Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕਿਸਾਨਾਂ ਨੇ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਦੌਰਾਨ ਕਾਨੂੰਨੀ ਐਮ.ਐਸ.ਪੀ. ਗਾਰੰਟੀ ਲਈ ਪਾਇਆ ਜ਼ੋਰ; ਅਗਲੀ ਮੀਟਿੰਗ 19 ਮਾਰਚ ਨੂੰ

ਕਿਸਾਨਾਂ ਨੇ ਮੱਕੀ ਦੇ ਬੀਜਾਂ ਦੀਆਂ ਵਧਦੀਆਂ ਕੀਮਤਾਂ ਸਬੰਧੀ ਪ੍ਰਗਟਾਈ ਚਿੰਤਾ ,ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab,Harpal Singh Cheema, Pralhad Joshi, Piyush Goyal,Lal Chand Kataruchak, KAP Sinha, Samyukt Kisan Morcha, Shivraj Singh Chouhan, MGSIPA

Web Admin

Web Admin

5 Dariya News

ਚੰਡੀਗੜ੍ਹ , 22 Feb 2025

Last updated on: Feb 22, 2025, 00:00 IST

ਕੇਂਦਰ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਨੁਮਾਇੰਦਿਆਂ ਵਿਚਕਾਰ ਗੱਲਬਾਤ ਦਾ ਦੂਜਾ ਗੇੜ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਇੱਕ ਰਚਨਾਤਮਕ ਅਤੇ ਸੁਹਿਰਦ ਮਾਹੌਲ ਵਿੱਚ ਨੇਪਰੇ ਚੜ੍ਹਿਆ। ਇਸ ਦੌਰਾਨ ਦੋਵੇਂ ਧਿਰਾਂ ਦਰਮਿਆਨ ਸਾਰਥਕ ਗੱਲਬਾਤ ਹੋਈ।

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ, ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਅਤੇ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੇ ਨਾਲ ਕਿਸਾਨਾਂ ਦੀਆਂ ਮੰਗਾਂ ਨੂੰ ਬੜੀ ਗਹੁ ਨਾਲ ਸੁਣਿਆ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਮੁੱਦਿਆਂ ਅਤੇ ਚਿੰਤਾਵਾਂ ਦਾ ਵਿਸਤ੍ਰਿਤ ਬਿਉਰਾ ਭੇਜਣ ਲਈ ਕਿਹਾ ਤਾਂ ਜੋ ਕੇਂਦਰੀ ਮੰਤਰੀਆਂ ਵੱਲੋਂ ਉਨ੍ਹਾਂ ਦਾ ਧਿਆਨਪੂਰਵਕ ਅਧਿਐਨ ਕੀਤਾ ਜਾ ਸਕੇ।

ਕੇਂਦਰੀ ਮੰਤਰੀਆਂ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਨਾਲ ਗੱਲਬਾਤ ਜਾਰੀ ਰਹੇਗੀ ਅਤੇ ਗੱਲਬਾਤ ਦਾ ਅਗਲਾ ਦੌਰ 19 ਮਾਰਚ, 2025 ਨੂੰ ਮਿੱਥਿਆ ਗਿਆ ਹੈ ਤਾਂ ਜੋ ਦੋਵੇਂ ਧਿਰਾਂ ਦੇ ਚੱਲ ਰਹੇ ਮਸਲਿਆਂ ਨੂੰ ਸੁਹਿਰਦਤਾ ਨਾਲ ਨਜਿੱਠਿਆ  ਜਾ ਸਕੇ। ਕਿਸਾਨ ਆਗੂਆਂ ਨੇ ਆਪਣੀ ਉਪਜ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਕਾਨੂੰਨੀ ਗਾਰੰਟੀ ਦੀ ਆਪਣੀ ਮੁੱਖ ਮੰਗ ਨੂੰ ਦੁਹਰਾਇਆ। 

ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਕੇ.ਏ.ਪੀ. ਸਿਨਹਾ, ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ (ਭਾਰਤ ਸਰਕਾਰ) ਸ਼੍ਰੀ ਦੇਵੇਸ਼ ਚਤੁਰਵੇਦੀ, ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਸ਼੍ਰੀ ਵਿਕਾਸ ਗਰਗ, ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਮੌਜੂਦ ਰਹੇ।ਬਾਅਦ ਵਿੱਚ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਲਾਲ ਚੰਦ ਕਟਾਰੂਚੱਕ ਅਤੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਸਮੇਤ ਕਿਸਾਨ ਯੂਨੀਅਨ ਆਗੂਆਂ ਨਾਲ ਇੱਕ ਵੱਖਰੀ ਮੀਟਿੰਗ ਵੀ ਕੀਤੀ। 

ਕਿਸਾਨ ਆਗੂਆਂ ਨੇ ਮੱਕੀ ਦੇ ਬੀਜਾਂ ਦੀ ਘਾਟ ਅਤੇ ਵਧਦੀਆਂ ਕੀਮਤਾਂ ਦੇ ਮੁੱਦੇ ’ਤੇ ਚਿੰਤਾ ਜ਼ਾਹਿਰ ਕੀਤੀ। ਜਵਾਬ ਵਿੱਚ, ਖੇਤੀਬਾੜੀ ਮੰਤਰੀ ਸ. ਖੁੱਡੀਆਂ ਨੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਅਜਿਹੇ ਡੀਲਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ, ਜੋ ਕਿਸਾਨਾਂ ਦਾ ਸ਼ੋਸ਼ਣ ਕਰਨ ਜਾਂ ਮੱਕੀ ਦੇ ਬੀਜਾਂ ਦੀ ਕਾਲਾਬਾਜ਼ਾਰੀ ਵਿੱਚ ਸ਼ਾਮਿਲ ਪਾਏ ਗਏ ਹਨ। ਇਸ ਕਦਮ ਦਾ ਕਿਸਾਨਾਂ ਨੇ ਸਵਾਗਤ ਕੀਤਾ ਅਤੇ ਫੌਰੀ ਰਾਹਤ ਦੀ ਆਸ ਪ੍ਰਗਟਾਈ।

ਸ. ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ  ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦੀ ਰਹੇਗੀ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਅਣਥੱਕ ਯਤਨ ਜਾਰੀ ਰਹਿਣਗੇ ਤਾਂ ਜੋ ਉਨ੍ਹਾਂ ਦੇ ਹੱਕਾਂ ਅਤੇ ਗ਼ੁਜ਼ਾਰੇ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Harpal Singh Cheema , Pralhad Joshi , Piyush Goyal , Lal Chand Kataruchak , KAP Sinha , Samyukt Kisan Morcha , Shivraj Singh Chouhan , MGSIPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD