Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਿੱਟ ਯਾਦਾਂ ਛੱਡਦਾ ਸ਼ੀਸ਼ ਮਹਿਲ ‘ਚ ਸਮਾਪਤ ਹੋਇਆ ਸਰਸ ਮੇਲਾ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮਾਪਤੀ ਸਮਾਰੋਹ ਮੌਕੇ ਮੇਲੇ ਦੀ ਸਫਲਤਾ ਲਈ ਯੋਗਦਾਨ ਪਾਉਣ ਵਾਲਿਆਂ ਦਾ ਕੀਤਾ ਸਨਮਾਨ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 23 Feb 2025

Last updated on: Feb 23, 2025, 00:00 IST

ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਵਿਖੇ 14 ਫਰਵਰੀ ਤੋਂ ਚੱਲ ਰਿਹਾ ਸਰਸ ਮੇਲਾ ਅਮਿੱਟ ਯਾਦਾਂ ਛੱਡਦਾ ਅੱਜ ਸ਼ਾਮ ਸਮਾਪਤ ਹੋ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਮੇਲਾ ਪ੍ਰਬੰਧਕ ਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਇਸ ਮੇਲੇ ਦੀ ਸਫਲਤਾ ਲਈ ਸਹਿਯੋਗ ਕਰਨ ਵਾਲਿਆਂ ਦਾ ਸਨਮਾਨ ਕੀਤਾ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਕੇਂਦਰੀ ਸੱਭਿਆਚਾਰਕ ਮੰਤਰਾਲਾ, ਸੈਰ-ਸਪਾਟਾ ਤੇ ਸੱਭਿਆਚਾਰਕ ਵਿਭਾਗ ਪੰਜਾਬ ਅਤੇ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਕਰਵਾਏ ਇਸ ਸਰਸ ਮੇਲੇ ਨੇ ਦੇਸ਼-ਵਿਦੇਸ਼ ਦੇ ਦਸਤਕਾਰਾਂ ਤੇ ਸ਼ਿਲਪਕਾਰਾਂ ਸਮੇਤ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਨੂੰ ਸਵੈ ਰੋਜ਼ਗਾਰ ਅਤੇ ਆਪਣੀਆਂ ਹੱਥੀਂ ਬਣਾਈਆਂ ਵਸਤਾਂ ਫੁਲਕਾਰੀ, ਚਿੱਕਨ ਸੂਟ, ਲੋਹੇ, ਬਾਂਸ ਤੇ ਲੱਕੜ ਦਾ ਫਰਨੀਚਰ, ਮਿੱਟੀ ਦੇ ਭਾਂਡੇ, ਆਚਾਰ ਤੇ ਖਾਣਪੀਣ ਸਮੇਤ ਹੋਰ ਸਾਜੋ-ਸਮਾਨ ਆਦਿ ਵੇਚਣ ਲਈ ਪਟਿਆਲਾ ਵਿਖੇ ਇੱਕ ਵੱਡਾ ਮੰਚ ਪ੍ਰਦਾਨ ਕੀਤਾ ਹੈ।

ਡਾ. ਪ੍ਰੀਤੀ ਯਾਦਵ ਨੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਸਮੇਤ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਇਸ ਮੇਲੇ ਦੀ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਪਟਿਆਲਾ ਅਤੇ ਦੂਰ-ਦੁਰਾਡੇ ਤੋਂ ਮੇਲਾ ਦੇਖਣ ਆਏ ਸੈਲਾਨੀਆਂ ਨੇ ਇਸ ਮੇਲੇ ਵਿੱਚ ਕਾਫ਼ੀ ਦਿਲਚਸਪੀ ਦਿਖਾਉਂਦੇ ਹੋਏ ਖੂਬ ਖ਼ਰੀਦੋ-ਫ਼ਰੋਖ਼ਤ ਕੀਤੀ ਜਿਸ ਤੋਂ ਦਸਤਕਾਰ ਅਤੇ ਸਟਾਲਾਂ ਲਗਾਉਣ ਵਾਲੇ ਸੰਤੁਸ਼ਟ ਹੋਕੇ ਵਾਪਸ ਜਾ ਰਹੇ ਹਨ।

ਸਰਸ ਮੇਲੇ ਦੇ ਸਮਾਪਤੀ ਸਮਾਰੋਹ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਪਟਿਆਲਾ ਸ਼ਹਿਰ ਵਿੱਚ ਕਰਵਾਏ ਗਏ ਸਰਸ ਮੇਲੇ ਨੇ ਪਟਿਆਲਾ ਵਾਸੀਆਂ ਨੂੰ ਭਾਰਤ ਦੀਆਂ ਪ੍ਰਸਿੱਧ ਦਸਤਕਾਰੀ ਵਸਤਾਂ, ਅਲੱਗ-ਅਲੱਗ ਖੇਤਰਾਂ ਦੇ ਪਕਵਾਨ ਅਤੇ ਵੱਖਰੇ-ਵੱਖਰੇ ਇਲਾਕਿਆਂ ਦੇ ਲੋਕ ਨਾਚਾ ਦਾ ਆਨੰਦ ਮਾਨਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਪਟਿਆਲਾ ਸ਼ਹਿਰ ਅੰਦਰ ਇਸ ਤਰ੍ਹਾਂ ਦੇ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ ਤਾਂ ਜੋ ਪਟਿਆਲਾ ਵਾਸੀਆਂ ਨੂੰ ਇਕੋ ਛੱਤ ਥੱਲੇ ਭਾਰਤ ਦੇ ਹਰ ਖੇਤਰ ਦੀ ਸੰਸਕ੍ਰਿਤੀ ਨਾਲ ਜੋੜਿਆ ਜਾ ਸਕੇ। 

ਉਨ੍ਹਾਂ ਕਿਹਾ ਕਿ ਇਸ ਵਾਰ ਤੁਰਕੀ, ਥਾਈਲੈਂਡ, ਮਿਸਰ, ਅਫ਼ਗਾਨਿਸਤਾਨ ਦੀਆਂ ਸਟਾਲਾਂ ਨੇ ਵੀ ਲੋਕਾਂ ਦਾ ਧਿਆਨ ਖਿੱਚਿਆ ਹੈ।ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਸਰਸ ਮੇਲਾ ਲੰਮੇ ਸਮੇਂ ਬਾਅਦ ਕਰਵਾਇਆ ਗਿਆ ਅਤੇ ਇਸ ਵਿੱਚ ਪੰਜਾਬ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਸੈਲਾਨੀਆਂ ਨੇ ਪਹੁੰਚਕੇ ਮੇਲੇ ਦਾ ਆਨੰਦ ਮਾਣਿਆ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ 4 ਲੱਖ ਦੇ ਕਰੀਬ ਲੋਕਾਂ ਨੇ ਸ਼ਿਰਕਤ ਕਰਕੇ ਇਸ ਮੇਲੇ ਨੂੰ ਸਫਲ ਬਣਾਇਆ ਹੈ। ਉਥੇ ਹੀ ਕਰੀਬ 3 ਕਰੋੜ ਰੁਪਏ ਦੇ ਸਾਜੋ ਸਮਾਨ ਦੀ ਵਿੱਕਰੀ ਨੇ ਦਸਤਕਾਰਾਂ ਨੂੰ ਬਾਗੋ-ਬਾਗ ਕਰ ਦਿੱਤਾ ਹੈ।

ਇਸ ਮੌਕੇ ਸਮਾਪਤੀ ਸਮਾਰੋਹ ਸਵੈ ਸਹਾਇਤਾ ਗਰੁੱਪਾਂ ਵਿੱਚੋਂ ਸਭ ਤੋਂ ਵੱਧ ਵਿੱਕਰੀ ਕਰਨ ਵਾਲੇ ਗਰੁੱਪਾਂ ਨੂੰ ਸਨਮਾਨਿਤ ਕੀਤਾ। ਜਿਸ ਵਿੱਚ ਪਹਿਲੇ ਸਥਾਨ ਉਪਰ ਬਿਹਾਰ ਦੇ ਅਨੀਤਾ ਦੇਵੀ, ਜਿਨ੍ਹਾਂ ਨੇ 4,79,500 ਰੁਪਏ ਦੀ ਵਿੱਕਰੀ ਕੀਤੀ।ਦੂਸਰੇ ਨੰਬਰ ‘ਤੇ ਪਟਿਆਲਾ ਕਿੰਗ ਅਜੀਵਿਕਾ ਸਵੈ ਸਹਾਇਤਾ ਗਰੁੱਪ ਦੀ ਹਰਪ੍ਰੀਤ ਕੌਰ ਰਹੀ ਜਿਸ ਨੇ ਕਰੀਬ 1,24,500 ਰੁਪਏ ਦੀ ਵਿੱਕਰੀ ਕੀਤੀ। ਜਦਕਿ ਦਿੱਲੀ ਦੇ ਦਸਤਕਾਰ ਅਫਜਲ ਅਹਿਮਦ ਨੂੰ 4.57 ਲੱਖ ਦੀ ਵਿੱਕਰੀ ਦਰਜ ਕਰਨ ਲਈ ਅਤੇ ਸੰਗਮਰਮਰ ਸ਼ਿਲਪਕਾਰ ਸਲੀਮ ਨੂੰ ਵੀ ਸਨਮਾਨਿਤ ਕੀਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਫਰਵਰੀ ਤੋਂ ਸ਼ੁਰੂ ਹੋਏ ਸਰਸ ਮੇਲੇ ਵਿੱਚ ਪਹਿਲੇ ਦਿਨ ਤੋਂ ਹੀ ਪੰਜਾਬ ਸਮੇਤ ਦੇਸ ਅਤੇ ਵਿਦੇਸ਼ਾਂ ਦੇ ਸੈਲਾਨੀਆਂ ਦਾ ਵੱਡੀ ਗਿਣਤੀ ਵਿੱਚ ਆਉਣਾ ਸ਼ੁਰੂ ਹੋ ਗਿਆ ਸੀ, ਇਸ ਮੇਲੇ ਵਿੱਚ ਜਿਥੇ 20 ਰਾਜਾਂ ਅਤੇ ਚਾਰ ਦੇਸ਼ਾਂ ਦੀਆਂ ਦਸਤਕਾਰੀ ਵਸਤਾਂ ਲਈ 200 ਤੋਂ ਵਧੇਰੇ ਸਟਾਲਾਂ ਲਗਾਈਆਂ ਗਈਆਂ ਸਨ। 

ਉਥੇ ਹੀ ਉਤਰ ਖੇਤਰੀ ਸਭਿਆਚਾਰਕ ਕੇਂਦਰ ਦੇ ਸਹਿਯੋਗ ਨਾਲ ਰੰਗਾਰੰਗ ਪੇਸ਼ਕਾਰੀ ਦੌਰਾਨ ਵੱਖ-ਵੱਖ ਰਾਜਾਂ ਦੇ 80 ਕਲਾਕਾਰਾਂ ਨੇ ਹਿੱਸਾ ਲਿਆ ਜਿਸ ਵਿੱਚ ਲੋਕ ਨਾਚਾਂ ਅਤੇ ਲੋਕ ਕਲਾਵਾਂ ਦੇ ਕਲਾਕਾਰਾਂ ਨੇ ਆਪੋ-ਆਪਣੀਆਂ ਵੰਨਗੀਆਂ ਪੇਸ਼ ਕਰਕੇ ਖ਼ੂਬ ਰੌਣਕਾਂ ਲਾਈਆਂ। ਜਿਸ ਵਿੱਚ ਪੰਜਾਬ ਦੇ ਲੋਕ ਨਾਚਾਂ, ਲੋਕ ਗਾਇਕੀ ਅਤੇ ਸੱਭਿਆਚਾਰ ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। 

ਜਦੋਂਕਿ ਮੇਲੇ 'ਚ ਪੰਜਾਬ, ਹਰਿਆਣਾ, ਰਾਜਸਥਾਨ ਦੇ ਨਚਾਰ, ਜੋਗੀਆਂ ਬੀਨ, ਬਹਿਰੂਪੀਏ, ਕੱਚੀ ਘੋੜੀ, ਬਾਜ਼ੀਗਰ ਸਮੇਤ ਹੋਰ ਅਹਿਮ ਦਿਲਲੁਭਾਊ ਮਨੋਰੰਜਨ ਦੇ ਪ੍ਰੋਗਰਾਮਾਂ ਦੀ ਪੇਸ਼ਕਾਰੀ ਨੇ ਬੱਚਿਆਂ ਸਮੇਤ ਹਰ ਉਮਰ ਵਰਗ ਨੂੰ ਖ਼ੂਬ ਪ੍ਰਭਾਵਿਤ ਕੀਤਾ।ਅਨੁਪ੍ਰਿਤਾ ਜੌਹਲ ਨੇ ਦੱਸਿਆਂ ਕਿ ਸਰਸ ਮੇਲੇ ਦੌਰਾਨ ਜ਼ਿਲ੍ਹੇ ਦੇ ਸਕੂਲਾਂ ਦੇ ਕਰੀਬ ਦਸ ਹਜ਼ਾਰ ਬੱਚਿਆਂ ਨੇ ਸਰਸ ਮੇਲੇ ਦਾ ਆਨੰਦ ਮਾਣਿਆ ਅਤੇ ਵੱਡੀ ਗਿਣਤੀ ਬੱਚਿਆਂ ਨੇ ਸਟੇਜ 'ਤੇ ਭਾਗ ਲਿਆ। ਸਕੂਲੀ ਵਿਦਿਆਰਥੀਆਂ ਨੇ ਪੇਂਟਿੰਗ, ਗਿੱਧਾ, ਭੰਗੜਾ ਅਤੇ ਹੋਰ ਸਹਿ ਵਿੱਦਿਅਕ ਮੁਕਾਬਲਿਆਂ ਵਿੱਚ ਹਿੱਸਾ ਲਿਆ।

ਸਰਸ ਮੇਲੇ ਨੇ ਪੰਜਾਬੀਆਂ ਦੇ ਅਲੱਗ-ਅਲੱਗ ਪਕਵਾਨਾਂ ਨੂੰ ਖਾਣ ਦੇ ਸੋਕ ਨੂੰ ਵੀ ਪੂਰਾ ਕੀਤਾ ਅਤੇ ਵੱਖ-ਵੱਖ ਰਾਜਾਂ ਦੇ ਸਟਾਲਾਂ 'ਤੇ ਬਣੇ ਲਜ਼ੀਜ਼ ਪਕਵਾਨਾਂ, ਆਈਸ ਕਰੀਮ, ਗੁਜਰਾਤੀ ਖਾਣੇ, ਹਰਿਆਣਵੀ ਜਲੇਬ ਤੇ ਮਠਿਆਈ, ਬੰਬੇ ਫੂਡ, ਰਾਜਸਥਾਨੀ ਤੇ ਦੱਖਣ ਭਾਰਤੀ ਖਾਣੇ, ਰਾਜਮਾਂਹ, ਕੜ੍ਹੀ ਚਾਵਲ, ਬਿਰਿਆਨੀ, ਚੀਨੀ ਭੋਜਨ ਨੇ ਦੇਸੀ ਅਤੇ ਵਿਦੇਸ਼ੀ ਸੈਲਾਨੀਆਂ ਨੂੰ ਇਕੋ ਸਥਾਨ 'ਤੇ ਭਾਰਤ ਦਾ ਹਰ ਪਕਵਾਨ ਮੁਹੱਈਆ ਕਰਵਾ ਦਿੱਤਾ।

ਇਸ ਤੋਂ ਇਲਾਵਾ ਸਰਸ ਮੇਲੇ ਦੇ ਸਭਿਆਚਾਰਕ ਪ੍ਰੋਗਰਾਮ ਅਤੇ ਸਟਾਰ ਨਾਈਟ ਰਾਹੀਂ ਕਲਾਕਾਰਾਂ ਦੁਆਰਾ ਆਪਣੇ ਫ਼ਨ ਦਾ ਮੁਜ਼ਾਹਰਾ ਕਰਕੇ ਮੇਲਾ ਦੇਖਣ ਆਏ ਲੋਕਾਂ ਦਾ ਖ਼ੂਬ ਮੰਨੋਰਜ਼ਨ ਕੀਤਾ। ਸਰਸ ਮੇਲੇ ਵਿੱਚ ਹੋਰ ਸੂਬਿਆਂ ਦੇ ਕਲਾਕਾਰਾਂ ਤੋਂ ਇਲਾਵਾ ਪੰਜਾਬ ਦੇ ਪ੍ਰਸਿੱਧ ਕਲਾਕਾਰ ਜਿਸ ਵਿੱਚ ਰਣਜੀਤ ਬਾਵਾ, ਮੁਹੰਮਦ ਇਰਸ਼ਾਦ, ਗਲੋਰੀ ਬਾਵਾ, ਸਰਦਾਰ ਅਲੀ, ਸਤਵਿੰਦਰ ਬੁੱਗਾ ਸਮੇਤ ਰਵਾਇਤੀ ਗਾਇਕਾਂ ਵੱਲੋਂ ਪੇਸ਼ਕਾਰੀਆਂ ਦਿੱਤੀਆਂ ਗਈਆਂ।

ਸਰਸ ਮੇਲੇ ਦੇ ਨੋਡਲ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ, ਐਨ.ਜੈਡ.ਸੀ.ਸੀ. ਦੇ ਸਹਾਇਕ ਡਾਇਰੈਕਟਰ ਰਵਿੰਦਰ ਸ਼ਰਮਾ, ਪ੍ਰੋ. ਗੁਰਬਖਸ਼ੀਸ ਸਿੰਘ ਅੰਟਾਲ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ।ਉਨ੍ਹਾਂ ਨੇ ਕਿਹਾ ਕਿ ਮੇਲੇ ਨੂੰ ਸਫਲ ਬਨਾਉਣ ਲਈ ਪਟਿਆਲਾ ਵਾਸੀਆਂ ਦਾ ਵੱਡਾ ਯੋਗਦਾਨ ਹੈ। 

ਉਨ੍ਹਾਂ ਨੇ ਮੇਲੇ ਨੂੰ ਸਫਲ ਬਨਾਉਣ ਲਈ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕਰਦਿਆਂ ਮੇਲੇ ਦੌਰਾਨ ਵਲੰਟੀਅਰਜ਼ ਦੁਆਰਾ ਦਿੱਤੀ ਡਿਊਟੀ ਦੀ ਸਰਾਹਨਾ ਕੀਤੀ ਅਤੇ ਆਈ.ਟੀ.ਆਈ ਲੜਕੇ ਅਤੇ ਲੜਕੀਆਂ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਨਾਲ-ਨਾਲ ਉਨ੍ਹਾਂ ਸਭ ਦਾ ਧੰਨਵਾਦ ਕੀਤਾ ਜਿਨ੍ਹਾਂ ਸਰਸ ਮੇਲੇ ਦੌਰਾਨ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਇਆ।ਇਸ ਮੌਕੇ ਸੀ.ਏ. ਪੀ.ਡੀ.ਏ ਮਨੀਸ਼ਾ ਰਾਣਾ, ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ, ਆਰ.ਟੀ.ਓ. ਨਮਨ ਮਾਰਕੰਨ, ਕਿਰਪਾਲਵੀਰ ਸਿੰਘ, ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ, ਡੀ.ਐਸ.ਐਸ.ਓ ਜੋਬਨਪ੍ਰੀਤ ਕੌਰ ਚੀਮਾ, ਰੀਨਾ ਰਾਣੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD