Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਦੀਪ ਸਿੰਘ ਪੁਰੀ ਨੇ ਪੀਐਮ-ਕਿਸਾਨ ਪ੍ਰੋਗਰਾਮ ਵਿੱਚ ਊਰਜਾ ਉਤਪਾਦਨ ਵਿੱਚ ਕਿਸਾਨਾਂ ਦੀ ਭੂਮਿਕਾ ਨੂੰ ਉਜਾਗਰ ਕੀਤਾ

ਸਰਕਾਰ ਦੇਸ਼ 'ਚ ਐੱਥਨੋਲ ਮਿਸ਼ਰਣ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ : ਹਰਦੀਪ ਸਿੰਘ ਪੁਰੀ

Hardeep Singh Puri, BJP, Bharatiya Janata Party, Guru Nanak Dev University, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 24 Feb 2025

Last updated on: Feb 24, 2025, 00:00 IST

ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨ ਦੇ ਸਬੰਧ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ  ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਕਈ ਕਿਸਾਨਾਂ ਅਤੇ ਪਤਵੰਤਿਆਂ ਨਾਲ ਇਸ ਪ੍ਰੋਗਰਾਮ ਵਿੱਚ ਜੁੜੇ। 

ਇਸ ਮੌਕੇ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਿਸਾਨਾਂ ਦੀ ਭਲਾਈ ਹੈ। ਕਿਸਾਨ ਭਾਰਤ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਹ ਸਾਡੀ ਧਰਤੀ ਦੇ ਰਖਵਾਲੇ ਹਨ ਅਤੇ ਸਾਡੀ ਭੋਜਨ ਸੁਰੱਖਿਆ ਦੇ ਸਰਪਰਸਤ ਹਨ।"

ਉਨ੍ਹਾਂ ਕਿਹਾ, "ਸਾਡੇ ਕਿਸਾਨ ਹੁਣ ਊਰਜਾ ਉਤਪਾਦਕ ਬਣ ਗਏ ਹਨ। ਪਹਿਲਾਂ ਕੁੱਲ ਐੱਥਨੋਲ ਬਲੈਂਡਿੰਗ 1.5% ਸੀ, ਪਰ ਹੁਣ ਇਹ 19.6% 'ਤੇ ਪਹੁੰਚ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ 90,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਦੇਸ਼ ਭਰ ਵਿੱਚ ਐੱਥਨੋਲ ਬਲੈਂਡਿੰਗ ਨੂੰ ਵਧਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। 

ਪਿਛਲੇ ਤਿੰਨ ਸਾਲਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੇਠਾਂ ਆਈਆਂ ਹਨ।" ਕੇਂਦਰੀ ਮੰਤਰੀ ਨੇ ਕਿਹਾ, "ਦੇਸ਼ ਦੇ 11 ਕਰੋੜ ਤੋਂ ਵੱਧ ਕਿਸਾਨਾਂ ਨੂੰ 18 ਕਿਸ਼ਤਾਂ ਰਾਹੀਂ 3.45 ਲੱਖ ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। 19ਵੀਂ ਕਿਸ਼ਤ ਜਾਰੀ ਹੋਣ ਨਾਲ ਕਿਸਾਨਾਂ ਦੇ ਖਾਤਿਆਂ ਵਿੱਚ ਕੁੱਲ 3.68 ਲੱਖ ਕਰੋੜ ਰੁਪਏ ਪਹੁੰਚ ਜਾਣਗੇ। 

19ਵੀਂ ਕਿਸ਼ਤ ਜਾਰੀ ਹੋਣ ਨਾਲ ਦੇਸ਼ ਭਰ ਵਿੱਚ 2.41 ਕਰੋੜ  ਤੋਂ ਵੱਧ ਮਹਿਲਾ ਕਿਸਾਨਾਂ ਸਣੇ 9.8 ਕਰੋੜ ਤੋਂ ਵੱਧ ਕਿਸਾਨਾਂ ਨੂੰ ਫਾਇਦਾ ਹੋਵੇਗਾ।"  ਆਪਣੇ ਸੰਬੋਧਨ ਤੋਂ ਬਾਅਦ ਕੇਂਦਰੀ ਮੰਤਰੀ ਨੇ ਸਟੇਜ 'ਤੇ ਕਿਸਾਨਾਂ ਹੋਰ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ।

 

Tags: Hardeep Singh Puri , BJP , Bharatiya Janata Party , Guru Nanak Dev University , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD