Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮੋਹਾਲੀ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ

Komal Mittal, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 25 Feb 2025

Last updated on: Feb 25, 2025, 00:00 IST

2014 ਬੈਚ ਦੇ ਆਈ.ਏ.ਐਸ. ਅਫ਼ਸਰ, ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ 2015 ਬੈਚ ਦੀ ਆਈ.ਏ.ਐਸ. ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਦੀ ਥਾਂ ਲੈ ਲਈ ਹੈ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਨਿਯੁਕਤ ਕੀਤਾ ਗਿਆ ਹੈ। ਸ਼੍ਰੀਮਤੀ ਕੋਮਲ ਮਿੱਤਲ ਜੋ ਕਿ ਐਸ.ਏ.ਐਸ.ਨਗਰ ਵਿੱਚ ਆਉਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਤਾਇਨਾਤ ਸਨ, ਇਸ ਤੋਂ ਪਹਿਲਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏ ਡੀ ਸੀ (ਜ) ਅਤੇ ਏ ਡੀ ਸੀ (ਯੂ ਡੀ), ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਦੇ ਵਧੀਕ ਸਕੱਤਰ, ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਅਤੇ ਐਸ ਡੀ ਐਮ ਮੁਕੇਰੀਆਂ ਰਹਿ ਚੁੱਕੇ ਹਨ।

ਆਪਣੀਆਂ ਤਰਜੀਹਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਮੁਹਿੰਮ ਦੀ ਅਗਵਾਈ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪ੍ਰਸਾਸ਼ਨ ਵਿੱਚ ਪਾਰਦਰਸ਼ਤਾ, ਭ੍ਰਿਸ਼ਟਾਚਾਰ ਵਿਰੁੱਧ ਲੜਾਈ ਜਾਰੀ ਰੱਖਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਘੱਟ ਕਰਨ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਮੇਂ ਸਿਰ ਪ੍ਰਦਾਨ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਅਤੇ ਖਾਸ ਕਰਕੇ ਮੁਹਾਲੀ ਵਿੱਚ ਵੱਧ ਰਹੇ ਸ਼ਹਿਰੀਕਰਨ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਵਿਰੁੱਧ ਜ਼ਿਲ੍ਹਾ ਵਾਸੀਆਂ ਦੇ ਹਿੱਤਾਂ ਦੀ ਰਾਖੀ ਲਈ ਜਲਦੀ ਹੀ ਟਰੈਵਲ ਏਜੰਟਾਂ ਨਾਲ ਮੀਟਿੰਗ ਕਰਕੇ, ਜ਼ਿਲ੍ਹੇ ਵਿੱਚ ਕੰਮ ਕਰ ਰਹੇ ਰਜਿਸਟਰਡ ਟਰੈਵਲ ਏਜੰਟਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਡੀ ਸੀ ਦਫ਼ਤਰ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪੁਲੀਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਦਾ ਸਵਾਗਤ ਏ ਡੀ ਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਵਧੀਕ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਮੀਤ ਸਿੰਘ ਅਤੇ ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ ਅਤੇ ਡੀ ਸੀ ਦਫ਼ਤਰ ਦੇ ਸਟਾਫ਼ ਨੇ ਕੀਤਾ।

 

Tags: Komal Mittal , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD