Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੁਰਦੇਵ ਜੱਸਲ ਦੇ ਸਮਰਥਨ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼; ਏਐਸਆਈ ਸਮੇਤ ਦੋ ਗ੍ਰਿਫ਼ਤਾਰ

ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 83 ਲੱਖ ਰੁਪਏ ਫਿਰੌਤੀ ਦੀ ਰਕਮ, ਗੈਰ-ਕਾਨੂੰਨੀ ਪਿਸਤੌਲ, ਟੋਇਟਾ ਫਾਰਚੂਨਰ ਲੈਜੇਂਡਰ ਅਤੇ ਮਹਿੰਦਰਾ ਸਕਾਰਪੀਓ ਬਰਾਮਦ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 23 Feb 2025

Last updated on: Feb 23, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਅਮਰੀਕਾ ਅਧਾਰਤ ਗੈਂਗਸਟਰ ਗੁਰਦੇਵ ਜੱਸਲ ਦੇ ਸਮਰਥਨ ਵਾਲੇ ਇੱਕ ਵੱਡੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਬਟਾਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਸੁਰਜੀਤ ਸਿੰਘ ਸਮੇਤ ਇਸ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ (ਡੀਜੀਪੀ) ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੀ ਕਿ ਦੂਸਰੇ ਗ੍ਰਿਫ਼ਤਾਰ ਕੀਤੇ ਗਏ ਕਾਰਕੁਨ ਦੀ ਪਛਾਣ ਅੰਕੁਸ ਮੈਨੀ ਵਜੋਂ ਹੋਈ ਹੈ, ਜੋ ਕਿ ਗੁਰਦਾਸਪੁਰ ਦੇ ਕਲਾਨੌਰ ਦਾ ਵਾਸੀ ਹੈ। ਪੁਲਿਸ ਟੀਮ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 83 ਲੱਖ ਰੁਪਏ ਫਿਰੌਤੀ ਦੀ ਰਕਮ, ਗੈਰ-ਕਾਨੂੰਨੀ ਹਥਿਆਰ ਅਤੇ ਮਹਿੰਗੇ ਵਾਹਨ ਬਰਾਮਦ ਕੀਤੇ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ 4 ਫਰਵਰੀ ਨੂੰ ਜੱਸਲ ਦੇ ਸਾਥੀਆਂ ਨੇ ਕਲਾਨੌਰ ਦੇ ਇੱਕ ਵਪਾਰੀ ਨੂੰ ਡਰਾਉਣ ਅਤੇ ਉਸ ਤੋਂ ਪੈਸੇ ਵਸੂਲਣ ਦੇ ਇਰਾਦੇ ਨਾਲ ਉਸ ਦੇ ਪੈਟਰੋਲ ਪੰਪ 'ਤੇ ਗੋਲੀਬਾਰੀ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਲਗਾਤਾਰ ਧਮਕੀ ਭਰੀਆਂ ਕਾਲਾਂ ਅਤੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਤੋਂ ਤੰਗ ਆ ਕੇ ਕਾਰੋਬਾਰੀ ਨੇ ਉਹਨਾਂ ਨੂੰ 11 ਫਰਵਰੀ ਨੂੰ 50 ਲੱਖ ਰੁਪਏ ਦੇ ਦਿੱਤੇ।

ਉਨ੍ਹਾਂ ਦੱਸਿਆ ਕਿ ਜੱਸਲ ਦਾ ਗਿਰੋਹ ਧਮਕੀਆਂ ਅਤੇ ਫਿਰੌਤੀ ਲਈ ਵਿਦੇਸ਼ੀ ਨੰਬਰਾਂ ਦੀ ਵਰਤੋਂ ਕਰਦਾ ਸੀ ਅਤੇ ਫਿਰੌਤੀ ਦੀ ਰਕਮ ਕਈ ਵਿਚੋਲਿਆਂ ਰਾਹੀਂ ਇਕਤਰ ਕਰਦਾ ਸੀ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਏਐਸਆਈ ਸੁਰਜੀਤ ਸਿੰਘ ਅਤੇ ਅੰਕੁਸ ਮੈਨੀ ਫਿਰੌਤੀ ਦੀ ਰਕਮ ਇਕਤਰ ਕਰਨ ਉਪਰੰਤ ਉਸ ਰਕਮ ਦੀ ਵੰਡ ਕਰਨ ਵਿੱਚ ਸ਼ਾਮਲ ਸਨ।

ਡੀਜੀਪੀ ਨੇ ਦੱਸਿਆ ਕਿ ਦੋਸ਼ੀ ਏਐਸਆਈ ਸੁਰਜੀਤ ਸਿੰਘ ਨੂੰ ਭਾਰਤੀ ਸੰਵਿਧਾਨ ਦੀ ਧਾਰਾ 311(2) ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਥਾਣਾ ਸਦਰ ਬਟਾਲਾ ਦੇ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਨੂੰ ਸੂਚਨਾ ਮਿਲੀ ਸੀ ਕਿ ਇੱਕ ਸਥਾਨਕ ਪੁਲਿਸ ਅਧਿਕਾਰੀ ਫਰੌਤੀ ਦੀ ਰਕਮ ਦੀ ਹੈਡਲਿੰਗ ਵਿੱਚ ਸ਼ਾਮਲ ਹੈ।

ਮਿਲੀ ਸੂਚਨਾ ‘ਤੇ ਕਾਰਵਾਈ ਕਰਦਿਆਂ ਏਐਸਆਈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਵੱਲੋਂ ਉਸਦੇ ਘਰ ਵਿੱਚ ਵੱਡੀ ਮਾਤਰਾ ਵਿੱਚ ਰਕਮ ਛੁਪਾਉਣ ਦੇ ਇਕਬਾਲੀਆ ਬਿਆਨ 'ਤੇ, ਪੁਲਿਸ ਦੀ ਟੀਮ ਹਰਨਾਮ ਨਗਰ, ਬਟਾਲਾ ਵਿਖੇ ਉਸਦੇ ਘਰ ਪਹੁੰਚੀ, ਜਿੱਥੇ ਲੁਕੋ ਕੇ ਰੱਖੇ ਡੱਬੇ ਵਿੱਚੋਂ 76.32 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। 

ਉਹਨਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰੀ ਉਪਰੰਤ ਏਐਸਆਈ ਸੁਰਜੀਤ ਸਿੰਘ ਨੇ ਦਾਅਵਾ ਕੀਤਾ ਕਿ ਇਹ ਪੈਸੇ ਉਸਦੇ ਪੁੱਤਰ, ਜੋ ਕਿ ਅਮਰੀਕਾ ਵਿੱਚ ਰਹਿੰਦਾ ਹੈ, ਦੁਆਰਾ ਭੇਜੇ ਗਏ ਸਨ। ਐਸਐਸਪੀ ਨੇ ਕਿਹਾ ਕਿ ਜਾਂਚ ਦੌਰਾਨ ਜਿਸ ਵਿਅਕਤੀ ਨੇ ਏਐਸਆਈ ਨੂੰ ਪੈਸੇ ਸੌਂਪੇ ਸਨ, ਉਸਦਾ ਵੀ ਪਤਾ ਲਗਾਇਆ ਗਿਆ ਅਤੇ ਦੋਸ਼ੀ ਅੰਕੁਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸਨੇ ਖੁਲਾਸਾ ਕੀਤਾ ਕਿ ਉਸਨੇ ਏਐਸਆਈ ਨੂੰ ਜੋ ਰਕਮ ਸੌਂਪੀ ਸੀ ਉਹ ਅਸਲ ਵਿੱਚ ਅਮਰੀਕਾ ਅਧਾਰਤ ਗੁਰਦੇਵ ਜੱਸਲ ਵੱਲੋਂ ਵਸੂਲੀ ਫਿਰੌਤੀ ਦੀ ਰਕਮ ਸੀ। 

ਪੁਲਿਸ ਟੀਮਾਂ ਨੇ ਅੰਕੁਸ ਦੇ ਕਬਜ਼ੇ ਵਿੱਚੋਂ 5.91 ਲੱਖ ਰੁਪਏ ਅਤੇ ਦੋ ਕਾਰਤੂਸ ਸਮੇਤ .32 ਬੋਰ ਦੀ ਇੱਕ ਪਿਸਤੌਲ ਵੀ ਬਰਾਮਦ ਕੀਤੀ ਅਤੇ ਉਸਦੀ ਕਾਲੇ ਰੰਗ ਦੀ ਮਹਿੰਦਰਾ ਸਕਾਰਪੀਓ ਕਾਰ (ਪੀਬੀ-11-ਸੀਯੂ-1000) ਨੂੰ ਜ਼ਬਤ ਕਰ ਲਿਆ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਏਐਸਆਈ ਦੇ ਦੋਵੇਂ ਪੁੱਤਰ ਗੁਰਦੇਵ ਜੱਸਲ ਨਾਲ ਨੇੜਲੇ ਸੰਪਰਕ ਵਿੱਚ ਹਨ, ਜੋ ਮੁਨਾਫ਼ੇ ਵਿੱਚੋਂ ਹਿੱਸੇ ਬਦਲੇ ਗੈਂਗਸਟਰ ਨੂੰ ਫਿਰੌਤੀ ਦੀ ਰਕਮ ਟ੍ਰਾਂਸਫਰ ਕਰਨ ਵਿੱਚ ਸਹਾਇਤਾ ਕਰਦੇ ਹਨ, ਜਿਸਦੀ ਵਰਤੋਂ ਕਰਕੇ ਦੋਸ਼ੀ ਏਐਸਆਈ ਨੇ ਹਾਲ ਹੀ ਵਿੱਚ ਦੋ ਪਲਾਟ ਅਤੇ ਇੱਕ ਬਿਲਕੁਲ ਨਵੀਂ ਟੋਇਟਾ ਫਾਰਚੂਨਰ ਲੈਜੇਂਡਰ ਖਰੀਦੀ ਸੀ, ਜਿਸਨੂੰ ਪੁਲਿਸ ਟੀਮਾਂ ਨੇ ਜ਼ਬਤ ਕਰ ਲਿਆ ਹੈ।

ਇਸ ਸਬੰਧੀ ਕੇਸ ਥਾਣਾ ਸਦਰ ਬਟਾਲਾ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਐਕਟ ਦੀ ਧਾਰਾ 13(2) ਤਹਿਤ ਐਫਆਈਆਰ ਨੰਬਰ 14 ਮਿਤੀ 14/2/2025 ਨੂੰ ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 308(2), 111 ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਜੋੜ ਦਿੱਤੀਆਂ ਗਈਆਂ ਸਨ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD