Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜਿਲਾ ਪੁਲਿਸ ਨੇ ਨਸ਼ਿਆਂ ਦੇ ਕਾਰੋਬਾਰੀ ਨੂੰ ਕੀਤਾ ਕਾਬੂ

ਨਸ਼ਿਆਂ ਦੇ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ -ਐਸ ਪੀ ਰਾਕੇਸ਼ ਯਾਦਵ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 23 Feb 2025

Last updated on: Feb 23, 2025, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ਡੀ.ਜੀ.ਪੀ ਪੰਜਾਬ  ਸ੍ਰੀ ਗੌਰਵ ਯਾਦਵ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਬਡਾਲੀ ਆਲਾ ਸਿੰਘ ਪੁਲਿਸ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਇਹ ਜਾਣਕਾਰੀ ਐਸ.ਪੀ (ਜਾਂਚ) ਸ੍ਰੀ ਰਾਕੇਸ਼ ਯਾਦਵ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। 

ਉਹਨਾਂ ਦੱਸਿਆ ਕਿ ਜਿਲਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਸੀ ਪਠਾਣਾ ਦੇ ਡੀ.ਐਸ.ਪੀ  ਰਾਜ ਕੁਮਾਰ ਦੀ ਅਗਵਾਈ ਹੇਠ ਇੰਸਪੈਕਟਰ ਆਕਾਸ਼ ਦੱਤ ਮੁੱਖ ਥਾਣਾ ਅਫਸਰ ਬਡਾਲੀ ਆਲਾ ਸਿੰਘ ਕੋਲ ਮਿਤੀ 22 ਫਰਵਰੀ ਨੂੰ ਪਿੰਡ ਪਵਾਲਾ ਦੀ ਮਨਜੀਤ ਕੌਰ ਨੇ ਬੂਟਾ ਸਿੰਘ, ਬੱਬੀ ਵਾਸੀਆਨ ਪਿੰਡ ਪਵਾਲਾ ਥਾਣਾ ਬਡਾਲੀ ਆਲਾ ਸਿੰਘ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਬੂਟਾ ਸਿੰਘ ਦੇ ਸਾਲੇ ਦੀਪਕ ਦੇ ਵਿਰੁੱਧ ਥਾਣਾ ਬਡਾਲੀ ਆਲਾ ਸਿੰਘ ਵਿਖੇ ਮੁਕਦਮਾ ਦਰਜ ਕਰਵਾਇਆ ਗਿਆ ਸੀ ਕਿ ਬੂਟਾ ਸਿੰਘ ਜੋ ਕਿ ਨਸ਼ਾ ਕਰਨ ਅਤੇ ਵੇਚਣ ਦਾ ਆਦੀ ਹੈ, ਜਿਸ ਵੱਲੋ ਨਸ਼ਾ ਵੇਚਣ ਕਾਰਨ ਪਿੰਡ ਪਵਾਲਾ ਦੇ ਕਈ ਨੌਜਵਾਨ ਨਸ਼ਿਆ ਦੇ ਚੁੰਗਲ ਵਿੱਚ ਫਸ ਗਏ ਸਨ। ਮਨਜੀਤ ਕੌਰ ਨੇ ਬਿਆਨ ਦਿੱਤਾ ਸੀ ਕਿ ਬੂਟਾ ਸਿੰਘ, ਬੱਬੀ ਵਾਸੀ ਪਿੰਡ ਪਵਾਲਾ ਥਾਣਾ ਬਡਾਲੀ ਆਲਾ ਸਿੰਘ ਅਤੇ ਬੂਟਾ ਸਿੰਘ ਦਾ ਸਾਲਾ ਦੀਪਕ ਵੱਲੋ ਪਿੰਡ ਪਵਾਲਾ ਦੇ ਹੀ ਬਲਵਿੰਦਰ ਸਿੰਘ ਉਮਰ ਕਰੀਬ 29 ਸਾਲ  ਨੂੰ ਨਸ਼ਾ ਦੇਣ ਕਾਰਨ ਉਹ ਬਿਮਾਰ ਰਹਿਣ ਲੱਗ ਪਿਆ ਸੀ, ਜਿਸਦੇ ਬਿਮਾਰ ਰਹਿਣ ਕਾਰਨ ਉਸਦੀ ਮਿਤੀ 21.02.2025 ਨੂੰ ਮੌਤ ਹੋ ਗਈ ਸੀ। 

ਜਿਸਤੇ ਮਿਤੀ 22.02.2025 ਨੂੰ ਮ੍ਰਿਤਕ ਬਲਵਿੰਦਰ ਸਿੰਘ ਦੀ ਮਾਤਾ ਮਨਜੀਤ ਕੌਰ ਦੇ ਬਿਆਨ ਤੇ ਧਾਰਾ 105 ਬੀ ਐੱਨ ਐਸ ਅਧੀਨ ਮੁਕੱਦਮਾ ਨੰਬਰ 17  ਬੂਟਾ ਸਿੰਘ, ਬੱਬੀ  ਵਾਸੀਆਨ ਪਿੰਡ ਪਵਾਲਾ ਥਾਣਾ ਬਡਾਲੀ ਆਲਾ ਸਿੰਘ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਬੂਟੇ ਸਿੰਘ ਦਾ ਸਾਲਾ ਦੀਪਕ ਵਿਰੁੱਧ ਦਰਜ਼  ਕੀਤਾ ਗਿਆ। 

ਐਸ.ਪੀ ਰਕੇਸ਼ ਯਾਦਵ ਨੇ ਦੱਸਿਆ  ਕਿ ਪੁਲਿਸ ਨੇ ਬਡਾਲੀ ਆਲਾ ਸਿੰਘ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਆਕਾਸ਼ ਦੱਤ ਦੀ ਅਗਵਾਈ ਹੇਠ ਚੁੰਨੀ ਕਲਾਂ ਪੁਲਿਸ ਚੌਂਕੀ ਦੇ ਇੰਚਾਰਜ ਏ.ਐਸ.ਆਈ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੁਕੱਦਮਾ ਹਜ਼ਾ ਦੇ ਕਥਿਤ ਦੋਸ਼ੀ ਬੂਟਾ ਸਿੰਘ  ਵਾਸੀ ਪਿੰਡ ਪਵਾਲਾ ਥਾਣਾ ਬਡਾਲੀ ਆਲਾ ਸਿੰਘ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਮੁੱ:ਨੰ: 16 ਮਿਤੀ 22.02.2025 U/s 304(2) BNS ਥਾਣਾ ਬਡਾਲੀ ਆਲਾ ਸਿੰਘ ਵਿੱਚ ਮਿਤੀ 22.02.2025 ਨੂੰ  ਗ੍ਰਿਫ਼ਤਾਰ ਕੀਤਾ ਗਿਆ।

ਜਿਸ ਨੂੰ ਅੱਜ ਮਿਤੀ 23.02.2025 ਨੂੰ ਮਾਨਯੋਗ ਅਦਾਲਤ ਫ਼ਤਹਿਗੜ੍ਹ ਸਾਹਿਬ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਦੋਸ਼ੀਆ ਨੂੰ ਗ੍ਰਿਫ਼ਤਾਰ ਕਰਨ ਲਈ ਉਹਨਾਂ ਦੇ ਵੱਖ-2 ਟਿਕਾਣਿਆ ਤੇ ਰੇਡ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਬੂਟਾ ਸਿੰਘ ਵਿਰੁੱਧ ਪਹਿਲਾਂ ਵੀ ਕਈ ਮੁਕਦਮੇ ਦਰਜ ਹਨ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD