Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚਿੱਟਾ ਵੇਚਣ ਦੇ ਇਲਜ਼ਾਮਾਂ ਦੀ ਸਾਹਮਣੇ ਆਈ ਵੀਡੀਓ ਨੇ ਦੋਸ਼ੀ ਨੂੰ ਸਲਾਖਾਂ ਪਿੱਛੇ ਪਹੁੰਚਾਇਆ

ਮੋਹਾਲੀ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕੀਤਾ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ.ਨਗਰ , 22 Feb 2025

Last updated on: Feb 22, 2025, 00:00 IST

ਜ਼ਿਲ੍ਹਾ ਪੁਲਿਸ ਨੇ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਜਿਸ ਵਿੱਚ ਦੋ ਲੜਕੀਆਂ ਨੇ ਲੋਹਗੜ੍ਹ ਦੇ ਇੱਕ ਵਿਅਕਤੀ ਮਨਜੀਤ ਸਿੰਘ 'ਤੇ ਜ਼ੀਰਕਪੁਰ ਖੇਤਰ ਦੇ ਲੋਹਗੜ੍ਹ ਵਿੱਚ ਚਿਟਾ ਸਪਲਾਈ ਕਰਨ ਦੇ ਦੋਸ਼ ਲਾਏ ਹਨ, ਦੇ ਸਾਹਮਣੇ ਆਉਣ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਦੋਸ਼ੀ ਦੇ ਕੋਲੋਂ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਮਾਮਲਾ ਦਰਜ ਕਰ ਲਿਆ ਹੈ।          

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. (ਦਿਹਾਤੀ) ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ, ਆਈ.ਪੀ.ਐਸ., ਐਸ.ਐਸ.ਪੀ. ਐਸ.ਏ.ਐਸ.ਨਗਰ ਦੇ ਨਿਰਦੇਸ਼ਾਂ ਅਨੁਸਾਰ ਇਸ ਮਾਮਲੇ ਦੀ ਜਾਂਚ ਲਈ ਡੀ.ਐਸ.ਪੀ ਜ਼ੀਰਕਪੁਰ ਜਸਪਿੰਦਰ ਸਿੰਘ ਦੀ ਅਗਵਾਈ ਹੇਠ ਦੋ ਟੀਮਾਂ ਦਾ ਗਠਨ ਕੀਤਾ ਗਿਆ ਸੀ। ਕਾਰਵਾਈ ਦੌਰਾਨ ਅੱਜ ਹੀ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਅਤੇ ਉਸ ਦੀ ਪਛਾਣ ਮਨਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਲੋਹਗੜ੍ਹ, ਜ਼ੀਰਕਪੁਰ ਵਜੋਂ ਹੋਈ। 

ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 2 ਗ੍ਰਾਮ ਚਿੱਟਾ ਬਰਾਮਦ ਹੋਇਆ ਅਤੇ ਉਸ ਦੇ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਦੇ ਅਧੀਨ ਅਧੀਨ ਐੱਫ. ਆਈ ਆਰ ਨੰਬਰ 91 ਦਰਜ ਕੀਤੀ ਗਈ। ਇਸ ਤੋਂ ਪਹਿਲਾਂ, ਉਸ 'ਤੇ ਐਨਡੀਪੀਐਸ ਦੀ ਧਾਰਾ 21 ਅਧੀਨ ਐਫਆਈਆਰ 185, ਮਿਤੀ 09.05.2021, ਥਾਣਾ ਸਿਟੀ ਖਰੜ ਵਿਖੇ ਵੀ ਦਰਜ ਹੈ। 

ਸਥਾਨਕ ਲੋਕਾਂ ਨੇ ਇਸ ਤੁਰੰਤ ਕਾਰਵਾਈ ਨੂੰ ਚੰਗੀ ਭਾਵਨਾ ਨਾਲ ਲਿਆ ਅਤੇ ਪੁਲਿਸ ਦੀ ਪਹਿਲਕਦਮੀ ਦਾ ਸਵਾਗਤ ਕੀਤਾ। ਐਸ.ਐਸ.ਪੀ ਦੀਪਕ ਪਾਰੀਕ ਨੇ ਕਿਹਾ ਕਿ ਐਸ.ਏ.ਐਸ.ਨਗਰ ਪੁਲਿਸ ਨਸ਼ਿਆਂ ਵਿਰੁੱਧ ਆਪਣੀ ਲੜਾਈ ਵਿੱਚ ਆਉਣ ਵਾਲੇ ਸੁਝਾਵਾਂ ਅਤੇ ਇਨਪੁਟਸ ਦਾ ਸਵਾਗਤ ਕਰਦੀ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੁਲਿਸ ਦੀ ‘ਜ਼ੀਰੋ ਟਾਲਰੈਂਸ ਨੀਤੀ’ ਨੂੰ ਦੁਹਰਾਇਆ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD