Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸਰਸ ਮੇਲੇ ਚ ਪੰਜਾਬ ਸਭਿਆਚਾਰ ਨੂੰ ਦਰਸਾਉਂਦੇ ਸੈਲਫੀ ਕਾਰਨਰ ਬਣੇ ਖਿੱਚ ਦੇ ਕੇਂਦਰ

ਪੁਰਾਤਨ ਕੱਚੇ ਮਕਾਨ, ਚੁੱਲ੍ਹਾ, ਚਰਖੇ, ਛੱਜ, ਮਧਾਣੀਆਂ ਬੱਚਿਆਂ ਤੇ ਨੌਜਵਾਨਾਂ ਲਈ ਆਕਰਸ਼ਣ ਦਾ ਕੇਂਦਰ ਬਣੇ

Patiala Heritage Festival 2025,Punjabi Heritage Festival,Punjabi Culture & Fashion,Traditional Punjabi Attire,Patiala Heritage Fest 2025

Web Admin

Web Admin

5 Dariya News

ਪਟਿਆਲਾ , 22 Feb 2025

Last updated on: Feb 22, 2025, 00:00 IST

ਸਰਸ ਮੇਲੇ 'ਚ ਆਉਣ ਵਾਲੇ ਲੱਖਾਂ ਦੀ ਗਿਣਤੀ ਵਿੱਚ ਲੋਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਬਣਾਏ ਗਏ ਦੋ ਪੰਜਾਬ ਦੇ ਸਭਿਆਚਾਰ ਨੂੰ ਦਰਸਾਉਂਦੇ ਸੈਲਫੀ ਕਾਰਨਰ ਖਿੱਚ ਦਾ ਕੇਂਦਰ ਬਣੇ ਹੋਏ ਹਨ। ਵਿਰਾਸਤੀ ਸ਼ੀਸ਼ ਮਹਿਲ 'ਚ ਦਾਖਲ ਹੁੰਦਿਆਂ ਹੀ ਥੋੜ੍ਹੀ ਦੂਰੀ 'ਤੇ ਖੱਬੇ ਪਾਸੇ ਬਣਿਆ ਸੈਲਫੀ ਪੁਆਇੰਟ ਮੇਲਾ ਦੇਖਣ ਆਉਣ ਵਾਲੇ ਹਰੇਕ ਦਰਸ਼ਕ ਨੂੰ ਆਪਣੇ ਵੱਖ ਆਕਰਸ਼ਤ ਕਰ ਰਿਹਾ ਹੈ।

ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸਰਸ ਮੇਲੇ 'ਚ ਬਣਾਏ ਗਏ ਸੈਲਫੀ ਕਾਰਨਰਾਂ ਵਿੱਚ ਗਾਰੇ ਨਾਲ ਲਿਪੇ ਘਰ, ਕੰਧ, ਚੁੱਲ੍ਹਾ ਚੌਂਕਾ ਦਰਸਾਏ ਗਏ ਹਨ ਤੇ ਇਨ੍ਹਾਂ 'ਤੇ ਪੁਰਾਣੇ ਸਮਿਆਂ 'ਚ ਜਿਸ ਤਰ੍ਹਾਂ ਕਲਾਕ੍ਰਿਤੀਆਂ ਕੀਤੀਆਂ ਗਈਆਂ ਹੁੰਦੀਆਂ ਸਨ, ਉਸੇ ਤਰ੍ਹਾਂ ਦੀਆਂ ਕਲਾਕ੍ਰਿਤੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ 'ਚ ਮੇਲੇ 'ਚ ਆਉਣ ਵਾਲੇ ਲੋਕ ਪੁਰਾਣੇ ਗਾਰੇ ਨਾਲ ਲਿਪੇ ਘਰਾਂ ਨਾਲ ਫ਼ੋਟੋਆਂ ਕਰਵਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਸਰਸ ਮੇਲੇ 'ਚ ਚਰਖੇ, ਚੱਕੀਆਂ, ਛੱਜ, ਪੱਖੀਆਂ ਮਧਾਣੀਆਂ, ਘੜੇ ਆਦਿ ਜੋ ਪੰਜਾਬੀ ਖ਼ਾਸਕਰ ਪੰਜਾਬਣਾਂ ਦੀ ਰੋਜ਼ ਵਰਤੋਂ ਦੀਆਂ ਵਸਤਾਂ ਸਨ, ਉਨ੍ਹਾਂ ਨੂੰ ਵੀ ਪ੍ਰਦਰਸ਼ਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੱਥ ਕੱਢੀਆਂ ਦਰੀਆਂ, ਚੋਲ੍ਹੇ, ਫੁਲਕਾਰੀਆਂ, ਬਾਗ ਅਤੇ ਚਾਦਰਾਂ ਰਾਹੀਂ ਵੀ ਪੰਜਾਬ ਦੇ ਅਮੀਰ ਸਭਿਆਚਾਰ ਦੀ ਝਲਕ ਪੇਸ਼ ਕੀਤੀ ਜਾ ਰਹੀ ਹੈ।

ਸੈਲਫੀ ਕਾਰਨਰ ਦੇ ਨੋਡਲ ਅਫ਼ਸਰ ਸੀ.ਡੀ.ਪੀ.ਓ. ਨਾਭਾ ਗੁਰਮੀਤ ਸਿੰਘ ਨੇ ਦੱਸਿਆ ਕਿ ਸਰਸ ਮੇਲੇ 'ਚ ਆਉਣ ਵਾਲਾ ਹਰੇਕ ਵਿਅਕਤੀ ਸਹਿਜੇ ਹੀ ਪੰਜਾਬ ਦੇ ਸਭਿਆਚਾਰ ਨੂੰ ਦਰਸਾਉਂਦੇ ਸੈਲਫੀ ਪੁਆਇੰਟਾਂ ਵੱਲ ਆਕਰਸ਼ਿਤ ਹੋ ਰਿਹਾ ਹੈ ਤੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਸ ਕਾਰਨਰ 'ਚ ਪਈਆਂ ਵਸਤੂਆਂ ਨੂੰ ਆਪਣੇ ਕੈਮਰੇ 'ਚ ਕੈਦ ਕਰਕੇ ਇਸ ਨੂੰ ਆਪਣੀ ਸਦੀਵੀ ਯਾਦ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਤੇ ਨੌਜਵਾਨਾਂ ਨੂੰ ਪੁਰਾਤਨ ਵਸਤਾਂ ਬਾਰੇ ਜਾਣਕਾਰੀ ਦੇਣ ਲਈ ਵੀ ਮੌਕੇ 'ਤੇ ਸਟਾਫ਼ ਵੀ ਮੌਜੂਦ ਰਹਿੰਦਾ ਹੈ।

ਸੈਲਫੀ ਲੈ ਰਹੇ ਨੌਜਵਾਨਾਂ ਨੇ ਕਿਹਾ ਕਿ ਚਰਖਾ ਤੇ ਮਧਾਣੀ ਵਰਗੀਆਂ ਵਸਤਾਂ ਨੂੰ ਫ਼ੋਟੋਆਂ 'ਚ ਤਾਂ ਦੇਖਿਆ ਸੀ ਪਰ ਪਹਿਲੀ ਵਾਰ ਇਨ੍ਹਾਂ ਵਸਤਾਂ ਨੂੰ ਸਾਹਮਣੇ ਦੇਖਿਆ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਤੇ ਖ਼ਾਸਕਰ ਬੱਚਿਆਂ ਨੂੰ ਪੁਰਾਤਨ ਵਸਤਾਂ ਮੇਲੇ 'ਚ ਦਿਖਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਚੰਗੀ ਪਹਿਲਕਦਮੀ ਕੀਤੀ ਹੈ। 

ਉਨ੍ਹਾਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸਾਨੂੰ ਸਾਡੇ ਅਮੀਰ ਵਿਰਸੇ ਨਾਲ ਹੋਰ ਜੋੜਦੀਆਂ ਹਨ।

 

Tags: Patiala Heritage Festival 2025 , Punjabi Heritage Festival , Punjabi Culture & Fashion , Traditional Punjabi Attire , Patiala Heritage Fest 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD