Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ‘ਚ ਅਤਿ-ਆਧੁਨਿਕ ਸਪੋਰਟਸ ਕੰਪਲੈਕਸ ਦਾ ਉਦਘਾਟਨ

ਪੰਜਾਬ ਸਰਕਾਰ ਨੇ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰਾਜ ਦੇ ਸਿਹਤ ਢਾਂਚੇ ਦਾ ਕੀਤਾ ਸੁਧਾਰ : ਡਾ. ਬਲਬੀਰ ਸਿੰਘ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 23 Feb 2025

Last updated on: Feb 23, 2025, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ ਇੱਕ ਆਧੁਨਿਕ, ਹਾਈ-ਟੈਕ ਸਪੋਰਟਸ ਕੰਪਲੈਕਸ ਦਾ ਉਦਘਾਟਨ ਕੀਤਾ। ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਇਸ ਸਹੂਲਤ ਵਿੱਚ ਦੋ ਅਤਿ-ਆਧੁਨਿਕ ਬੈਡਮਿੰਟਨ ਕੋਰਟ, ਟੇਬਲ ਟੈਨਿਸ ਸਹੂਲਤਾਂ ਅਤੇ ਇੱਕ ਅਤਿ-ਆਧੁਨਿਕ ਜਿਮ ਹਨ, ਜੋ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਸਮਰਪਿਤ ਕੀਤੇ ਗਏ ਹਨ।

ਨਵਾਂ ਸਪੋਰਟਸ ਕੰਪਲੈਕਸ ਨੂੰ ਮੈਡੀਕਲ ਵਿਦਿਆਰਥੀਆਂ ਨੂੰ ਸਮਰਪਿਤ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਸਮੇਂ ਅਜਿਹੀਆਂ ਸਹੂਲਤਾਂ ਉਪਲਬਧ ਨਹੀਂ ਸਨ। ਉਨ੍ਹਾਂ ਨੇ ਮੈਡੀਕਲ ਪੇਸ਼ੇਵਰਾਂ ਦੇ ਜੀਵਨ ਵਿੱਚ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜਿਸ ਵੇਲੇ ਪੜ੍ਹਾਈ ਬਹੁਤ ਮਹੱਤਵਪੂਰਨ ਹੁੰਦੀ ਹੈ, ਉਸ ਸਮੇਂ ਡਾਕਟਰ ਅਕਸਰ ਆਪਣੀ ਸਿਹਤ ਨੂੰ ਨਜ਼ਰਅੰਦਾਜ਼ ਕਰਦੇ ਕਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਸ਼ਾਮਲ ਹੋਣਾ ਟੀਮ ਵਰਕ, ਲੀਡਰਸ਼ਿਪ ਅਤੇ ਤਣਾਅ ਨਾਲ ਨਜਿੱਠਣ ਨੂੰ ਉਤਸ਼ਾਹਿਤ ਕਰਕੇ ਇਸ ਪਾੜੇ ਨੂੰ ਪੂਰਾ ਕਰਨ ਵਿੱਚ ਮਦਦ ਕਰਦਾ ਹੈ।

ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਖੇਡਾਂ ਸਾਡੇ ਜੀਵਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਸਿਹਤ ਸੰਭਾਲ ਅਤੇ ਸਮੁੱਚੀ ਤੰਦਰੁਸਤੀ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਨਿਭਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜ ਦੇ ਸਿਹਤ ਖੇਤਰ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਦੇ ਨਾਲ-ਨਾਲ, ਸਰਕਾਰ ਡਾਕਟਰੀ ਪੇਸ਼ੇਵਰਾਂ ਅਤੇ ਨਾਗਰਿਕਾਂ ਲਈ ਯੋਗਾ ਇੰਸਟ੍ਰਕਟਰਾਂ ਅਤੇ ਹੋਰ ਤੰਦਰੁਸਤੀ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾ ਰਹੀ ਹੈ।

ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਸਵਾਗਤ ਕਰਦੇ ਹੋਏ ਦਸਿਆ ਕਿ ਇਨਡੋਰ ਕੰਪਲੈਕਸ ਦੇ ਨਾਲ-ਨਾਲ, ਕਾਲਜ ਆਪਣੇ ਖੇਡ ਮੈਦਾਨ ਦਾ ਵੀ ਨਵੀਨੀਕਰਨ ਕਰ ਰਿਹਾ ਹੈ, ਜੋ ਜਲਦੀ ਹੀ ਕ੍ਰਿਕਟ, ਫੁੱਟਬਾਲ, ਬਾਸਕਟਬਾਲ, ਵਾਲੀਬਾਲ ਅਤੇ ਲਾਅਨ ਟੈਨਿਸ ਦੇ ਮੁਕਾਬਲਿਆਂ ਲਈ ਤਿਆਰ ਹੋ ਜਾਵੇਗਾ।ਆਈ.ਐਮ.ਏ. ਪੰਜਾਬ ਦੇ ਸਾਬਕਾ ਪ੍ਰਧਾਨ ਡਾ. ਭਗਵੰਤ ਸਿੰਘ ਨੇ ਪੇਸ਼ੇਵਰ ਜੀਵਨ ਵਿੱਚ ਖੇਡਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਖੇਡਾਂ ਸਾਨੂੰ ਹਾਰ ਬਰਦਾਸ਼ਤ ਕਰਨ ਅਤੇ ਦ੍ਰਿੜ ਰਹਿਣਾ ਸਿਖਾਉਂਦੀਆਂ ਹਨ ਅਤੇ ਇਹ ਗੁਣ ਮੈਡੀਕਲ ਦੇ ਉੱਚ-ਦਬਾਅ ਵਾਲੇ ਖੇਤਰ ਵਿੱਚ ਅਨਮੋਲ ਹੈ।

ਮੈਡੀਕਲ ਕਾਲਜ ਦੇ ਸਪੋਰਟਸ ਪ੍ਰਧਾਨ ਵਿਸ਼ਾਲ ਚੋਪੜਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਫੈਕਲਟੀ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਜਸਬੀਰ ਸਿੰਘ ਗਾਂਧੀ, ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ, ਡਾ. ਭਗਵੰਤ ਸਿੰਘ, ਡਾ. ਪ੍ਰੀਤਕੰਵਲ, ਡਾ. ਡਿੰਪਲ ਚੋਪੜਾ, ਡਾ. ਆਨੰਦ, ਡਾ. ਰਿੰਪਲ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD