Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਵੰਤ ਸਿੰਘ ਨੇ ਕੀਤਾ ਪਿੰਡ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਦੇ ਚੱਲਦਿਆਂ ਨੌਜਵਾਨ ਪੀੜੀ ਨੇ ਕੀਤਾ ਰੁੱਖ ਖੇਡ ਮੈਦਾਨ ਦਾ : ਕੁਲਵੰਤ ਸਿੰਘ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਹਾਲੀ , 22 Feb 2025

Last updated on: Feb 22, 2025, 00:00 IST

ਧੰਨ- ਧੰਨ ਬਾਬਾ ਜਾਨਕੀ ਦਾਸ ਜੀ ਅਪਾਰ ਬਖਸ਼ਿਸ਼ ਦੇ ਨਾਲ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਬੱਲਮਾਜਰਾ ਵਿਖੇ ਕਬੱਡੀ ਕੱਪ 5-6 ਮਾਰਚ 2025 ਨੂੰ ਕਰਵਾਇਆ ਜਾ ਰਿਹਾ ਹੈ। ਇਸ ਕਬੱਡੀ ਕੱਪ ਦਾ ਪੋਸਟਰ ਅੱਜ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਜਾਰੀ ਕੀਤਾ ਗਿਆ ਅਤੇ ਕਬੱਡੀ ਕੱਪ ਕਰਵਾ ਰਹੇ ਪ੍ਰਬੰਧਕਾਂ ਨੂੰ ਕਬੱਡੀ ਕੱਪ ਕਰਵਾਏ ਜਾਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਦੇ ਚੱਲਦਿਆਂ ਨੌਜਵਾਨ ਪੀੜੀ ਨਸ਼ਿਆਂ ਤੋਂ ਦੂਰ ਹੋ ਕੇ ਉਹਨਾਂ ਨੇ ਖੇਡ ਮੈਦਾਨ ਦਾ ਰੁਖ ਕਰ ਲਿਆ ਹੈ ਅਤੇ ਜਗ੍ਹਾ ਜਗ੍ਹਾ ਤੇ ਪੰਜਾਬ ਖੇਡ ਮੇਲੇ ਵੱਡੀ ਪੱਧਰ ਦਾ ਆਯੋਜਨ ਹੋ ਰਿਹਾ ਰਿਹਾ ਹੈ। ਸੈਕਟਰ- 79 ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਦੇ ਦੌਰਾਨ ਗੁਰਜਿੰਦਰ ਸਿੰਘ ਸੋਨਾ ਸਰਪੰਚ ਪਿੰਡ ਬੱਲੋਮਾਜਰਾ ਅਤੇ ਗੁਰਪ੍ਰੀਤ ਸਿੰਘ ਗੁਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 5-6 ਮਾਰਚ ਨੂੰ ਕਰਵਾਏ ਜਾ ਰਹੇ ਕਬੱਡੀ ਕੱਪ ਨੂੰ ਲੈ ਕੇ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 

ਇਸ ਕਬੱਡੀ ਕੱਪ ਦੇ ਦੌਰਾਨ ਪਹਿਲਾ ਇਨਾਮ 2.5 ਲੱਖ ਰੁਪਏ ਅਤੇ ਦੂਸਰਾ ਇਨਾਮ 2 ਲੱਖ ਰੁਪਏ ਦਿੱਤਾ ਜਾਵੇਗਾ, ਜਦਕਿ ਬੈਸਟ ਰੇਡਰ ਅਤੇ ਬੈਸਟ ਜਾਫੀ ਨੂੰ ਹੈਰਲੇ ਡੈਵਿਡਿਸ਼ਨ ਕੰਪਨੀ ਦੇ ਮੋਟਰਸਾਈਕਲ ਇਨਾਮ ਵਜੋਂ ਦਿੱਤੇ ਜਾਣਗੇ। ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਨੇ ਦੱਸਿਆ ਕਿ ਇਸ ਇਸ ਕਬੱਡੀ ਕੱਪ ਦੇ ਦੌਰਾਨ 5 ਮਾਰਚ ਨੂੰ ਸ਼ਾਮ 6 ਵਜੇ ਪ੍ਰਸਿੱਧ ਗਾਇਕ ਕਲਾਕਾਰ ਗੁਰਲੇਜ ਅਖਤਰ ਦਾ ਖੁੱਲਾ ਅਖਾੜਾ ਲਗਾਇਆ ਜਾਵੇਗਾ। 

ਜਦ ਕਿ 6 ਮਾਰਚ ਨੂੰ ਸ਼ਾਮ 6 ਵਜੇ ਤੋਂ ਗਾਇਕ ਬੱਬੂ ਮਾਨ ਦਾ ਖੁੱਲਾ ਅਖਾੜਾ ਹਾਜ਼ਰੀਨ ਖਿਡਾਰੀਆਂ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਖੇਡ ਪ੍ਰੇਮੀਆਂ ਦੇ ਲਈ ਆਜੋਜਿਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ 5 ਮਾਰਚ ਨੂੰ ਪੁਆਧ ਫੈਡਰੇਸ਼ਨ ਦੇ ਆਲ ਓਪਨ ਦੇ ਮੈਚ ਹੋਣਗੇ, ਇਸੇ ਤਰ੍ਹਾਂ 5 ਮਾਰਚ ਨੂੰ ਆਲ ਓਪਨ ( 4 ਖਿਡਾਰੀ ਬਾਹਰਲੇ) ਦੇ ਮੈਚ ਹੋਣਗੇ, ਜਦਕਿ ਮੇਜਰ ਲੀਗ ਦੀਆਂ 8 ਅਕੈਡਮੀਆਂ ਦੇ ਮੈਚ ਕਰਵਾਏ ਜਾਣਗੇ।

ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਅਤੇ ਕਬੱਡੀ ਕੱਪ ਦੇ ਪ੍ਰਬੰਧਕਾਂ ਦੇ ਨਾਲ ਕੁਲਦੀਪ ਸਿੰਘ ਸਮਾਣਾ, ਗੁਰਜਿੰਦਰ ਸਿੰਘ ਸੋਨਾ ਸਰਪੰਚ,ਗੁਰਪ੍ਰੀਤ ਸਿੰਘ ਗੁਰੀ- ਪ੍ਰਧਾਨ, ਅਮਰਿੰਦਰ ਸਿੰਘ, ਸੁਰਜੀਤ ਸਿੰਘ ਸੈਣੀ, ਗੁਰਪ੍ਰੀਤ ਸਿੰਘ ਸੈਣੀ, ਅਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਨਾ ਮਾਵੀ, ਡਾਕਟਰ ਅਵਤਾਰ ਸਿੰਘ, ਰਾਣਾ ਸਿੰਘ, ਸੁਰਜਨ ਸਿੰਘ- ਪੰਚ, ਭਾਗ ਸਿੰਘ, ਹਰਿੰਦਰ ਸਿੰਘ -ਪੰਚ ਵੀ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD