Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਦਿੜ੍ਹਬਾ ਵਿਖੇ 49ਵੇ ਸ਼ਹੀਦ ਬਚਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਕਬੱਡੀ ਕੱਪ ਦਾ ਸ਼ਾਨਦਾਰ ਆਗਾਜ਼

ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ , ਓਐਸਡੀ ਤਪਿੰਦਰ ਸਿੰਘ ਸੋਹੀ ਅਤੇ ਐਸਡੀਐਮ ਰਾਜੇਸ਼ ਸ਼ਰਮਾ ਨੇ ਵੀ ਕੀਤੀ ਸ਼ਿਰਕਤ

Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਦਿੜ੍ਹਬਾ/ ਸੰਗਰੂਰ , 24 Feb 2025

Last updated on: Feb 24, 2025, 00:00 IST

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਅੱਜ ਦਿੜਬਾ ਦੇ ਸ਼ਹੀਦ ਬਚਨ ਸਿੰਘ ਸਟੇਡੀਅਮ ਵਿਖੇ 49ਵੇਂ ਸ਼ਹੀਦ ਬਚਨ ਸਿੰਘ ਯਾਦਗਾਰੀ ਅੰਤਰ ਰਾਸ਼ਟਰੀ ਕਬੱਡੀ ਕੱਪ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਐਸਡੀਐਮ ਰਾਜੇਸ਼ ਸ਼ਰਮਾ, ਸੋਸ਼ਲ ਯੂਥ ਸਪੋਰਟਸ ਕਲੱਬ ਅਤੇ ਸ਼ਹੀਦ ਬਚਨ ਸਿੰਘ ਕਬੱਡੀ ਅਕੈਡਮੀ ਦੇ ਪ੍ਰਧਾਨ ਕਰਨ ਘੁਮਾਣ, ਚੇਅਰਮੈਨ ਚਮਕੌਰ ਘੁਮਾਣ, ਵੱਡੀ ਗਿਣਤੀ ਖੇਡ ਪ੍ਰੇਮੀਆਂ ਅਤੇ ਆਮ ਲੋਕਾਂ ਦੀ ਮੌਜੂਦਗੀ ਵਿੱਚ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦਿੜਬਾ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵੀ ਮਾਂ ਖੇਡ ਕਬੱਡੀ ਅਤੇ ਕੁਸ਼ਤੀ ਨੂੰ ਵਿਆਪਕ ਪੱਧਰ ਤੇ ਉਤਸ਼ਾਹਿਤ ਕਰਨ ਲਈ ਸ਼ਾਨਦਾਰ ਉਪਰਾਲੇ ਕੀਤੇ ਜਾ ਰਹੇ ਹਨ।

ਜਿਸ ਤੋਂ ਇਹ ਪੂਰੀ ਉਮੀਦ ਪੈਦਾ ਹੁੰਦੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇੱਥੋਂ ਦੇ ਹੋਣਹਾਰ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਇਹਨਾਂ ਦੋਵਾਂ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣਦੇ ਰਹਿਣਗੇ।ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਇਸ ਅੰਤਰਰਾਸ਼ਟਰੀ  ਕਬੱਡੀ ਕੱਪ ਵਿੱਚ ਸ਼ਾਮਿਲ ਹੋਣ ਆਏ ਖਿਡਾਰੀਆਂ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਗਟਾਵਾ ਕਰਨ ਲਈ ਪ੍ਰੇਰਿਆ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸਾਹਿਤ ਕਰ ਰਹੀ ਹੈ ਅਤੇ ਸਾਡਾ ਟੀਚਾ ਹੈ ਕਿ ਵੱਧ ਤੋਂ ਵੱਧ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਸ੍ਰੀ ਰਿਸ਼ੀ ਨੇ ਕਿਹਾ ਕਿ ਉਹਨਾਂ ਨੇ ਵੀ ਇਸ ਕਬੱਡੀ ਕੱਪ ਦੀ ਪ੍ਰਸਿੱਧੀ ਬਾਰੇ ਸੁਣਿਆ ਹੋਇਆ ਹੈ ਅਤੇ ਉਹਨਾਂ ਨੂੰ ਖੁਸ਼ੀ ਹੈ ਕਿ ਅੱਜ ਇਸ ਅਹਿਮ ਮੌਕੇ ਤੇ ਉਹਨਾਂ ਨੂੰ ਇਸ ਦਾ ਹਿੱਸਾ ਬਣਨ ਦਾ ਮਾਣ ਹਾਸਲ ਹੋਇਆ ਹੈ। ਉਹਨਾਂ ਨੇ ਪ੍ਰਬੰਧਕਾਂ ਨੂੰ ਇਸ ਸ਼ਾਨਦਾਰ ਉੱਦਮ ਲਈ ਵਧਾਈ ਦਿੱਤੀ।

 

Tags: Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD