Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ.ਨਹਿਰ -ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

Bhagwant Mann,Bhagwant Singh Mann,AAP,Aam Aadmi Party,Aam Aadmi Party Punjab,AAP Punjab,Government of Punjab,Punjab Government,Punjab,Chief Minister Of Punjab,Narinder Kaur Bharaj,Bhawanigarh

Web Admin

Web Admin

5 Dariya News

ਭਵਾਨੀਗੜ੍ਹ , 22 Feb 2025

Last updated on: Feb 22, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਅੱਜ ਇੱਥੇ ਨਵੇਂ ਬਣੇ ਸਬ-ਡਵੀਜ਼ਨਲ ਕੰਪਲੈਕਸ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨਾਲ ਇੱਕ ਵੀ ਬੂੰਦ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। 

ਉਨ੍ਹਾਂ ਕਿਹਾ ਕਿ ਕੌਮਾਂਤਰੀ ਨੇਮਾਂ ਅਨੁਸਾਰ ਸੂਬੇ ਵਿੱਚ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨਾ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਰਾਵੀ ਬਿਆਸ ਟ੍ਰਿਬਿਊਨਲ, ਜੋ ਕਿ ਰਾਵੀ ਜਲ ਪ੍ਰਣਾਲੀ ਨਾਲ ਸਬੰਧਤ ਥਾਵਾਂ ਉੱਤੇ ਜਾਣ ਲਈ ਸੂਬੇ ਦੇ ਦੌਰੇ 'ਤੇ ਹੈ, ਨੂੰ ਵੀ ਅਪੀਲ ਕੀਤੀ ਹੈ ਕਿ ਉਹ ਨਵੇਂ ਸਿਰਿਓਂ ਮੁੜ ਮੁਲਾਂਕਣ ਕਰਕੇ ਸੂਬੇ ਦੇ ਲੋਕਾਂ ਨੂੰ ਇਨਸਾਫ਼ ਦਿਵਾਏ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਬਲਾਕਾਂ ਦੇ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਕਿਉਂ ਜੋ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ, ਇਸ ਲਈ ਇਸ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ। 

ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਥਿਤੀ ਇੰਨੀ ਗੰਭੀਰ ਹੈ ਕਿ ਪੰਜਾਬ ਕੋਲ ਪਾਣੀ ਦੀ ਘਾਟ ਹੈ ਅਤੇ ਅਨਾਜ ਉਤਪਾਦਕਾਂ ਨੂੰ ਸਿੰਚਾਈ ਲਈ ਪਾਣੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਕਿਸੇ ਹੋਰ ਸੂਬੇ ਨਾਲ ਪਾਣੀ ਦੀ ਇਕ ਬੂੰਦ ਵੀ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀਆਂ ਨੌਟੰਕੀਆਂ 'ਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਚੋਣਾਂ ਵਿੱਚ ਨਕਾਰੇ ਹੋਏ ਆਗੂਆਂ ਨੂੰ ਲੋਕ ਕਦੇ ਵੀ ਮੂੰਹ ਨਹੀਂ ਲਾਉਣਗੇ। 

ਉਨ੍ਹਾਂ ਕਿਹਾ ਕਿ ਬਿੱਟੂ ਅਜਿਹੇ ਘਟੀਆ ਹੱਥਕੰਡਿਆਂ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਕਾਬਜ਼ ਹੋਣ ਦੇ ਸੁਪਨੇ ਦੇਖਦਾ ਹੈ ਪਰ ਇਸ ਨਾਲ ਉਸ ਦੇ ਹੱਥ ਪੱਲੇ ਕੁੱਝ ਨਹੀਂ ਪੈਣਾ ਕਿਉਂਕਿ ਇਹ ਸਹੀ ਮਾਅਨਿਆਂ ਵਿੱਚ ਆਮ ਲੋਕਾਂ ਦਾ ਘਰ ਹੈ, ਜੋ ਇੱਥੇ ਆਪਣੀ ਪਸੰਦ ਦੇ ਆਗੂਆਂ ਨੂੰ ਚੁਣ ਕੇ ਭੇਜਦੇ ਹਨ। ਉਨ੍ਹਾਂ ਕਿਹਾ ਕਿ ਲੋਕ ਅਜਿਹੇ ਆਗੂਆਂ ਨੂੰ ਕਦੇ ਨਹੀਂ ਚੁਣਨਗੇ ਕਿਉਂਕਿ ਉਹ ਇਹਨਾਂ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਘੁਟਾਲਿਆਂ ਅਤੇ ਜਬਰੀ ਵਸੂਲੀ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਅਜਿਹੇ ਮਾਮਲਿਆਂ ਵਿੱਚ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਅਸੀਂ ਕਿਸੇ ਵੀ ਦਬਾਅ ਹੇਠ ਨਹੀਂ ਝੁਕਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ ਤੋਂ ਨੌਜਵਾਨਾਂ ਨੂੰ ਦੇਸ਼ ਨਿਕਾਲਾ ਦੇਣ ਦੀ ਘਟਨਾ ਸਾਡੇ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ ਕਿ ਚੰਗੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ, ਸੂਬੇ ਦੇ ਨੌਜਵਾਨਾਂ ਨੂੰ ਇੱਥੇ ਹੀ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਸਫਲਤਾ ਪ੍ਰਾਪਤ ਕਰਨੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੌਕੇ ਪ੍ਰਦਾਨ ਕਰ ਰਹੀ ਹੈ। ਇਕ ਉਦਾਹਰਣ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਨਾਲ ਸੂਬੇ ਵਿੱਚ 51,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਕਈ ਉਦਾਹਰਣਾਂ ਹਨ, ਜਿੱਥੇ ਪਿਛਲੇ ਇੱਕ ਸਾਲ ਦੌਰਾਨ ਸੂਬੇ ਵਿੱਚ ਨੌਜਵਾਨਾਂ ਨੂੰ ਦੋ ਤੋਂ ਤਿੰਨ ਨੌਕਰੀਆਂ ਮਿਲੀਆਂ ਹਨ। 

ਉਨ੍ਹਾਂ ਕਿਹਾ ਕਿ ਇਸ ਕਾਰਨ ਵਤਨ ਵਾਪਸੀ ਦਾ ਰੁਝਾਨ ਸ਼ੁਰੂ ਹੋ ਗਿਆ ਹੈ ਕਿਉਂਕਿ ਜੋ ਨੌਜਵਾਨ ਪਹਿਲਾਂ ਵਿਦੇਸ਼ਾਂ ਵਿੱਚ ਵਸ ਗਏ ਸਨ, ਹੁਣ ਨੌਕਰੀ ਹਾਸਲ ਕਰਕੇ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ਲਈ ਵਾਪਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇੱਕ ਜੋੜਾ ਕੈਨੇਡਾ ਤੋਂ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਲਈ ਵਾਪਸ ਆਇਆ ਹੈ ਅਤੇ ਅਜਿਹੇ ਹੋਰ ਬਹੁਤ ਸਾਰੇ ਲੋਕਾਂ ਨੂੰ ਇੱਥੇ ਨੌਕਰੀ ਮਿਲੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰੋਜ਼ਾਨਾ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ ਅਤੇ ਉਨ੍ਹਾਂ ਨੂੰ ਇਸ ਸਥਿਤੀ ਦਾ ਫਾਇਦਾ ਉਠਾਉਣਾ ਚਾਹੀਦਾ ਹੈ ਅਤੇ ਇੱਥੇ ਕੰਮ ਕਰਨਾ ਚਾਹੀਦਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਉਨ੍ਹਾਂ ਪੰਜਾਬੀਆਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਮੁੜ ਵਸੇਬੇ ਦੇ ਮੌਕੇ ਪ੍ਰਦਾਨ ਕਰੇਗੀ ਤਾਂ ਜੋ ਉਹ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਉੱਦਮ ਵਿੱਚ ਉਨ੍ਹਾਂ ਨੌਜਵਾਨਾਂ ਨੂੰ ਵੀ ਨਾਲ ਜੋੜਿਆ ਹੈ, ਜਿਨ੍ਹਾਂ ਨੇ ਇਸੇ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਤੋਂ ਬਾਅਦ ਸਫਲਤਾਪੂਰਵਕ ਆਪਣਾ ਕਾਰੋਬਾਰ ਸਥਾਪਿਤ ਕੀਤਾ ਹੈ, ਤਾਂ ਜੋ ਡਿਪੋਰਟ ਕੀਤੇ ਗਏ ਲੋਕਾਂ ਨੂੰ ਇੱਥੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਗੈਰ-ਕਾਨੂੰਨੀ ਏਜੰਟਾਂ ਦੁਆਲੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਬਹੁਤ ਸਖ਼ਤ ਹੈ ਜਿਨ੍ਹਾਂ ਕਾਰਨ ਇਹ ਮਾਸੂਮ ਭਾਰਤੀ ਗੈਰ-ਕਾਨੂੰਨੀ ਤੌਰ 'ਤੇ ਵਿਦੇਸ਼ ਗਏ ਸਨ ਅਤੇ ਹੁਣ ਅਮਰੀਕਾ ਵਾਂਗ ਉਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਭਾਰਤੀਆਂ ਨੂੰ ਧੋਖਾ ਦੇਣ ਵਾਲੇ ਅਜਿਹੇ ਟ੍ਰੈਵਲ ਏਜੰਟਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ, ਤਾਂ ਜੋ ਦੂਜਿਆਂ ਨੂੰ ਸਬਕ ਮਿਲ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਲਾਹਨਤ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਵੱਡੇ ਅਪਰਾਧਾਂ ਲਈ  ਜਵਾਬਦੇਹ ਠਹਿਰਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਿਆ ਜਾ ਰਿਹਾ ਹੈ ਅਤੇ ਇਸ ਉਦੇਸ਼ ਲਈ ਪੰਚਾਇਤਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਸਬ-ਡਵੀਜ਼ਨਲ ਕੰਪਲੈਕਸ 6 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਹੈ ਅਤੇ ਇਹ ਅਤਿ ਆਧੁਨਿਕ ਇਮਾਰਤ ਕਈ ਸਹੂਲਤਾਂ ਨਾਲ ਲੈਸ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਅਜਿਹੇ ਅਤਿ ਲੋੜੀਂਦੇ ਪ੍ਰੋਜੈਕਟਾਂ ਵੱਲ ਸ਼ਾਇਦ ਹੀ ਕੋਈ ਧਿਆਨ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਣਾਈਆਂ ਜਾ ਰਹੀਆਂ ਹਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Narinder Kaur Bharaj , Bhawanigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD