Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਨੇ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Narinder Kaur Bharaj, Sangrur, Dr. Ravjot Singh

Web Admin

Web Admin

5 Dariya News

ਸੰਗਰੂਰ , 22 Feb 2025

Last updated on: Feb 22, 2025, 00:00 IST

ਸੂਬੇ ਦੇ ਸ਼ਹਿਰਾਂ ਦੀ ਸਾਫ ਸਫਾਈ ਅਤੇ ਸੀਵਰੇਜ ਦੀ ਸੁਚੱਜੀ ਵਿਵਸਥਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 7 ਜ਼ਿਲ੍ਹਿਆਂ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਸਮੇਤ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।

ਇਸ ਉਪਰੰਤ ਇੱਥੇ ਰਣਬੀਰ ਕਾਲਜ ਵਿਖੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ 7 ਜ਼ਿਲ੍ਹਿਆਂ ਸੰਗਰੂਰ, ਬਰਨਾਲਾ, ਬਠਿੰਡਾ, ਮਲੇਰਕੋਟਲਾ, ਮਾਨਸਾ, ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਸਫਾਈ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਖਰੀਦੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਸਫ਼ਾਈ ਸਹੂਲਤਾਂ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਵੱਖ ਵੱਖ ਸ਼ਹਿਰਾਂ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨਰੀ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਸ਼ਹਿਰਾਂ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੀਵਰੇਜ ਦੀ ਸਫਾਈ ਲਈ ਨਵੀਆਂ ਮਸ਼ੀਨਾਂ ਆਉਣ ਨਾਲ ਹੁਣ ਸਫਾਈ ਕਰਮੀਆਂ ਨੂੰ ਸੀਵਰੇਜ ਸਾਫ ਕਰ ਲਈ ਮੈਨਹੋਲ ਵਿੱਚ ਨਹੀਂ ਉਤਰਨਾ ਪਵੇਗਾ ਸਗੋਂ ਉਹਨਾਂ ਨੂੰ ਮਸ਼ੀਨਾਂ ਨਾਲ ਸੀਵਰੇਜ ਦੀ ਸਫਾਈ ਕਰਨ ਵਾਸਤੇ ਸਿਖਲਾਈ ਦਿੱਤੀ ਜਾਦੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਬਹੁਤ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਦੀ ਸਫਾਈ ਵੱਲ ਵਿਸ਼ੇਸ਼ ਤੌਰ ਉੱਤੇ  ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸਾਰੇ ਸ਼ਹਿਰਾਂ ਨੂੰ ਛੇਤੀ ਹੀ ਅਜਿਹੀਆਂ ਆਧੁਨਿਕ ਮਸ਼ੀਨਾਂ ਮੁੱਹਈਆ ਕਰਵਾਈਆਂ ਜਾਣਗੀਆਂ। 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਦੀ ਆਬਾਦੀ ਵਧਣ ਨਾਲ ਉਸ ਰਫਤਾਰ ਨਾਲ ਸਹੂਲਤਾਂ ਨਹੀਂ ਵਧੀਆਂ ਜਿਸ ਕਰਕੇ ਵੱਡੇ ਸ਼ਹਿਰਾਂ ਵਿੱਚ ਸਫਾਈ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਛੇਤੀ ਹੀ ਇਹਨਾਂ ਸ਼ਹਿਰਾਂ ਨੂੰ ਨਵੀਆਂ ਮਸ਼ੀਨਾਂ ਮੁਹਈਆ ਕਰਵਾਈਆਂ ਜਾਣਗੀਆਂ ਤਾਂ ਕਿ ਸ਼ਹਿਰਾਂ ਵਿੱਚ ਸਫਾਈ ਦੀ ਸੁਚੱਜੀ ਅਵਸਥਾ ਨੂੰ ਯਕੀਨੀ ਬਣਾਇਆ ਜਾ ਸਕੇ। 

ਸੰਗਰੂਰ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਲਈ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਕਾਲਜ ਦੇ ਨਿਰਮਾਣ ਲਈ ਸਾਰੇ ਅੜਿਕੇ ਦੂਰ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹ ਪ੍ਰੋਜੈਕਟ ਸ਼ੁਰੂ ਹੋ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਕੁਝ ਸਵਾਰਥੀ ਲੋਕਾਂ ਨੇ ਆਪਣੇ ਨਿੱਜੀ ਹਿੱਤ ਪੂਰਨ ਲਈ ਇਸ ਕਾਲਜ ਦਾ ਕੰਮ ਰੋਕਣ ਵਿੱਚ ਰੁਕਾਵਟ ਪਾਈ ਸੀ ਜੋ ਸਰਕਾਰ ਦੇ ਯਤਨਾਂ ਸਦਕਾ ਦੂਰ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਬਹੁਤ ਛੇਤੀ ਇਸ ਕਾਲਜ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ। 

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਸੰਗਰੂਰ ਸਮੇਤ ਤਿੰਨ ਨਵੇਂ ਮੈਡੀਕਲ ਬਣ ਜਾਣਗੇ ਜਿਸ ਨਾਲ ਸਾਡੇ ਬੱਚੇ ਇੱਥੇ ਹੀ ਮੈਡੀਕਲ ਦੀ ਪੜ੍ਹਾਈ ਕਰਕੇ ਸਿਹਤ ਖੇਤਰ ਵਿੱਚ ਸੇਵਾ ਨਿਭਾਉਣਗੇ।ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕੋਚਿੰਗ ਦੇਣ ਲਈ ਪੰਜਾਬ ਵਿੱਚ ਅੱਠ ਯੂ.ਪੀ.ਐਸ.ਸੀ. ਕੇਂਦਰ ਖੋਲਣ ਦਾ ਐਲਾਨ ਕਰਦਿਆਂ ਕਿਹਾ ਕਿ ਇਹਨਾਂ ਵਿੱਚੋਂ ਇੱਕ ਕੇਂਦਰ ਸੰਗਰੂਰ ਵਿੱਚ ਖੋਲ੍ਹਿਆ ਜਾਵੇਗਾ ਅਤੇ ਹਰ ਕੇਂਦਰ ਵਿੱਚ ਲਾਇਬ੍ਰੇਰੀ, ਹੋਸਟਲ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੌਜੂਦ ਰਹਿਣਗੀਆਂ ਤਾਂ ਕਿ ਸਾਡੇ ਨੌਜਵਾਨ ਚੰਗੀ ਸਿਖਲਾਈ ਹਾਸਿਲ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਕਾਮਯਾਬ ਹੋ ਸਕਣ।

ਸੰਗਰੂਰ ਜ਼ਿਲ੍ਹੇ ਵਿੱਚ ਪਹਿਲ ਪ੍ਰੋਜੈਕਟ ਦੇ ਉਪਰਾਲੇ ਹੇਠ ਔਰਤਾਂ ਨੂੰ ਔਰਤਾਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਦੇ ਕਦਮ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਿੰਡਾਂ ਵਿੱਚ ਹੁਣ ਸਰਕਾਰੀ ਸਕੂਲਾਂ ਦੇ ਨਾਲ ਨਾਲ ਪ੍ਰਾਈਵੇਟ ਸਕੂਲਾਂ ਦੀਆਂ ਵਰਦੀਆਂ ਵੀ ਔਰਤਾਂ ਵੱਲੋਂ ਤਿਆਰ ਜਾ ਰਹੀਆਂ ਹਨ ਜਿਸ ਨਾਲ ਉਹਨਾਂ ਨੂੰ ਵਿੱਤੀ ਤੌਰ ਉੱਤੇ ਬਹੁਤ ਫਾਇਦਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮਾਡਲ ਨੂੰ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਕਿ ਸਾਡੀਆਂ ਮਹਿਲਾਵਾਂ ਖਾਸ ਤੌਰ 'ਤੇ ਪਿੰਡਾਂ ਵਿੱਚ ਰਹਿੰਦੀਆਂ ਔਰਤਾਂ ਨੂੰ ਆਰਥਿਕ ਤੌਰ ਤੇ ਆਤਮ ਨਿਰਭਰ ਬਣਾਇਆ ਜਾ ਸਕੇ

ਸੜਕ ਸੁਰੱਖਿਆ ਫੋਰਸ ਦੇ ਇੱਕ ਸਾਲ ਮੁਕੰਮਲ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਫੋਰਸ ਦੇ ਗਠਨ ਨਾਲ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ ਬਹੁਤ ਕਮੀ ਆਈ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਮੌਤ ਦਰ ਵਿੱਚ 48.10 ਫੀਸਦੀ ਦੀ ਕਮੀ ਆਈ ਹੈ. ਉਹਨਾਂ ਦੱਸਿਆ ਕਿ ਇਸ ਫੋਰਸ ਦਾ ਗਠਨ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ ਜਿਸ ਕਰਕੇ ਹੋਰ ਸੂਬੇ ਵੀ ਇਸ ਫੋਰਸ ਦੇ ਗਠਨ ਲਈ ਸਾਥੋਂ ਸਲਾਹ ਲੈ ਰਹੇ ਹਨ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Narinder Kaur Bharaj , Sangrur , Dr. Ravjot Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD