Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਤਰੁਨਪ੍ਰੀਤ ਸਿੰਘ ਸੌਂਦ ਨੇ ਦੀਵਾਨ ਟੋਡਰ ਮੱਲ ਦੀ ਇਤਿਹਾਸਕ ਜਹਾਜ਼ ਹਵੇਲੀ ਦੀ ਅਸਲ ਰੂਪ ਵਿੱਚ ਸੰਭਾਲ ਲਈ ਰੈਸਟੋਰੇਸ਼ਨ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹਵੇਲੀ ਦੀ ਰੈਸਟੋਰੇਸ਼ਨ ਲਈ ਦੀਵਾਨ ਟੋਡਰ ਮੱਲ ਵਿਰਾਸਤੀ ਫ਼ਾਊਂਡੇਸ਼ਨ ਪੰਜਾਬ ਨੂੰ ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹੈ ਪੂਰਨ ਸਹਿਯੋਗ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Lakhbir Singh Rai, Gurdev Singh Dev Mann,Jahaz Haveli, Diwan Todar Mall, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 23 Feb 2025

Last updated on: Feb 23, 2025, 00:00 IST

ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀਆਂ ਸ਼ਹਾਦਤਾਂ ਤੋਂ ਬਾਅਦ ਸੋਨੇ ਦੀ ਮੋਹਰਾਂ ਖੜ੍ਹੀਆਂ ਕਰ ਕੇ ਅੰਤਿਮ ਸੰਸਕਾਰ ਲਈ ਥਾਂ ਖਰੀਦਣ ਵਾਲੇ ਦੀਵਾਨ ਟੋਡਰ ਮੱਲ ਦੀ ਇਤਿਹਾਸਕ ਜਹਾਜ਼ ਹਵੇਲੀ ਦੀ ਅਸਲ ਰੂਪ ਵਿੱਚ ਹੀ, ਦੀਵਾਨ ਟੋਡਰ ਮੱਲ ਵਿਰਾਸਤੀ ਫ਼ਾਊਂਡੇਸ਼ਨ ਪੰਜਾਬ ਵੱਲੋਂ, ਕੀਤੀ ਜਾਣ ਵਾਲੀ ਰੈਸਟੋਰੇਸ਼ਨ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਦਾਸ ਉਪਰੰਤ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਰਵਾਈ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ ਇਹ ਨਿਰਦੇਸ਼ ਸਨ ਕਿ ਇਸ ਨੇਕ ਕਾਰਜ ਲਈ ਜੋ ਵੀ ਕੰਮ ਪੰਜਾਬ ਸਰਕਾਰ ਵੱਲੋਂ ਕੀਤੇ ਜਾਣੇ ਹਨ, ਉਹ ਪਹਿਲ ਦੇ ਅਧਾਰ 'ਤੇ ਕੀਤੇ ਜਾਣ ਅਤੇ ਇਸ ਹਵੇਲੀ ਦੀ ਸੇਵਾ ਕਰਨ ਜਾ ਰਹੀ ਫ਼ਾਊਂਡੇਸ਼ਨ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪ ਅੱਗੇ ਹੋ ਕੇ ਫ਼ਾਊਂਡੇਸ਼ਨ ਦੀਆਂ ਮੀਟਿੰਗਾਂ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਨੁਮਾਇੰਦਿਆਂ ਨਾਲ ਕਰਵਾਈਆਂ ਤੇ ਪੰਜਾਬ ਸਰਕਾਰ ਨੇ ਦਿਨ ਰਾਤ ਇੱਕ ਕਰ ਕੇ ਸਾਰੀਆਂ ਪ੍ਰਵਾਨਗੀਆਂ ਫ਼ਾਊਂਡੇਸ਼ਨ ਨੂੰ ਦਿੱਤੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਕਾਰਜ ਦੇ ਨੇਪਰੇ ਚੜ੍ਹਨ ਤਕ ਜਦੋਂ ਵੀ ਕਦੇ ਫ਼ਾਊਂਡੇਸ਼ਨ ਨੂੰ ਕੋਈ ਵੀ ਲੋੜ ਪੈਂਦੀ ਹੈ, ਪੰਜਾਬ ਸਰਕਾਰ ਫ਼ਾਊਂਡੇਸ਼ਨ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਇਹ ਕਾਰਜ ਸੰਪੂਰਨ ਹੋਣ ਉਪਰੰਤ ਪੰਜਾਬ ਵਿਚਲੀਆਂ ਹੋਰਨਾਂ ਵਿਰਾਸਤੀ ਇਮਾਰਤਾਂ ਦੀ ਸੰਭਾਲ ਦੇ ਕਾਰਜ ਲਈ ਵੀ ਇਸ ਫ਼ਾਊਂਡੇਸ਼ਨ ਨਾਲ ਰਾਬਤਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਜ ਬਹੁਤ ਵੱਡੇ ਖਰਚੇ ਵਾਲਾ ਹੈ ਪਰ ਇਸ ਫ਼ਾਊਂਡੇਸ਼ਨ ਦੇ ਵਿਦੇਸ਼ਾਂ ਵਿੱਚ ਵਸਦੇ ਮੈਂਬਰਾਂ ਨੇ ਇਹ ਜ਼ਿੰਮੇਵਾਰੀ ਓਟ ਕੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਹੈ, ਜੋ ਕਿ ਇਤਿਹਾਸ ਦੇ ਪੰਨਿਆਂ ਉੱਤੇ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। 

ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਇਸ ਕਾਰਜ ਨਾਲ ਜੁੜੀਆਂ ਸਮੂਹ ਧਿਰਾਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।ਇਸ ਮੌਕੇ ਹਲਕਾ ਵਿਧਾਇਕ ਸ.ਲਖਬੀਰ ਸਿੰਘ ਰਾਏ ਤੇ ਹਲਕਾ ਨਾਭਾ ਦੇ ਵਿਧਾਇਕ ਸ. ਗੁਰਦੇਵ ਸਿੰਘ ਦੇਵ ਮਾਨ ਨੇ ਵੀ ਫ਼ਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ। ਫ਼ਾਊਂਡੇਸ਼ਨ ਵੱਲੋਂ ਜਿੱਥੇ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਗਿਆ, ਉੱਥੇ ਉਚੇਚੇ ਤੌਰ ਉੱਤੇ ਇਸ ਕਾਰਜ ਲਈ ਮਿਲੇ ਸਹਿਯੋਗ ਵਾਸਤੇ ਮਾਲਵਿੰਦਰ ਸਿੰਘ ਜੱਗੀ ਸਕੱਤਰ, ਸ਼੍ਰੀਮਤੀ ਅੰਮ੍ਰਿਤਾ ਸਿੰਘ ਡਾਇਰੈਕਟਰ ਅਤੇ ਸ਼੍ਰੀਮਤੀ ਹਰਜੋਤ ਕੌਰ ਡਿਪਟੀ ਡਾਇਰੈਕਟਰ, ਪੁਰਾਤੱਤਵ ਵਿਭਾਗ, ਪੰਜਾਬ ਦਾ ਵੀ ਧੰਨਵਾਦ ਕੀਤਾ ਗਿਆ।

ਇਸ ਮੌਕੇ ਫ਼ਾਊਂਡੇਸ਼ਨ ਦੇ ਮੈਂਬਰ ਸਾਹਿਬਾਨ ਸਤਨਾਮ ਸਿੰਘ ਸੰਧੂ ਅਮਰੀਕਾ ਸਰਪ੍ਰਸਤ, ਗਿਆਨ ਸਿੰਘ ਸੰਧੂ ਸੰਸਥਾਪਕ ਤੇ ਸਰਪ੍ਰਸਤ, ਰਾਣੀ ਪ੍ਰੀਤੀ ਸਿੰਘ ਨਾਭਾ ਮੁੱਖ ਆਗੂ, ਕਰਨੈਲ ਸਿੰਘ ਮਾਈਕ ਸੰਧੂ ਅਮਰੀਕਾ ਸਰਪ੍ਰਸਤ ਤੇ ਮੁੱਖ ਆਗੂ, ਬਹਾਦਰ ਸਿੰਘ ਅਮਰੀਕਾ, ਅਜੈਪਾਲ ਸਿੰਘ ਬਾਠ ਅਮਰੀਕਾ ਸਰਪ੍ਰਸਤ, ਹਰਮੇਸ਼ ਸਿੰਘ ਸੀਨੀਅਰ ਆਗੂ, ਲਖਵਿੰਦਰ ਸਿੰਘ ਕਾਹਨਕੇ ਪ੍ਰਧਾਨ, ਹਰਬੰਸ ਸਿੰਘ ਤੱਗੜ, ਕੁਲਵੰਤ ਸਿੰਘ ਮੰਨਣ, ਬਹਾਦਰ ਸਿੰਘ ਅਮਰੀਕਾ ਸਮੇਤ ਫ਼ਾਊਂਡੇਸ਼ਨ ਦੇ ਵੱਖੋ-ਵੱਖ ਮੈਂਬਰਾਂ ਵੱਲੋਂ ਹਾਜ਼ਰੀ ਲਗਵਾਈ ਗਈ ਤੇ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖੋ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Lakhbir Singh Rai , Gurdev Singh Dev Mann , Jahaz Haveli , Diwan Todar Mall , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD