Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25 ਸਮਾਪਤ

ਨੇਜਾਬਾਜ਼ੀ ਟੀਮ ‘ਚ ਦਰੂਵਾ ਟੀਮ ਨੇ 134.5 ਅੰਕਾਂ ਨਾਲ ਗੋਲਡ ਮੈਡਲ ਕੀਤਾ ਹਾਸਲ

Sports News, Jalandhar

Web Admin

Web Admin

5 Dariya News

ਜਲੰਧਰ , 23 Feb 2025

Last updated on: Feb 23, 2025, 00:00 IST

ਸਥਾਨਕ ਪੀ.ਏ.ਪੀ. ਕੰਪਲੈਕਸ ਦੇ ਸਪੋਰਟਸ-ਕਮ-ਟ੍ਰੇਨਿੰਗ ਗਰਾਊਂਡ ਵਿਖੇ ਕਰਵਾਈ ਜਾ ਰਹੀ ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25 ਦੇ ਸਮਾਪਤੀ ਸਮਾਰੋਹ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ, ਸਟੇਟ ਆਰਮਡ ਪੁਲਿਸ ਪੰਜਾਬ, ਐਫ.ਐਫ.ਫਾਰੂਕੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।  

ਘੋੜਸਵਾਰੀ ਚੈਂਪੀਅਨਸ਼ਿਪ ਦੇ ਈਵੈਂਟ ਨੇਜਾਬਾਜ਼ੀ ਟੀਮ ਵਿੱਚ ਦਰੂਵਾ ਟੀਮ ਨੇ 134.5 ਅੰਕ ਹਾਸਲ ਕੀਤੇ ਅਤੇ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਗੋਲਡ ਮੈਡਲ ਜਿੱਤਿਆ। ਜਦਕਿ 61 ਕੈਲਵਰੀ (ਆਰਮੀ) ਟੀਮ ਨੇ 133.5 ਅੰਕ ਹਾਸਲ ਕਰਕੇ ਦੂਜੇ ਸਥਾਨ ‘ਤੇ ਕਬਜ਼ਾ ਕਰਦਿਆਂ ਸਿਲਵਰ ਮੈਡਲ ਪ੍ਰਾਪਤ ਕੀਤਾ। ਅਸਾਮ ਰਾਈਫਲ ਦੀ ਟੀਮ ਨੇ 132 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਅਤੇ ਬ੍ਰਾਊਂਜ਼ ਮੈਡਲ ਮੈਡਲ ਜਿੱਤਿਆ।ਘੋੜਸਵਾਰੀ ਚੈਂਪੀਅਨਸ਼ਿਪ ਵਿੱਚ ਬੈਸਟ ਟੀਮ ਓਵਰਆਲ ਅਸਾਮ ਰਾਈਫਲ ਟੀਮ ਪਹਿਲੇ ਸਥਾਨ ‘ਤੇ ਰਹੀ ਅਤੇ ਗੋਲਡ ਮੈਡਲ ਹਾਸਲ ਕੀਤਾ। ਜਦਕਿ ਦੂਜੇ ਸਥਾਨ ‘ਤੇ ਦਰੂਵਾ ਟੀਮ ਅਤੇ ਤੀਜੇ ਸਥਾਨ ‘ਤੇ ਇੰਡੀਅਨ ਨੇਵੀ ਦੀ ਟੀਮ ਰਹੀ। 

ਇਸ ਚੈਂਪੀਅਨਸ਼ਿਪ ਵਿੱਚ ਬੈਸਟ ਰਾਈਡਰ ਓਵਰਆਲ ਦਾ ਖਿਤਾਬ ਆਸਾਮ ਰਾਈਫਲ ਦੀ ਟੀਮ ਦੇ ਡਬਯੂ ਲਮਾਟੇ ਨੇ ਆਪਣੇ ਘੋੜੇ ਮਨਾਰਕੋ ਨਾਲ ਆਪਣੇ ਨਾਮ ਕੀਤਾ। ਸਮਾਪਤੀ ਸਮਾਰੋਹ ਦੌਰਾਨ ਮੁੱਖ ਮਹਿਮਾਨ ਨੇ ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25 ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਦੇ ਘੋੜਸਵਾਰ ਖਿਡਾਰੀਆਂ ਦੇ ਸ਼ਾਨਦਾਰ ਮਾਰਚ ਪਾਸਟ ਤੋਂ ਸਲੂਟ ਲਿਆ। 

ਉਪਰੰਤ ਡੀ.ਆਈ.ਜੀ ਪ੍ਰਸ਼ਾਸਨ ਪੀ.ਏ.ਪੀ ਇੰਦਰਬੀਰ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਜੱਜ ਸਾਹਿਬਾਨ ਦਾ ਧੰਨਵਾਦ ਕੀਤਾ।ਅਖੀਰ ਵਿੱਚ ਮੁੱਖ ਮਹਿਮਾਨ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। 

ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਵਾਸਤੇ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਭਾਰਤੀ ਘੋੜਸਵਾਰੀ ਫੈਡਰੇਸ਼ਨ ਨਵੀਂ ਦਿੱਲੀ ਵੱਲੋਂ ਸਾਨੂੰ ਘੋੜਸਵਾਰੀ ਚੈਂਪੀਅਨਸ਼ਿਪ ਦਾ ਪ੍ਰਬੰਧ ਕਰਨ ਦਾ ਮੌਕਾ ਮਿਲਿਆ। ਇਸ ਚੈਂਪੀਅਨਸ਼ਿਪ ਵਿੱਚ ਜਿਥੇ ਘੋੜਸਵਾਰਾਂ ਅਤੇ ਘੋੜਿਆਂ ਦੀ ਤਾਕਤ ਇਕੱਠੀ ਦੇਖਣ ਨੂੰ ਮਿਲੀ ਉਥੇ ਇਨ੍ਹਾਂ ਖੇਡਾਂ ਵਿੱਚ ਮਿਲਵਰਤਣ ਦਾ ਸਲੀਕਾ ਵੀ ਦੇਖਣ ਨੂੰ ਮਿਲਿਆ। 

ਉਨ੍ਹਾਂ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਨਵਜੋਤ ਸਿੰਘ ਮਾਹਲ ਕਮਾਡੈਂਟ 80 ਬਟਾਲੀਅਨ ਪੀਏਪੀ, ਗੁਰਤੇਜਿੰਦਰ ਸਿੰਘ ਕਮਾਂਡੈਂਟ 7ਵੀਂ ਬਟਾਲੀਅਨ, ਜਗਮੋਹਨ ਸਿੰਘ ਕਮਾਂਡੈਂਟ ਪੀ.ਆਰ.ਟੀ.ਸੀ. ਜਹਾਂਖੇਲਾ ਵੀ ਮੌਜੂਦ ਸਨ।

 

Tags: Sports News , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD