Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡੀਸੀ ਵਿਸ਼ੇਸ਼ ਸਾਰੰਗਲ ਨੇ ਮੋਗਾ ਵਿੱਚ ਨਸ਼ਾ ਵਿਰੋਧੀ ਮੁਹਿੰਮ ਦਾ ਜਾਇਜ਼ਾ ਲਿਆ

7,000 ਸਕੂਲ ਛੱਡਣ ਵਾਲੇ ਮਰੀਜ਼ਾਂ ਦੇ ਰੀਕਨੈਕਸ਼ਨ ਦੇ ਆਦੇਸ਼ ਦਿੱਤੇ

Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 25 Feb 2025

Last updated on: Feb 25, 2025, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰ ਤਰ੍ਹਾਂ ਦੇ ਨਸ਼ੇ ਅਤੇ ਇਸ ਨਾਲ ਜੁੜੀ ਹਰੇਕ ਗਤੀਵਿਧੀ ਤੋਂ ਮੁਕਤ ਕਰਾਉਣ ਲਈ ਵਿੱਢੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਨੇ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਨੂੰ ਇੰਨ ਬਿੰਨ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਸਮੂਹ ਐੱਸ ਡੀ ਐੱਮਜ਼ ਅਤੇ ਪੁਲਿਸ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ।

ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਪੈਂਦੇ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰ ਜਨੇਰ ਵਿੱਚ ਹੁਣ ਤੱਕ 20742 ਮਰੀਜ਼ਾਂ ਦੀ ਰਜਿਸਟਰੇਸ਼ਨ ਹੋਈ ਹੈ। ਇਹਨਾਂ ਵਿਚੋਂ 7000 ਦੇ ਕਰੀਬ ਉਹ ਮਰੀਜ਼ ਹਨ, ਜਿੰਨਾ ਨੇ ਨਸ਼ਾ ਛੱਡਣ ਦਾ ਇਲਾਜ਼ ਤਾਂ ਸ਼ੁਰੂ ਕਰਵਾਇਆ ਪਰ ਉਹ ਪੂਰਾ ਨਹੀਂ ਕੀਤਾ। 

ਉਹਨਾਂ ਸਮੂਹ ਐੱਸ ਡੀ ਐੱਮਜ਼ ਨੂੰ ਕਿਹਾ ਕਿ ਉਹ ਆਪਣੇ ਆਪਣੇ ਪੱਧਰ ਉੱਤੇ ਇਹਨਾਂ ਮਰੀਜ਼ਾਂ ਨਾਲ ਰਾਬਤਾ ਕਾਇਮ ਕਰਕੇ ਇਹ ਯਕੀਨੀ ਬਣਾਉਣ ਕਿ ਇਹਨਾਂ ਦਾ ਇਲਾਜ਼ ਮੁੜ ਸ਼ੁਰੂ ਕਰਵਾਇਆ ਜਾਵੇ। ਉਹਨਾਂ ਜ਼ਿਲ੍ਹਾ ਮੁੜ ਵਸੇਬਾ ਕੇਂਦਰ ਜਨੇਰ ਵਿੱਚ ਤਾਇਨਾਤ ਮਨੋਰੋਗ ਮਾਹਿਰ ਡਾਕਟਰ ਚਰਨਪ੍ਰੀਤ ਸਿੰਘ ਬਰਾੜ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰ ਵਿੱਚ ਲੋੜੀਂਦੀ ਦਵਾਈ, ਜਾਂਚ ਕਿੱਟਾਂ, ਸਟਾਫ਼ ਅਤੇ ਹੋਰ ਸੁਵਿਧਾਵਾਂ ਉਪਲਬਧ ਹੋਣ। 

ਉਹਨਾਂ ਕਿਹਾ ਕਿ ਭਾਵੇਂਕਿ ਜ਼ਿਲ੍ਹਾ ਮੋਗਾ ਵਿੱਚ 1 ਮਹੀਨੇ ਦਾ ਸਟਾਕ ਹੈ ਪਰ ਫਿਰ ਵੀ ਦਵਾਈ ਦਾ ਸਟਾਕ ਡਬਲ ਕਰ ਦਿੱਤਾ ਜਾਵੇ ਤਾਂ ਜੋ ਕੋਈ ਵੀ ਮਰੀਜ਼ ਦਵਾਈ ਤੋਂ ਸੱਖਣਾ ਨਾ ਰਹੇ। ਉਹਨਾਂ ਕਿਹਾ ਕਿ ਜੇਕਰ ਬੁਨਿਆਦੀ ਸਹੂਲਤਾਂ ਦੀ ਕਮੀ ਹੈ ਤਾਂ ਤੁਰੰਤ ਧਿਆਨ ਵਿੱਚ ਲਿਆਂਦਾ ਜਾਵੇ। ਉਹਨਾਂ ਮੁੜ ਵਸੇਬਾ ਕੇਂਦਰ ਜਨੇਰ ਦੀ ਇਮਾਰਤ ਦੀ ਲੋੜੀਂਦੀ ਮੁਰੰਮਤ ਕਰਾਉਣ ਲਈ ਮੁੱਖ ਦਫ਼ਤਰ ਨੂੰ ਲਿਖਣ ਦੀ ਹਦਾਇਤ ਕੀਤੀ। 

ਉਹਨਾਂ ਸਮੂਹ ਐੱਸ ਡੀ ਐੱਮਜ਼, ਡਰੱਗ ਕੰਟਰੋਲ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਕਿਸੇ ਵੀ ਕੀਮਤ ਉੱਤੇ ਪਾਬੰਦੀਸ਼ੁਦਾ ਦਵਾਈਆਂ ਨਹੀਂ ਵਿਕਣੀਆਂ ਚਾਹੀਦੀਆਂ ਹਨ। ਮਨੋਰੋਗ ਮਾਹਿਰ ਦੀ ਅਣਹੋਂਦ ਵਿੱਚ ਨਿੱਜੀ ਹਸਪਤਾਲ ਨਸ਼ਾ ਛੁਡਾਊ ਦਵਾਈ ਨਹੀਂ ਖਰੀਦ ਸਕਦੇ। 

ਸਮੂਹ ਐੱਸ ਡੀ ਐੱਮਜ਼ ਜ਼ਿਲ੍ਹਾ ਮੈਡੀਕਲ ਕਮਿਸ਼ਨਰ ਨੂੰ ਨਾਲ ਲੈ ਕੇ ਜ਼ਿਲ੍ਹਾ ਮੋਗਾ ਵਿੱਚ ਪੈਂਦੇ ਨਸ਼ਾ ਛੁਡਾਊ ਕੇਂਦਰਾਂ ਅਤੇ ਮੈਡੀਕਲ ਸਟੋਰਾਂ ਦੀ ਖੁਦ ਚੈਕਿੰਗ ਕਰਨਗੇ ਅਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ। ਉਹਨਾਂ ਕਿਹਾ ਕਿ ਸਮਾਜ ਨੂੰ ਨਸ਼ਿਆਂ ਦੇ ਖ਼ਤਰਿਆਂ ਅਤੇ ਸਿਹਤ 'ਤੇ ਇਸਦੇ ਪ੍ਰਭਾਵ ਬਾਰੇ ਜਾਗਰੂਕਤਾ ਪ੍ਰਦਾਨ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ। 

ਸਾਨੂੰ  ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਸਮਾਜ ਦੇ ਰਵੱਈਏ ਅਤੇ ਵਿਵਹਾਰ ਨੂੰ ਬਦਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਹ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦੀ ਹਰੇਕ ਹਫ਼ਤੇ ਸਮੀਖਿਆ ਕਰਿਆ ਕਰਨਗੇ। ਇਸ ਤੋਂ ਪਹਿਲਾਂ ਜਾਣਕਾਰੀ ਦਿੰਦਿਆਂ ਮਨੋਰੋਗ ਮਾਹਿਰ ਡਾਕਟਰ ਚਰਨਪ੍ਰੀਤ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਵੇਲੇ 18 ਓਟ ਕਲੀਨਿਕ ਚੱਲ ਰਹੇ ਹਨ। 

ਇੱਕ ਸਰਕਾਰੀ ਮੁੜ ਵਸੇਬਾ ਕੇਂਦਰ ਦੇ ਨਾਲ ਨਾਲ 4 ਨਿੱਜੀ ਖੇਤਰ ਦੇ ਨਸ਼ਾ ਛੁਡਾਊ ਕੇਂਦਰ ਵੀ ਚੱਲ ਰਹੇ ਹਨ। ਇਹਨਾਂ ਸਾਰੀਆਂ ਸੰਸਥਾਵਾਂ ਵਿੱਚ ਦਵਾਈਆਂ ਦੇ ਸਟਾਕ ਦੀ ਕੋਈ ਕਮੀਂ ਨਹੀਂ ਹੈ। ਇੱਕ ਮਹੀਨੇ ਦੀ ਦਵਾਈ ਵਾਧੂ ਪਈ ਹੈ। ਡਿਮਾਂਡ ਭੇਜਣ ਦੇ 10 ਦਿਨਾਂ ਵਿੱਚ ਦਵਾਈ ਮੁਹਈਆ ਹੋ ਜਾਂਦੀ ਹੈ। ਸਟਾਫ਼ ਦੀ ਪੂਰਤੀ ਲਈ ਡਿਪਟੀ ਕਮਿਸ਼ਨਰ ਦਫ਼ਤਰ ਰਹੀ ਮੁੱਖ ਦਫ਼ਤਰ ਨੂੰ ਲਿਖਿਆ ਜਾ ਚੁੱਕਾ ਹੈ।

 

Tags: Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD