Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡਾ. ਬਲਬੀਰ ਸਿੰਘ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਾਂਚ ਕੀਤੀਆਂ ਗਈਆਂ ਇਹ ਐਮਐਮਯੂਜ਼ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਦੇਣਗੀਆਂ ਸੇਵਾਵਾਂ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Vijay Singla

Web Admin

Web Admin

5 Dariya News

ਚੰਡੀਗੜ੍ਹ , 24 Feb 2025

Last updated on: Feb 24, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਤੋਂ 10 ਮੋਬਾਈਲ ਮੈਡੀਕਲ ਯੂਨਿਟਾਂ (ਐਮ.ਐਮ.ਯੂਜ਼.) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਮਾਨਸਾ ਤੇ ਬਠਿੰਡਾ ਜ਼ਿਲ੍ਹਿਆਂ ਦੇ ਵਿਧਾਇਕ ਵੀ ਮੌਜੂਦ ਸਨ।

ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਇਕਾਈਆਂ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਨਾਗਰਿਕਾਂ ਲਈ ਉਹਨਾਂ ਦੇ ਦਰਾਂ ਤੱਕ ਹੀ ਜ਼ਰੂਰੀ ਡਾਕਟਰੀ ਸੇਵਾਵਾਂ ਪਹੁੰਚਾਉਣਾ ਯਕੀਨੀ ਬਣਾਉਣਾ ਹੈ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਤਿ-ਆਧੁਨਿਕ ਡਾਕਟਰੀ ਸਹਲੂਤਾਂ ਨਾਲ ਲੈਸ ਕੀਤੀਆਂ ਗਈਆਂ ਇਹ ਮੋਬਾਈਲ ਵੈਨਾਂ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਨੂੰ ਅਲਾਟ ਕੀਤੀਆਂ ਗਈਆਂ ਹਨ ਤਾਂ ਜੋ ਲੋੜਵੰਦਾਂ ਨੂੰ ਉਨ੍ਹਾਂ ਦੇ ਦਰਾਂ ਤੱਕ ਸਮੇਂ ਸਿਰ ਅਤੇ ਗੁਣਵੱਤਾ ਵਾਲੀਆਂ ਸਿਹਤ ਸੰਭਾਲ ਸੇਵਾਵਾਂ ਮਿਲਣਾ ਯਕੀਨੀ ਬਣਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਇਹਨਾਂ ਐਮਐਮਯੂਜ਼ ਵਿੱਚ ਸੇਵਾਵਾਂ ਦੀ ਇੱਕ ਵਿਆਪਕ ਸ਼੍ਰੇਣੀ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਵਿੱਚ ਐਮਬੀਬੀਐਸ ਡਾਕਟਰਾਂ ਦੀ ਮੁਫਤ ਡਾਕਟਰੀ ਸਲਾਹ, 40 ਕਿਸਮਾਂ ਦੇ ਡਾਇਗਨੌਸਟਿਕ ਟੈਸਟ, 220 ਕਿਸਮਾਂ ਦੀਆਂ ਮੁਫ਼ਤ ਦਵਾਈਆਂ, ਵਿਸ਼ੇਸ਼ ਸਿਹਤ ਜਾਗਰੂਕਤਾ ਕੈਂਪ ਅਤੇ ਸਿਹਤ ਸਹੂਲਤਾਂ ਤੱਕ ਪਹੁੰਚ ਕਰਨ ਵਿੱਚ ਅਸਮਰੱਥ ਮਰੀਜ਼ਾਂ ਨੂੰ ਉਹਨਾਂ ਦੇ ਘਰਾਂ ‘ਚ ਹੀ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਹ ਯੂਨਿਟ ਰੋਜ਼ਾਨਾ ਦੋ ਪਿੰਡਾਂ ਵਿੱਚ ਜਾਵੇਗੀ, ਜਿਸ ਦੌਰਾਨ ਪੇਂਡੂ ਖੇਤਰਾਂ ਦੇ ਵਸਨੀਕਾਂ ਤੱਕ ਡਾਕਟਰੀ ਸਿਹਤ ਸਹੂਲਤਾਂ ਪਹੁੰਚਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹਨਾਂ ਐਮਐਮਯੂ ਸਦਕਾ ਹੁਣ ਲੋਕਾਂ ਨੂੰ ਡਾਕਟਰੀ ਦੇਖਭਾਲ ਲਈ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ ਅਤੇ ਗੁਣਵੱਤਾ ਵਾਲੀਆਂ ਸਿਹਤ ਸੰਭਾਲ ਸੇਵਾਵਾਂ ਉਨ੍ਹਾਂ ਦੇ ਦਰਾਂ ਤੱਕ ਉਪਲਬਧ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।

ਸਿਹਤ ਮੰਤਰੀ ਨੇ ਦ ਹੰਸ ਫਾਊਂਡੇਸ਼ਨ ਅਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ (ਐਨਜੀਓਜ਼) ਦੀ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਅਤੇ ਸਮਾਜ ਵਿੱਚ ਉਨ੍ਹਾਂ ਦੇ ਅਨਮੋਲ ਯੋਗਦਾਨ ਲਈ ਉਹਨਾਂ ਦੀ "ਦੂਤ ਨਿਵੇਸ਼ਕ" ਵਜੋਂ ਸ਼ਲਾਘਾ ਵੀ ਕੀਤੀ।ਜ਼ਿਕਰਯੋਗ ਹੈ ਕਿ ਇਸ ਵੇਲੇ ਪੰਜਾਬ ਭਰ ਵਿੱਚ 66 ਐਮਐਮਯੂਜ਼ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚ ਹੰਸ ਫਾਊਂਡੇਸ਼ਨ ਦੁਆਰਾ ਸਮਰਥਤ 51 ਐਮਐਮਯੂ, ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਅਧੀਨ 13 ਐਮਐਮਯੂ, ਆਈਸੀਆਈਸੀਆਈ ਬੈਂਕ ਦੁਆਰਾ ਸਪਾਂਸਰ 1 ਐਮਐਮਯੂ ਅਤੇ ਐਨਜੀਓ "ਡਾਕਟਰਜ਼ ਫਾਰ ਯੂ" ਵੱਲੋਂ ਚਲਾਇਆ ਜਾ ਰਿਹਾ 1 ਐਮਐਮਯੂ ਸ਼ਾਮਲ ਹੈ। 

ਦੱਸਣਯੋਗ ਹੈ ਕਿ ਅਪ੍ਰੈਲ 2024 ਤੋਂ ਜਨਵਰੀ 2025 ਤੱਕ, ਇਨ੍ਹਾਂ ਯੂਨਿਟਾਂ ਨੇ ਓਪੀਡੀ ਸੇਵਾਵਾਂ ਰਾਹੀਂ 4.40 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਹੈ ਅਤੇ 1.39 ਲੱਖ ਡਾਇਗਨੌਸਟਿਕ ਟੈਸਟ ਕੀਤੇ ਹਨ।ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਨੂੰ ਉਜਾਗਰ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ 2.86 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਕਲੀਨਿਕਾਂ ਤੋਂ ਲਾਭ ਉਠਾਇਆ ਹੈ, ਜਿਸ ਨਾਲ ਪੰਜਾਬ ਦੇ ਵਾਸੀਆਂ ਦੀ ਕੁੱਲ 1,500 ਕਰੋੜ ਰੁਪਏ ਤੋਂ ਵੱਧ ਦੀ ਬਚਤ ਹੋਈ ਹੈ।

ਇਸ ਮੌਕੇ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ, ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ ਦਿਹਾਤੀ ਅਮਿਤ ਰਤਨ ਕੋਟਫੱਤਾ, ਵਿਧਾਇਕ ਮਾਨਸਾ ਵਿਜੇ ਸਿੰਗਲਾ, ਪ੍ਰਿੰਸੀਪਲ ਸਕੱਤਰ ਸਿਹਤ ਕੁਮਾਰ ਰਾਹੁਲ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ, ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਜਸਮਿੰਦਰ, ਸਹਾਇਕ ਡਾਇਰੈਕਟਰ ਡਾ. ਰਾਜੇਸ਼ ਭਾਸਕਰ ਅਤੇ ਦ ਹੰਸ ਫਾਊਂਡੇਸ਼ਨ ਦੇ ਨੁਮਾਇੰਦੇ ਵੀ ਸ਼ਾਮਲ ਹੋਏ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Vijay Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD