Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦੋ ਸੌ ਸਕੂਲੀ ਬੱਚਿਆਂ ਨੂੰ ਵੰਡੇ ਛੇ ਹਜ਼ਾਰ ਚਸ਼ਮੇ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 22 Feb 2025

Last updated on: Feb 22, 2025, 00:00 IST

ਪੰਜਾਬ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਬਹਾਵਲਪੁਰ ਪੈਲੇਸ ਤ੍ਰਿਪੜੀ ਵਿਖੇ ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਜੋਤੀ ਫਾਂਊਂਡੇਸ਼ਨ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ । ਸਿਹਤ ਮੰਤਰੀ ਨੇ ਦੋ ਸੌ ਸਰਕਾਰੀ ਸਕੂਲੀ ਬੱਚਿਆਂ ਨੂੰ ਮੁਫ਼ਤ ਛੇ ਹਜਾਰ ਚਸ਼ਮੇ ‘ਬੱਚਿਆਂ ਦੇ ਕਲੀਅਰ ਵਿਜ਼ਨ ਫਾਰ ਬ੍ਰਾਈਟਰ ਫਿਊਚਰ’ ਤਹਿਤ ਵੰਡੇ ।

ਸਿਹਤ ਮੰਤਰੀ ਨੇ ਜੋਤੀ ਫਾਂਊਡੇਸ਼ਨ ,ਵਿਜ਼ਨ ਸਪਰਿੰਗ ਫਾਂਉੂਡੇਸ਼ਨ ਅਤੇ ਟੱਚ ਆਫ ਕਲਰ ਫਾਂਊਡੇਸ਼ਨ ਦੇ ਸਹਿਯੋਗ ਨਾਲ ਪਟਿਆਲਾ ਦੇ 12 ਸਿੱਖਿਆ ਬਲਾਕਾਂ ਦੇ 60 ਹਜਾਰ ਸਰਕਾਰੀ ਸਕੂਲੀ ਬੱਚਿਆਂ ਦੇ ਅੱਖਾਂ ਦੀ ਜਾਂਚ ਕਰਵਾਉਣ ‘ਤੇ ਉਹਨਾਂ ਦੀ ਸ਼ਲਾਘਾ ਕੀਤੀ । ਉਹਨਾਂ ਕਿਹਾ ਕਿ ਅੱਖਾਂ ਸਾਡੇ ਸ਼ਰੀਰ ਦਾ ਇਕ ਅਹਿਮ ਅੰਗ ਹੋਣ ਦੇ ਨਾਲ-ਨਾਲ ਇਕ ਆਕਰਸ਼ਕ ਹਿੱਸਾ ਵੀ ਹਨ । 

ਉਹਆਂ ਬੱਚਿਆਂ ਅਤੇ ਅਧਿਆਪਕਾਂ ਨੂੰ ਅੱਖਾਂ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਨੂੰ ਅੱਖਾਂ ਦੀ ਦੇਖਭਾਲ ਅਤੇ ਸਮੇਂ-ਸਮੇਂ ਤੇ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਡਾ: ਬਲਬੀਰ ਸਿੰਘ ਨੇ ਬੱਚਿਆਂ ਵਿੱਚ ਮਾਇਓਪਿਆ ਦੀ ਵੱਧ ਰਹੀ ਦਰ ਦੀ ਗੱਲ ਕਰਦਿਆਂ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ । ਉਹਨਾਂ ਰੋਜ਼ਾਨਾ ਜੀਵਨ ਵਿੱਚ ਅੱਖਾਂ ਦੀ ਰੌਸ਼ਨੀ ਅਤੇ ਇਸ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ।

ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਸੀਨੀਅਰ ਮੇਅਰ ਹਰਿੰਦਰ ਕੋਹਲੀ , ਡਿਪਟੀ ਮੇਅਰ ਜਗਦੀਪ ਜੱਗਾ, ਏ.ਡੀ.ਸੀ. ਇਸ਼ਾ ਸਿੰਗਲ , ਜੋਤੀ ਫਾਂਊਂਡੇਸ਼ਨ ਦੀ ਚੇਅਰਪਰਸਨ ਮਿਸ ਪ੍ਰਭਕਿਰਨ ਬਰਾੜ ਅਤੇ ਡਿਪਟੀ ਡੀ.ਈ.ਓ ਡਾ: ਰਵਿੰਦਰ ਪਾਲ ਸਿੰਘ , ਐਮ.ਡੀ. ਮਨਕੂ ਐਗਰੋ ਟੈਕਨੀਕਲ ਪ੍ਰਾਈਵੇਟ ਲਿਮਿਟਡ ਸੁਖਵਿੰਦਰ ਸਿੰਘ ਮਨਕੂ , ਡਿਪਟੀ ਨੋਡਲ ਅਫਸਰ ਜਗਮੀਤ ਸਿੰਘ ਹਾਜਰ ਸਨ ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD