਫਰੀਕਾ), ਟਚ ਰੋਸਾ (ਕੰਬੋਡੀਆ), ਲਿਓਨਾਰਡੋ ਕੈਟਸੈਂਬੇ (ਅੰਗੋਲਾ), ਐਲੀਸ਼ਾ ਜੈਕਬ ਨਦੂਮਾਰੀ (ਨਾਈਜੀਰੀਆ) ਅਤੇ ਸਾਈ ਤਾਈ ਨੀ ਆਉਂਗ (ਮਿਆਂਮਾਰ) ਨੇ ਸ਼ਿਰਕਤ ਕੀਤੀ। ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਇਵਨੀਤ ਵਾਲੀਆ ਨੇ ਕਾਨਫ਼ਰੰਸ ’ਚ ਪੁੱਜੇ ਮਹਿਮਾਨਾਂ ਅਤੇ ਅਕਾਦਮਿਕ ਵਿਦਵਾਨਾਂ ਦਾ ਧੰਨਵਾਦ ਕੀਤਾ।

 

Tags: Rajiv Gandhi National University of Law , RGNUL , Rajiv Gandhi National University of Law Punjab , Patiala , Professor Dr. Jai S. Singh , Vice-Chancellor , Indian Society of International Law

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD