Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

2015 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸੰਦੀਪ ਕੁਮਾਰ ਮਲਿਕ ਨੇ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ

ਨਸ਼ਿਆਂ ਦਾ ਮੁਕੰਮਲ ਸਫਾਇਆ, ਜ਼ੁਰਮਾਂ ਦੀ ਰੋਕਥਾਮ ਅਤੇ ਗੈਂਗਸਟਰਾਂ ਵਿਰੁੱਧ ਸਖਤ ਐਕਸ਼ਨ ਰਹੇਗੀ ਮੁੱਖ ਤਰਜ਼ੀਹ

Komal Mittal, DC Hoshiarpur, Deputy Commissioner Hoshiarpur, Hoshiarpur, Sandeep Kumar Malik

Web Admin

Web Admin

5 Dariya News

ਹੁਸ਼ਿਆਰਪੁਰ , 24 Feb 2025

Last updated on: Feb 24, 2025, 00:00 IST

2015 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸੰਦੀਪ ਕੁਮਾਰ ਮਲਿਕ ਨੇ ਅੱਜ ਇਥੇ ਬਤੌਰ ਐਸ.ਐਸ.ਪੀ. ਅਹੁਦਾ ਸੰਭਾਲਦਿਆਂ ਕਿਹਾ ਕਿ ਨਸ਼ਿਆਂ ਦਾ ਮੁਕੰਮਲ ਸਫ਼ਾਇਆ, ਹਰ ਤਰ੍ਹਾਂ ਦੇ ਜ਼ੁਰਮਾਂ ਦੀ ਰੋਕਥਾਮ, ਗੈਂਗਸਟਰਾਂ ਵਿਰੁੱਧ ਬਣਦੀ ਕਾਰਵਾਈ ਅਤੇ ਫਿਰੌਤੀਆਂ ਦੇ ਮਾਮਲੇ ’ਚ ਸਖਤ ਐਕਸ਼ਨ ਉਨ੍ਹਾਂ ਦੀ ਮੁੱਖ ਤਰਜ਼ੀਹ ਰਹੇਗੀ।

ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਆਈ.ਪੀ.ਐਸ. ਸੰਦੀਪ ਕੁਮਾਰ ਮਲਿਕ ਨੇ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਹਰ ਪੱਖੋਂ ਸੁਰੱਖਿਅਤ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸਿੰਗ ਲਈ ਲੋਕਾਂ ਦਾ ਸਹਿਯੋਗ ਅਤਿ ਅਹਿਮ ਹੈ ਜਿਸ ਨਾਲ ਜ਼ੁਰਮਾਂ ਦੀ ਅਸਰਦਾਰ ਢੰਗ ਨਾਲ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦਿੱਤੀ ਗਈ ਹਰੇਕ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਦਿਆਂ ਇਨ੍ਹਾਂ ਮਾਮਲਿਆਂ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਮਸਲਿਆਂ ਅਤੇ ਸਮਾਜਿਕ ਸਰੋਕਾਰਾਂ ਦੇ ਮਾਮਲਿਆਂ ਲਈ ਸਬੰਧਤ ਧਿਰਾਂ ਨਾਲ ਸਮੇਂ-ਸਮੇਂ ’ਤੇ ਗੱਲਬਾਤ ਕਰਕੇ ਢੁਕਵੇਂ ਹੱਲ ਯਕੀਨੀ ਬਣਾਏ ਜਾਣਗੇ ਅਤੇ ਸ਼ਹਿਰ ਅੰਦਰ ਟਰੈਫਿਕ, ਨਾਜਾਇਜ਼ ਕਬਜ਼ੇ ਆਦਿ ਮੁੱਦਿਆਂ ’ਤੇ ਸਾਰੇ ਭਾਈਵਾਲਾਂ ਨਾਲ ਵਿਚਾਰ ਉਪਰੰਤ ਲੋੜੀਂਦੇ ਫੈਸਲੇ ਲਏ ਜਾਣਗੇ।

ਜ਼ੁਰਮਾਂ ਦੀ ਰੋਕਥਾਮ ਬਾਰੇ ਗੱਲ ਕਰਦਿਆਂ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਜ਼ੁਰਮ ਵਿਰੁੱਧ ਫੌਰੀ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨਾਲ ਕੋਈ ਲਿਹਾਜ਼ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਅਤੇ ਸੰਗਠਤ ਜ਼ੁਰਮਾਂ ਵਿਚ ਸ਼ਾਮਲ ਅਨਸਰਾਂ ਖਿਲਾਫ਼ ਪੂਰੀ ਸਖਤੀ ਵਰਤੀ ਜਾਵੇਗੀ ਤਾਂ ਜੋ ਕਾਨੂੰਨੀ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਬਣਦੀਆ ਸਜ਼ਾਵਾਂ ਦੁਆਈਆ ਜਾ ਸਕਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਖੁਫ਼ੀਆ ਜਾਣਕਾਰੀ ਦੇਣ ਵਾਲਿਆਂ ਦੇ ਵੇਰਵੇ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰੱਖੇ ਜਾਣਗੇ।

ਅਹੁਦਾ ਸੰਭਾਲਣ ਉਪਰੰਤ ਐਸ.ਐਸ.ਪੀ. ਨੇ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਐਸ.ਐਚ.ਓਜ਼, ਚੌਂਕੀ ਇੰਚਾਰਜਾਂ ਨਾਲ ਪੁਲਿਸ ਲਾਈਨ ਵਿਖੇ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਅਮਨ-ਕਾਨੂੰਨ ਵਿਵਸਥਾ ਹਰ ਹਾਲਤ ਵਿਚ ਬਰਕਰਾਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ, ਸੰਗਠਤ ਜ਼ੁਰਮਾਂ ਅਤੇ ਭੈੜੇ ਅਨਸਰਾਂ ਖਿਲਾਫ਼ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਹਾਲਤ ਵਿਚ ਬਰਦਾਸ਼ਤਯੋਗ ਨਹੀਂ ਹੋਵੇਗਾ ਅਤੇ ਲੋਕ ਮਸਲਿਆਂ ਨੂੰ ਤਰਜ਼ੀਹ ਦੇ ਆਧਾਰ ’ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਆਈ.ਪੀ.ਐਸ. ਸੰਦੀਪ ਕੁਮਾਰ ਮਲਿਕ ਨੂੰ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਆਈ.ਪੀ.ਐਸ. ਅਧਿਕਾਰੀ ਸੁਰੇਂਦਰ ਲਾਂਬਾ ਨੇ ਆਪਣਾ ਚਾਰਜ ਛੱਡਿਆ। ਦੋਵਾਂ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਵੀ ਮੁਲਾਕਾਤ ਕੀਤੀ।

 

Tags: Komal Mittal , DC Hoshiarpur , Deputy Commissioner Hoshiarpur , Hoshiarpur , Sandeep Kumar Malik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD