Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਮਾਨ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Narinder Kaur Bharaj,Bhawanigarh

Web Admin

Web Admin

5 Dariya News

ਭਵਾਨੀਗੜ੍ਹ , 22 Feb 2025

Last updated on: Feb 22, 2025, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਅੱਜ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਹਰਸ਼ਵੀਰ ਸਿੰਘ ਨੇ ਸੜਕ ਸੁਰਖਿਆ ਫੋਰਸ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਗਏ ਹਨ ਜਦੋਂ ਕਿ ਬੀਮਾ ਕਵਰ ਵਜੋਂ ਇਕ ਕਰੋੜ ਰੁਪਏ ਦੀ ਹੋਰ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਮਾਣੀ ਪਹਿਲ ਸੂਬੇ ਵਿੱਚ ਆਪਣੀ ਡਿਊਟੀ ਨਿਭਾਉਣ ਵਿੱਚ ਮਹਾਨ ਸਪੂਤ ਦੇ ਅਥਾਹ ਯੋਗਦਾਨ ਪ੍ਰਤੀ ਸਤਿਕਾਰ ਨੂੰ ਦਰਸਾਉਂਦੀ ਹੈ। 

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਤਨ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਸੈਨਾਵਾਂ, ਅਰਧ ਸੈਨਿਕਾਂ ਅਤੇ ਪੁਲਿਸ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਸੰਜੀਦਗੀ ਦਾ ਪ੍ਰਗਟਾਵਾ ਕਰਦਾ ਹੈ। 

ਉਨ੍ਹਾਂ ਉਮੀਦ ਪ੍ਰਗਟਾਈ ਕਿ ਸੂਬੇ ਦਾ ਇਹ ਨਿਮਾਣਾ ਜਿਹਾ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰਨ ਵਿੱਚ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Narinder Kaur Bharaj , Bhawanigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD