Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਈਟ ਰਾਈਟ ਇੰਡੀਆ ਸਾਈਕਲਥੋਨ ਦਾ ਕੀਤਾ ਗਿਆ ਆਯੋਜਨ

ਐਮਐਲਏ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ ਹਰੀ ਝੰਡੀ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab, Vineet Kumar, DC Faridkot, Deputy Commissioner Faridkot

Web Admin

Web Admin

5 Dariya News

ਫ਼ਰੀਦਕੋਟ , 23 Feb 2025

Last updated on: Feb 23, 2025, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਤੇ ਫ਼ਰੀਦਕੋਟ ਸਾਈਕਲਿੰਗ ਗਰੁੱਪ ਵੱਲੋਂ ਕਰਵਾਏ ਗਏ ਈਟ ਰਾਈਟ ਇੰਡੀਆ ਸਾਈਕਲਥੋਨ  ਨੂੰ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਉਨ੍ਹਾਂ ਆਪ ਵੀ ਇਸ ਸਾਈਕਲਥੋਨ ਵਿੱਚ ਭਾਗ ਲਿਆ। 

ਉਨ੍ਹਾਂ ਕਿਹਾ ਕਿ ਜੇਕਰ ਸਾਡਾ ਸਰੀਰ ਤੰਦਰੁਸਤ ਨਹੀਂ ਹੈ ਤਾਂ ਅਸੀਂ ਜ਼ਿੰਦਗੀ ਦਾ ਕੋਈ ਆਨੰਦ ਨਹੀਂ ਮਾਣ ਸਕਦੇ, ਇਸ ਪ੍ਰੋਗਰਾਮ ਦਾ ਮੁੱਖ ਮਕਸਦ ਲੋਕਾਂ ਨੂੰ ਸਹੀ ਖਾਣਾ ਅਤੇ ਕਿਵੇਂ ਖਾਣਾ ਹੈ ਇਸ ਬਾਰੇ ਜਾਣਕਾਰੀ ਦੇਣਾ ਹੈ ਤਾਂ ਜੋ ਸਰੀਰ ਨੂੰ ਸਿਹਤਮੰਦ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰੀਰ ਨੂੰ ਰੋਗ ਰਹਿਤ ਅਤੇ ਤੰਦਰੁਸਤ ਰੱਖਣ ਲਈ ਕਸਰਤ ਕਰਨਾ ਬਹੁਤ ਜਰੂਰੀ ਹੈ।ਉਨ੍ਹਾਂ ਦੱਸਿਆ ਕਿ ਇਸ ਸਾਈਕਲਥੋਨ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਟੀ-ਸ਼ਰਟ ਅਤੇ ਰਿਫੈਰਸ਼ਮੈਂਟ ਵੀ ਦਿੱਤੀ ਗਈ ਹੈ । 

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਜਦੋਂ ਅਸੀਂ ਚੰਗਾ ਖਾਣਾ ਖਾਂਦੇ ਹਾਂ ਅਤੇ ਕਸਰਤ ਕਰਦੇ ਹਾਂ ਤਾਂ ਸਾਰੀਆਂ ਬਿਮਾਰੀਆਂ ਤੋਂ ਦੂਰ ਰਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਸਾਈਕਲਿੰਗ, ਸੈਰ ਆਦਿ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਪ੍ਰਾਚੀਨ ਸੱਭਿਅਤਾ ਯੋਗ ਨਾਲ ਜੁੜਨਾ ਚਾਹੀਦਾ ਹੈ। ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਸੀ.ਐਮ ਦੀ ਯੋਗਸ਼ਾਲਾ ਤਹਿਤ ਯੋਗਾ ਕਲਾਸਾਂ ਵੀ ਲਗਾਈਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਬਾ ਫਰੀਦ ਸੱਭਿਆਚਾਰਕ ਕੇਂਦਰ ਵਿਖੇ 28 ਫਰਵਰੀ ਨੂੰ ਈਟ ਰਾਈਟ ਮੇਲੇ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ, ਜੋ ਕਿ ਲੋਕਾਂ ਵਿੱਚ ਚੰਗਾ ਖਾਣ ਪੀਣ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਨੁੱਕੜ ਨਾਟਕ, ਸਭਿਆਚਾਰਕ ਪ੍ਰੋਗਰਾਮ, ਪੌਸ਼ਟਿਕ ਭੋਜਨ ਦੇ ਫੂਡ ਸਟਾਲ, ਫੂਡ ਸੇਫਟੀ ਆਨ ਵੀਲਸ ਪ੍ਰਦਰਸ਼ਨੀ ਅਤੇ ਸਕੂਲੀ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਮੇਲੇ ਦਾ ਆਕਰਸ਼ਣ ਹੋਣਗੇ। 

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਉਹ ਇਸ ਮੇਲੇ ਦਾ ਹਿੱਸਾ ਬਣ ਕੇ ਮੇਲੇ ਦਾ ਆਨੰਦ ਜਰੂਰ ਮਾਨਣ ਅਤੇ ਸਿਹਤ ਸੰਭਾਲ ਸਬੰਧੀ ਜਾਣਕਾਰੀ ਪ੍ਰਾਪਤ ਕਰਨ। ਇਸ ਮੌਕੇ ਸਿਵਲ ਸਰਜਨ ਡਾ. ਚੰਦਰਸ਼ੇਖਰ ਕੱਕੜ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਜੋ ਬਿਮਾਰੀਆਂ ਫੈਲ ਰਹੀਆਂ ਹਨ ਉਹ ਸਾਡੇ ਖਾਣ ਪੀਣ ਅਤੇ ਰਹਿਣ ਸਹਿਣ ਨਾਲ ਸੰਬੰਧਿਤ ਹਨ। ਲੋਕਾਂ ਨੂੰ ਚੰਗਾ ਖਾਣ ਅਤੇ ਤੰਦਰੁਸਤ ਰਹਿਣ ਬਾਰੇ ਜਾਗਰੂਕ ਕਰਨ ਲਈ ਈਟ ਰਾਈਟ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੁਣ ਫੂਡ ਦੀ ਕੁਆਲਿਟੀ ਤੇ ਜਿਆਦਾ ਫੋਕਸ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦਾ ਪੰਜਾਬ ਨੂੰ ਸਿਹਤਮੰਦ ਬਣਾਉਣ ਦਾ ਸੁਪਨਾ ਹੈ, ਜਿਸ ਨੂੰ ਅੱਗੇ ਲਿਜਾਇਆ ਜਾ ਰਿਹਾ ਹੈ।ਇਸ ਮੌਕੇ  ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ,ਸਹਾਇਕ ਕਮਿਸ਼ਨਰ ਫੂਡ ਸੇਫਟੀ ਅੰਮ੍ਰਿਤਪਾਲ ਸਿੰਘ,ਐਸ ਐਮ ਓ ਡਾ ਪਰਮਜੀਤ ਬਰਾੜ, ਸਾਈਕਲਿੰਗ ਗਰੁੱਪ ਫਰੀਦਕੋਟ ਡਾ ਗਗਨ ਬਜਾਜ, ਡਾ ਕੁਲਦੀਪ ਧੀਰ, ਚੇਅਰਮੈਨ ਮਾਰਕੀਟ ਕਮੇਟੀ ਅਮਨਦੀਪ ਬਾਬਾ, ਰਿੰਕੂ ਸਮਾਧਾਂ ਵਾਲਾ,ਪ੍ਫੈਸਰ ਨਰਿੰਦਰਜੀਤ ਸਿੰਘ ਬਰਾੜ, ਬੀ ਈ ਈ ਡਾ ਪ੍ਰਭਦੀਪ ਸਿੰਘ ਚਾਵਲਾ ਹਾਜਰ ਸਨ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab , Vineet Kumar , DC Faridkot , Deputy Commissioner Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD