Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਦਿਅਕ ਅਦਾਰਿਆਂ ਦੇ ਲਈ ਲੋੜੀਂਦੇ ਫੰਡ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ : ਕੁਲਵੰਤ ਸਿੰਘ

ਸਰਕਾਰੀ ਹਾਈ ਸਕੂਲ ਦੇ ਸਲਾਨਾ ਸਮਾਗਮ ਵਿੱਚ ਪੁੱਜੇ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਕੀਤੀ ਸਲਾਂਘਾ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਹਾਲੀ , 22 Feb 2025

Last updated on: Feb 22, 2025, 00:00 IST

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰ ਵੱਲੋਂ ਚੋਣਾਂ ਦੇ ਦੌਰਾਨ ਪੰਜਾਬ ਲਈ ਸਿੱਖਿਆ ਅਤੇ ਸਿਹਤ ਦੇ ਪੱਧਰ ਨੂੰ ਉਤਾਂਹ ਚੁੱਕੇ ਜਾਣ ਦੇ ਲਈ ਐਲਾਨ ਕੀਤਾ ਸੀ। ਜਿਸ ਨੂੰ 3 ਵਰਿਆਂ ਤੋਂ ਲਗਾਤਾਰ ਆਮ ਆਦਮੀ ਪਾਰਟੀ ਦਾ ਹਰ ਇੱਕ ਨੁਮਾਇੰਦਾ ਇਸ ਕੰਮ ਦੇ ਵਿੱਚ ਜੁਟਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਨਾਲ ਸੰਬੰਧਿਤ ਲਗਾਤਾਰ ਲੋੜੀਂਦਾ ਪੈਸਾ ਭੇਜਿਆ ਜਾ ਰਿਹਾ ਹੈ ਅਤੇ ਜਿਸ ਕੰਮ ਲਈ ਵਿਦਿਅਕ ਅਦਾਰੇ ਲਈ ਪੈਸਾ ਭੇਜਿਆ ਜਾ ਰਿਹਾ ਹੈ।

ਉੱਥੇ 100% ਲੱਗ ਰਿਹਾ ਹੈ , ਜਦਕਿ ਇਸ ਤੋਂ ਪਹਿਲਾਂ ਸਮੇਂ ਦੀਆਂ ਸਰਕਾਰਾਂ ਦੇ ਵਿੱਚ ਪੂਰਾ ਪੈਸਾ ਕਦੇ ਵੀ ਨਹੀਂ ਲੱਗਿਆ। ਉਹ ਵਿਚੋਲੀਆਂ ਕੋਲ ਕਮਿਸ਼ਨ ਦੇ ਰੂਪ ਵਿੱਚ, ਠੱਗੀ ਅਤੇ ਬੇਈਮਾਨ ਦੇ ਰੂਪ ਵਿੱਚ ਲੱਗ ਜਾਂਦਾ ਸੀ,ਇਹ ਗੱਲ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕਹੀ, ਵਿਧਾਇਕ ਕੁਲਵੰਤ ਸਿੰਘ ਅੱਜ ਪਿੰਡ ਸਨੇਟਾ ਵਿਖੇ ਸਥਿਤ ਸਰਕਾਰੀ ਹਾਈ ਸਕੂਲ ਸਨੇਟਾ ਕੈਂਪਸ ਵਿਖੇ ਸਲਾਨਾ ਸਮਾਗਮ -"ਰਿਫਲੈਕਸ਼ਨ"- ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਸਕੂਲ ਦੇ ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਪੇਸ਼ਕਾਰੀਆਂ ਵੇਖ ਕੇ ਇਹ ਗੱਲ ਸਪਸ਼ਟ ਹੈ ਕਿ ਇਸ ਸਕੂਲ ਦੇ ਪ੍ਰਿੰਸੀਪਲ ਸ਼ੁਭਵੰਤ ਕੌਰ ਅਤੇ ਸਟਾਫ ਇਸ ਗੱਲ ਲਈ ਵਧਾਈ ਦਾ ਪਾਤਰ ਹੈ ਕਿ ਉਹ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ -ਨਾਲ ਸੱਭਿਆਚਾਰਕ ਸਰਗਰਮੀਆਂ ਵਿੱਚ ਵੀ ਹਿੱਸਾ ਲੈਣ ਦੇ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਸਕੂਲਾਂ ਦੇ ਸਮਾਗਮਾਂ ਵਿੱਚ ਵੱਖ-ਵੱਖ ਪੇਸ਼ਕਾਰੀਆਂ ਕਰਨ ਦੇ ਦੌਰਾਨ ਵਿਦਿਆਰਥੀਆਂ ਦੇ ਮਨੋਬਲ ਵਿੱਚ ਵਾਧਾ ਹੁੰਦਾ ਹੈ ਅਤੇ ਉਹਨਾਂ ਵਿੱਚ ਆਤਮ ਵਿਸ਼ਵਾਸ ਪੈਦਾ ਹੋਣ ਦੇ ਨਾਲ ਉਹ ਭਵਿੱਖ ਵਿੱਚ ਆਪਣੀ ਮੰਜ਼ਿਲ ਨੂੰ ਸਫਲਤਾ ਪੂਰਵਕ ਸਰ ਕਰ ਸਕਦੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਦੁਹਰਾਇਆ ਕਿ ਉਹ ਪੰਜਾਬ ਵਿੱਚ ਦਹਾਕਿਆਂ ਤੋਂ ਸ਼ੁਰੂ ਹੋਈ ਰਿਸ਼ਵਤਖੋਰੀ ਨੂੰ ਖਤਮ ਕਰਨ ਦੇ ਲਈ ਲਈ ਯਤਨਸ਼ੀਲ ਹਨ ਅਤੇ ਮੇਰੀ ਇਹ ਹਾਜ਼ਰੀਨ ਨੂੰ ਅਪੀਲ ਹੈ ਕਿ ਕਿਸੇ ਨੂੰ ਵੀ ਕਿਸੇ ਵੀ ਸਰਕਾਰੀ ਕੰਮ ਦੇ ਲਈ ਕੋਈ ਪੈਸਾ ਰਿਸ਼ਵਤ ਦੇ ਰੂਪ ਵਿੱਚ ਦੇਣ ਦੀ ਜਰੂਰਤ ਨਹੀਂ ਅਤੇ ਉਹ ਸਿੱਧਾ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਮੈਂ ਇਹ ਭਰੋਸਾ ਦਿਵਾਉਂਦਾ ਹਾਂ ਕਿ ਉਹਨਾਂ ਦਾ ਕੰਮ ਹਰ ਹੀਲੇ ਸਮਾਂ ਰਹਿੰਦਿਆਂ ਅਤੇ ਬਿਨਾਂ ਕਿਸੇ ਪੈਸੇ ਦੇ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਪੰਜਾਬ ਦੇ ਸਮੁੱਚੇ ਵਿਦਿਅਕ ਅਦਾਰਿਆਂ ਲਈ ਲੋੜੀਂਦੇ ਫੰਡਸ ਲਗਾਤਾਰ ਭੇਜੇ ਜਾ ਰਹੇ ਹਨ।

ਇਸ ਮੌਕੇ ਤੇ ਡੀ.ਈ.ਓ.-ਗਿੰਨੀ ਦੁਗਲ, ਡਿਪਟੀ ਡੀ.ਈ.ਓ.- ਅੰਗਰੇਜ਼ ਸਿੰਘ, ਸ਼ੁਭਵੰਤ ਕੌਰ- ਮੁੱਖ ਅਧਿਆਪਕਾ, ਕੁਲਦੀਪ ਸਿੰਘ ਸਮਾਣਾ, ਆਰ.ਪੀ. ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਅਵਤਾਰ ਸਿੰਘ ਮੌਲੀ, ਕਰਮਜੀਤ ਸਿੰਘ ਚਿੱਲਾ, ਗੁਰਦੇਸ਼ ਸਿੰਘ ਸਰਪੰਚ, ਸਨੇਟਾ, ਰਾਜੀਵ ਕੁਮਾਰ ਸਾਬਕਾ ਸਰਪੰਚ ਸਨੇਟਾ, ਮਲਕੀਤ ਸਿੰਘ ਸਰਪੰਚ ਦੁਰਾਲੀ, ਰਮੇਸ਼ਵਰ ਦਾਸ ਸਨੇਟਾ, ਰੂਪ ਚੰਦ ਸਨੇਟਾ ,ਨਿਰਮਲ ਸਿੰਘ ਵੀ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD