Thursday, 02 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ ਐਲਪੀਯੂ ਦੇ ਮਲਟੀਮੀਡੀਆ ਅਤੇ ਐਨੀਮੇਸ਼ਨ ਵਿਦਿਆਰਥੀ 'ਐਡੂ-ਰਿਵੋਲਿਊਸ਼ਨ' ਰਾਹੀਂ ਕਲਾਸਰੂਮ ਸਿੱਖਿਆ ਨੂੰ ਰਚਨਾਤਮਕ ਕਰੀਅਰ ਵਿੱਚ ਬਦਲ ਰਹੇ ਹਨ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ: ਹਰਪਾਲ ਸਿੰਘ ਚੀਮਾ ਆਸ਼ਿਕਾ ਜੈਨ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ ਸਰਹੱਦੀ ਡਿਫੈਂਸ ਡੈਮ ਵਿਵਾਦ : ਰਾਜਪਾਲ ਕਟਾਰੀਆ ਨੇ ਲਿਆ ਗੰਭੀਰ ਨੋਟਿਸ, ਗ੍ਰਹਿ ਤੇ ਰੱਖਿਆ ਮੰਤਰੀ ਨਾਲ ਕਰਨਗੇ ਗੱਲਬਾਤ ਭਗਵੰਤ ਸਿੰਘ ਮਾਨ ਸਰਕਾਰ ਦੀ ਇੱਕ ਹੋਰ ਪ੍ਰਾਪਤੀ : ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ `ਤੇ ਮਾਵਾਂ-ਭੈਣਾਂ ਵਿੱਚ ਭਾਰੀ ਉਤਸ਼ਾਹ : ਵਿਧਾਇਕਾ ਜੀਵਨਜੋਤ ਕੌਰ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗਰੰਟੀ - ਵਿਧਾਇਕ ਦਲਬੀਰ ਸਿੰਘ ਟੌਂਗ ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ 'ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਉਦੋਨੰਗਲ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਅਜਨਾਲਾ ਵਿੱਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਸ਼ੁਭ ਆਰੰਭ ਮੌਕੇ ਆਪ ਵਰਕਰਾਂ ਵੱਲੋਂ ਜਸ਼ਨ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ 3 ਜੁਲਾਈ ਨੂੰ ਵਿਸ਼ੇਸ਼ ਕੀਰਤਨ ਦਰਬਾਰ ਨਾਇਬ ਸਿੰਘ ਸੈਣੀ ਨੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ ਐਚ.ਟੈਟ ਪ੍ਰੀਖਿਆ ਸੀ.ਈ.ਟੀ. ਦੀ ਤਰਜ਼ 'ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ - ਨਾਇਬ ਸਿੰਘ ਸੈਣੀ ਅੰਬਾਲਾ ਦੇ ਕੈਂਸਰ ਹਸਪਤਾਲ ਵਿੱਚ ਜਲਦੀ ਲਗਵਾਈ ਜਾਵੇ ਐਡਵਾਂਸ ਤਕਨੀਕ ਦੀ ਪੈਟ-ਸਕੈਨ ਮਸ਼ੀਨ - ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਨਰਾਇਣਗੜ੍ਹ ਵਿੱਚ ਖੋਲ੍ਹਿਆ ਵਿਕਾਸ ਦਾ ਪਿਟਾਰਾ

 

ਸੀਬੀਐਸਏ, ਸੀਜੀਸੀ ਲਾਂਡਰਾਂ ਨੇ ਗਲੋਬਲ ਮੈਨੇਜਮੈਂਟ ਟ੍ਰੈਂਡਜ਼ 2025 'ਤੇ ਅੰਤਰਰਾਸ਼ਟਰੀ ਕਾਨਫਰੰਸ ਦੀ ਮੇਜ਼ਬਾਨੀ ਕੀਤੀ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal, Chandigarh Business School of Administration, CBSA, Global Management Trends 2025

Web Admin

Web Admin

5 Dariya News

ਲਾਂਡਰਾਂ , 24 Feb 2025

Last updated on: Feb 24, 2025, 00:00 IST

ਚੰਡੀਗੜ੍ਹ ਬਿਜ਼ਨਸ ਸਕੂਲ ਆਫ਼ ਐਡਮਿਿਨਸਟ੍ਰੇਸ਼ਨ (ਸੀਬੀਐਸਏ), ਸੀਜੀਸੀ ਲਾਂਡਰਾਂ ਵੱਲੋਂ ਕੈਂਪਸ ਵਿਖੇ ‘ਸ਼ੇਪਿੰਗ ਦ ਫਿਊਚਰ-ਗਲੋਬਲ ਟ੍ਰੈਂਡਜ਼ ਇਨ ਮੈਨੇਜਮੈਂਟ ਪੈਰਾਡਾਈਮਜ਼-2025’ ਵਿਸ਼ੇ ਸੰਬੰਧੀ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਵਿੱਚ 300 ਤੋਂ ਵੱਧ ਵਿਿਦਆਰਥੀ, ਖੋਜ ਵਿਦਵਾਨ, ਅਕਾਦਮਿਕ ਅਤੇ ਉਦਯੋਗ ਪੇਸ਼ੇਵਰ ਸ਼ਾਮਲ ਹੋਏ। 

ਇਸ ਕਾਨਫਰੰਸ ਦੇ ਪਹਿਲੇ ਦਿਨ ਦੀ ਮੁੱਖ ਵਿਸ਼ੇਸ਼ਤਾ ਕਾਨਫਰੰਸ ਕਿਤਾਬ ਦਾ ਰਿਲੀਜ਼ ਹੋਣਾ ਸੀ ਅਤੇ ਨਾਲ ਹੀ ਚੁਣੇ ਹੋਏ ਖੋਜ ਪੱਤਰਾਂ ਦੀ ਸਬਮਿਸ਼ਨ ਸ਼ਾਮਲ ਸੀ ਜੋ ਕਿ ਉੱਭਰ ਰਹੇ ਪ੍ਰਬੰਧਨ ਪੈਰਾਡਾਈਮਜ਼ ਵਿੱਚ ਅਕਾਦਮਿਕ ਉੱਤਮਤਾ, ਨਵੀਨਤਾ ਅਤੇ ਰਚਨਾਤਮਕਤਾ ਨੂੰ ਪ੍ਰਦਰਸ਼ਿਤ ਕਰਦੇ ਸਨ। ਇਸ ਦੌਰਾਨ ਜਮ੍ਹਾਂ ਕੀਤੇ ਗਏ 100 ਤੋਂ ਵੱਧ ਪੇਪਰਾਂ ਵਿੱਚੋਂ 86 ਪੇਪਰ ਚੁਣੇ ਗਏ।

ਅੰਤਰਰਾਸ਼ਟਰੀ ਕਾਨਫਰੰਸ ਦੇ ਪਹਿਲੇ ਦਿਨ ਦੀ ਸ਼ੁਰੂਆਤ ਉਦਯੋਗ ਦੇ ਮਾਹਰ ਆਗੂਆਂ ਅਤੇ ਅਕਾਦਮਿਕ ਦਿੱਗਜਾਂ ਵੱਲੋਂ ਪੇਸ਼ ਕੀਤੇ ਜਾਣਕਾਰੀ ਭਰਪੂਰ ਭਾਸ਼ਣਾਂ ਕੀਤੀ ਗਈ। ਇਨ੍ਹਾਂ ਵਿੱਚ ਸ਼੍ਰੀ ਸਟੀਵ ਮੈਕਕੇਨਾ, ਐਸੋਸੀਏਟ ਪ੍ਰੋਫੈਸਰ, ਕਰਟਿਨ ਬਿਜ਼ਨਸ ਸਕੂਲ, ਆਸਟ੍ਰੇਲੀਆ, ਡਾ.ਕਰਮਿੰਦਰ ਘੁੰਮਣ, ਐਸੋਸੀਏਟ ਡੀਨ ਆਫ ਇੰਡਸਟਰੀ ਕਨੈਕਟ ਐਂਡ ਐਂਟਰਪ੍ਰਨਿਓਰਸ਼ਿਪ, ਐਲਐਮ ਥਾਪਰ ਸਕੂਲ ਆਫ਼ ਮੈਨੇਜਮੈਂਟ, ਪ੍ਰੋ.(ਡਾ.) ਪੁਸ਼ਪੇਂਦਰ ਕੁਮਾਰ, ਕਿਰੋੜੀ ਮੱਲ ਕਾਲਜ, ਦਿੱਲੀ ਯੂਨੀਵਰਸਿਟੀ, ਸ਼੍ਰੀਮਤੀ ਦੀਪਤੀ ਰਿਸ਼ੀ, ਲੀਡਰਸ਼ਿਪ ਕੋਚ ਅਤੇ ਸ਼੍ਰੀ ਗੌਤਮ ਸ਼ਰਮਾ, ਸੰਸਥਾਪਕ, ਸੂਰਿਆ ਐਨਵਾਇਰੋ ਐਂਡ ਕੈਮੀਕਲਜ਼ ਆਦਿ ਨੇ ਆਪਣੀ ਹਾਜ਼ਰੀ ਲਗਾਈ। 

ਇਨਾਂ੍ਹ ਮਹਿਮਾਨਾਂ ਦਾ ਡਾ.ਪੀਐਨ ਰੀਸ਼ੀਕੇਸ਼ਾ, ਕੈਂਪਸ ਡਾਇਰੈਕਟਰ, ਸੀਜੀਸੀ ਲਾਂਡਰਾਂ ਅਤੇ ਡਾ.ਰਮਨਦੀਪ ਸੈਣੀ, ਡਾਇਰੈਕਟਰ ਪ੍ਰਿੰਸੀਪਲ, ਸੀਬੀਐਸਏ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਇੱਕ ਦਿਲਚਸਪ ਬੌਧਿਕ ਚਰਚਾ ਅਤੇ ਵਿਚਾਰਾਂ ਦੇ ਆਦਾਨ ਪ੍ਰਦਾਨ ਲਈ ਮੰਚ ਤਿਆਰ ਕੀਤਾ।

ਕਾਨਫਰੰਸ ਦੇ ਪਹਿਲੇ ਦਿਨ ਮੁੱਖ ਬੁਲਾਰੇ ਵਜੋਂ ਪਹੁੰਚੇ ਸ਼੍ਰੀ ਸਟੀਵ ਮੈਕਕੇਨਾ ਨੇ ‘ਟੈਕਸਟਬੂਕਸ ਐਂਡ ਮੈਨੇਜਮੈਂਟ ਪੈਰਾਡਾਈਮਜ਼’ ਉੱਤੇ ਟਿੱਪਣੀਆਂ ਦਿੱਤੀਆਂ ਜਿਸ ਵਿੱਚ ਪ੍ਰਬੰਧਨ ਪੈਰਾਡਾਈਮਜ਼ ਅਤੇ ਸਿਧਾਂਤਾਂ ਦੇ ਅਰਥ ਅਤੇ ਸਰਵਵਿਆਪਕਤਾ, ਵੱਖ-ਵੱਖ ਮਹਾਂਦੀਪਾਂ ਦੀ ਮਾਰਕੀਟ ਵਿੱਚ ਉਨ੍ਹਾਂ ਦੀ ਵਰਤੋਂ ਅਤੇ ਸਾਰਥਕਤਾ ਸੰਬੰਧੀ ਇੱਕ ਦਿਲਚਸਪ ਜਾਣਕਾਰੀ ਸਾਂਝੀ ਕੀਤੀ ਗਈ। 

ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਪ੍ਰਬੰਧਨ ਦੀ ਪ੍ਰਕਿਿਰਆ ਪ੍ਰਬੰਧਨ ਨੂੰ ਆਧਾਰ ਬਣਾਉਣ ਵਾਲੇ ਪੈਰਾਡਾਈਮਜ਼ ਨਾਲੋਂ ਕਿਵੇਂ ਮਹੱਤਵਪੂਰਨ ਹਨ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪ੍ਰਬੰਧਨ ਕਿਵੇਂ ਸਰਵਵਿਆਪਕ ਹੈ ਪਰ ਪ੍ਰਬੰਧਨ ਸ਼ੈਲੀਆਂ ਵੱਖ-ਵੱਖ ਹਨ। ਇਸ ਕਾਨਫਰੰਸ ਦੇ ਦੂਜੇ ਪ੍ਰਮੁੱਖ ਬੁਲਾਰੇ, ਡਾ.ਕਰਮਿੰਦਰ ਘੁੰਮਣ ਨੇ ਪੈਰਾਡਾਈਮਜ਼ ਅਤੇ ਪੈਰਾਡਾਈਮ ਬਦਲਾਅ (ਸ਼ਿਫਟ) ਸੰਬੰਧੀ ਗੱਲਬਾਤ ਕੀਤੀ, ਜਿਸ ਨਾਲ ਦਰਸ਼ਕਾਂ ਨੂੰ ਵਿਦਵਤਾਪੂਰਨ ਅਤੇ ਪ੍ਰਬੰਧਨ ਸੰਕਲਪ ਦੋਵਾਂ ਦੇ ਰੂਪ ਵਿੱਚ ਪੈਰਾਡਾਈਮਜ਼ ਦੀ ਵਿਆਪਕ ਸਮਝ ਹਾਸਲ ਹੋਈ।

ਕਾਨਫ਼ਰੰਸ ਦੇ ਦੂਜੇ ਦਿਨ ਪੰਜਾਬ ਯੂਨੀਵਰਸਿਟੀ, ਜੀਐਨਡੀਯੂ, ਆਈਸੀਐਫਏਆਈ, ਆਈਬੀਏ ਬੰਗਲੁਰੂ, ਆਈਕੇਜੀਪੀਟੀਯੂ ਵਰਗੇ ਪ੍ਰਮੁੱਖ ਅਦਾਰਿਆਂ ਦੇ ਵਿਿਦਆਰਥੀਆਂ ਅਤੇ ਖੋਜਕਰਤਾਵਾਂ ਵੱਲੋਂ ਪੇਪਰ ਪੇਸ਼ ਕੀਤੇ ਗਏ ਅਤੇ ਪੇਸ਼ ਕੀਤੇ ਪੇਪਰਾਂ ਸੰਬੰਧੀ ਦਿਲਚਸਪ ਵਿਚਾਰ ਵਟਾਂਦਰੇ ਹੋਏ ਜਿਸ ਨਾਲ ਉਦਯੋਗ ਅਕਾਦਮਿਕ ਸਹਿਯੋਗ ਨੂੰ ਬਲ ਮਿਿਲਆ। 

ਕਾਨਫਰੰਸ ਦੇ ਸਮਾਪਤੀ ਸੈਸ਼ਨ ਦੌਰਾਨ ਸਰਵੋਤਮ ਪੇਪਰ ਪੁਰਸਕਾਰ ਜੇਤੂਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਮਾਨਤਾ ਦੇਣ ਲਈ ਸਨਮਾਨਿਤ ਕੀਤਾ ਗਿਆ ਅਤੇ ਡਾ.ਚਾਰੂ ਮੇਹਨ, ਐਚਓਡੀ, ਐਮਬੀਏ, ਸੀਬੀਐਸਏ ਸੀਜੀਸੀ ਲਾਂਡਰਾਂ ਵੱਲੋਂ ਧੰਨਵਾਦ ਦਾ ਮਤਾ ਪੇਸ਼ ਕਰ ਕੇ ਪ੍ਰੋਗਰਾਮ ਦੀ ਸਫਲਤਾਪੂਰਵਕ ਸਮਾਪਤੀ ਕੀਤੀ ਗਈ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal , Chandigarh Business School of Administration , CBSA , Global Management Trends 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD