Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ : ਡਾ. ਬਲਬੀਰ ਸਿੰਘ

ਪੰਜਾਬ ਨੇ ਅੰਮ੍ਰਿਤਸਰ ਵਿੱਚ ਸੂਬਾਈ ਸ਼ਾਖਾ ਸਥਾਪਤ ਕਰਨ ਲਈ ਐਨ.ਸੀ.ਡੀ.ਸੀ., ਨਵੀਂ ਦਿੱਲੀ ਨਾਲ ਐਮ.ਓ.ਯੂ ਕੀਤਾ ਸਹੀਬੱਧ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Vijay Singla

Web Admin

Web Admin

5 Dariya News

ਚੰਡੀਗੜ੍ਹ , 24 Feb 2025

Last updated on: Feb 24, 2025, 00:00 IST

ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ  ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਮਾਨਵਾਲਾ ਵਿਖੇ ਇੱਕ ਸੂਬਾਈ ਸ਼ਾਖਾ ਸਥਾਪਿਤ ਕਰਨ ਲਈ  ਸਮਝੌਤਾ ਪੱਤਰ ਸਹੀਬੱਧ ਕੀਤਾ।

ਇਹ ਸਮਝੌਤਾ ਪੱਤਰ ਸੋਮਵਾਰ ਨੂੰ ਪੰਜਾਬ ਭਵਨ ਵਿਖੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਭਾਰਤ ਸਰਕਾਰ) ਦੀ ਸੀਨੀਅਰ ਖੇਤਰੀ ਨਿਰਦੇਸ਼ਕ ਡਾ. ਅਮਰਜੀਤ ਕੌਰ ਦਰਮਿਆਨ ਸਹੀਬੱਧ ਕੀਤਾ ਗਿਆ।

ਇਸ ਆਗਾਮੀ ਪ੍ਰੋਜੈਕਟ ਬਾਰੇ ਵੇਰਵੇ ਸਾਂਝੇ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਮਝੌਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਹਿਮ ਪਹਿਲਕਦਮੀ ‘ਸਿਹਤ ਕ੍ਰਾਂਤੀ’ ਦੇ ਨਾਲੋ-ਨਾਲ ਪੰਜਾਬ ਰਾਜ ਨੂੰ ਸਿੱਧੇ ਤੌਰ ’ਤੇ ਲੋੜੀਂਦੀ ਰੋਗ ਰੋਕਥਾਮ ਮੁਹਾਰਤ ਪ੍ਰਦਾਨ ਕਰਨ ਵਿੱਚ ਸਹਾਇਤਾ ਕਰੇਗਾ ਤਾਂ ਜੋ ਸਿਹਤ ਸਹੂਲਤਾਂ ਦੇ  ਮਿਆਰ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ  ਆਬਾਦੀ ਵਿੱਚ ਹੋ ਰਹੇ ਨਿਰੰਤਰ ਵਾਧੇ ਦੇ ਨਾਲ-ਨਾਲ  ਮੁੜ ਫੈਲਣ ਵਾਲੀਆਂ  ਸੰਚਾਰੀ ਅਤੇ ਲਾਗ ਦੀਆਂ ਬਿਮਾਰੀਆਂ ਵਿੱਚ ਵੀ ਵਾਧਾ ਹੋ ਰਿਹਾ ਹੈ , ਜਿਸ ਕਾਰਨ  ਸਾਡੇ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।  ਉਨ੍ਹਾਂ ਅੱਗੇ ਕਿਹਾ, ‘‘ ਸਾਡਾ ਮੁੱਖ ਉਦੇਸ਼ ਰੋਗ ਨਿਗਰਾਨ ਪ੍ਰਣਾਲੀ ਨੂੰ ਬਿਹਤਰ ਬਣਾਉਣਾ, ਬਿਮਾਰੀਆਂ ਦੀ ਜਾਂਚ ਸਮਰੱਥਾਵਾਂ ਵਿੱਚ ਸੁਧਾਰ ਕਰਨਾ ਅਤੇ ਹੈਜ਼ਾ ਜਾਂ ਦਸਤ ਵਰਗੀਆਂ ਸੰਚਾਰੀ ਬਿਮਾਰੀਆਂ ਸਮੇਤ ਹੋਰ ਸੰਕਟਾਲੀ ਸਥਿਤੀਆਂ ਨਾਲ ਨਜਿੱਠਣ ਲਈ ਫੌਰੀ ਸਿਹਤ ਸਹੂਲਤਾਂ ਵਿੱਚ ਵਾਧਾ ਕਰਨਾ ਹੈ,’’।

ਇਸ ਸਾਂਝੇ ਉਪਰਾਲੇ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਕੋਵਿਡ-19 ਮਹਾਂਮਾਰੀ ਦੇ ਪ੍ਰਕੋਪ ਤੋਂ ਸਬਕ ਲੈਂਦਿਆਂ, ਇਹ ਪਹਿਲਕਦਮੀ ਪੰਜਾਬ ਨੂੰ ਭਵਿੱਖ ਦੇ ਸਿਹਤ ਸੰਕਟਾਂ ਲਈ ਸੁਚੱਜੇ ਢੰਗ ਨਾਲ ਤਿਆਰ ਕਰਨ ਲਈ ਅਹਿਮ ਕਦਮ ਹੈ।  ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਇਹ ਪ੍ਰੋਜੈਕਟ ਰਾਜ ਨੂੰ ਏਕੀਕ੍ਰਿਤ ਰੋਗ ਨਿਗਰਾਨ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪ੍ਰਕੋਪਾਂ ਅਤੇ ਆਫ਼ਤਾਂ ਲਈ ਤਿਆਰੀਆਂ ਅਤੇ ਫੌਰੀ ਸਿਹਤ ਪ੍ਰਬੰਧਾਂ ਨੂੰ ਵਧਾਉਣ ਵਿੱਚ ਮਦਦ ਕਰੇਗਾ।

ਉਨ੍ਹਾਂ ਕਿਹਾ ਕਿ ਐਨ.ਸੀ.ਡੀ.ਸੀ. ਪੰਜਾਬ ਲੌਜਿਸਟਿਕ ਸਹਾਇਤਾ ਦੇਵੇਗਾ, ਜਿਸ ਵਿੱਚ ਡਾਇਗਨੌਸਟਿਕ ਕਿੱਟਾਂ, ਦਵਾਈਆਂ, ਟੀਕੇ ਅਤੇ ਨਿੱਜੀ ਸੁਰੱਖਿਆ ਉਪਕਰਣਾਂ (ਪੀ.ਪੀ.ਈ.) ਦੀ ਸਟੋਰੇਜ ਅਤੇ ਵੰਡ ਸ਼ਾਮਲ ਹੈ। ਇਸ ਤੋਂ ਇਲਾਵਾ,  ਜਨਤਕ ਸਿਹਤ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਿਹਤ ਕਰਮਚਾਰੀਆਂ ਦੀ ਕਾਰਜ ਕੁਸ਼ਲਤਾ ਵਧਾਉਣ ਵਿੱਚ ਵੀ ਐਨ.ਸੀ.ਡੀ.ਸੀ. ਸਹਾਇਤਾ ਕਰੇਗਾ। 

ਇਹ ਸਮਝੌਤਾ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਲਈ ਮਹੱਤਵਪੂਰਨ ਅਰਥ ਰੱਖਦਾ ਹੈ,ਇਸ ਤਰ੍ਹਾਂ ਇਹ ਰਾਜ ਵਿੱਚ ਰੋਗ ਰੋਕਥਾਮ ਅਤੇ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਿਆਰੀ ਬਣਾਏਗਾ ਅਤੇ ‘ਰੰਗਲਾ ਪੰਜਾਬ’ ਬਣਾਉਣ ਵਿਚ ਇਸ ਦੀ ਭੂਮਿਕਾ ਅਹਿਮ ਹੋਵੇਗੀ। ਇਸ ਮੌਕੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਿਪਟੀ ਡਾਇਰੈਕਟਰ ਡਾ. ਰੋਹਿਣੀ, ਸਟੇਟ ਪ੍ਰੋਗਰਾਮ ਅਫਸਰ (ਆਈਡੀਐਸਪੀ) ਡਾ. ਮਨਮੀਤ ਕੌਰ ਚਾਹਲ ਵੀ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Vijay Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD