Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਿਧਾਨ ਸਭਾ ਵੱਲੋਂ ਭਾਜਪਾ ਦਿੱਲੀ ਸਰਕਾਰ ਵੱਲੋਂ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦੀ ਨਿੰਦਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aman Arora

Web Admin

Web Admin

5 Dariya News

ਚੰਡੀਗੜ੍ਹ , 25 Feb 2025

Last updated on: Feb 25, 2025, 00:00 IST

ਭਾਜਪਾ ਦੀ ਦਿੱਲੀ ਸਰਕਾਰ ਵੱਲੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦੀ ਨਿਖੇਧੀ ਕਰਨ ਵਾਲਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇਹ ਮਤਾ ਪੇਸ਼ ਕਰਦਿਆਂ ਕੌਮੀ ਨਾਇਕਾਂ ਦਾ ਅਪਮਾਨ ਕਰਨ ਲਈ ਐਨਸੀਟੀ ਦਿੱਲੀ ਦੀ ਭਾਜਪਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਗਈ।

ਇਸ ਤੋਂ ਪਹਿਲਾਂ ਸਿਫ਼ਰ ਕਾਲ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੱਲੀ ਦੀ ਭਾਜਪਾ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕਰਨ ਵਾਲਾ ਮਤਾ ਪੰਜਾਬ ਵਿਧਾਨ ਸਭਾ ਵਿੱਚ ਪਾਸ ਕਰਕੇ ਦੇਸ਼ ਦੇ ਰਾਸ਼ਟਰਪਤੀ ਕੋਲ ਭੇਜਣ ਦੀ ਮੰਗ ਕੀਤੀ। ਦਿੱਲੀ ਦੀ ਭਾਜਪਾ ਸਰਕਾਰ ਦੀਆਂ ਕਾਰਵਾਈਆਂ 'ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਨੇ ਭਾਜਪਾ ਦੇ ਸੱਤਾ ਸੰਭਾਲਣ ਤੋਂ ਬਾਅਦ ਬਾਬਾ ਸਾਹਿਬ ਅੰਬੇਡਕਰ ਅਤੇ ਦਲਿਤ ਭਾਈਚਾਰੇ ਦਾ ਘੋਰ ਅਪਮਾਨ ਦੀ ਗਵਾਹੀ ਭਰੀ ਹੈ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਨੂੰ ਸਤਾ ਵਿੱਚ ਆਉਂਦਿਆਂ ਤੁਰੰਤ ਹਟਾਉਣਾ ਦੇਸ਼ ਦੇ ਦਲਿਤਾਂ ਦਾ ਘੋਰ ਅਪਮਾਨ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਕੇਂਦਰ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਦਲਿਤਾਂ ਉੱਤੇ ਹੋ ਰਹੇ ਅੱਤਿਆਚਾਰਾਂ ਵਿੱਚ ਚਿੰਤਾਜਨਕ ਵਾਧਾ ਹੋਣ ਦਾ ਜ਼ਿਕਰ ਵੀ ਕੀਤਾ। 

ਉਨ੍ਹਾਂ ਕਿਹਾ ਕਿ ਸੰਵਿਧਾਨ ਨਾਲ ਛੇੜਛਾੜ ਦੇ ਮੱਦੇਨਜ਼ਰ ਦੇਸ਼ ਦੇ ਸੰਵਿਧਾਨ ਦੇ ਤਾਣੇ-ਬਾਣੇ ਨੂੰ ਬਦਲਣ ਦੇ ਭਾਜਪਾ ਦੇ ਇਰਾਦਿਆਂ ਬਾਰੇ ਚਿੰਤਾਵਾਂ ਅਤੇ ਦਲਿਤ ਵਰਗ ਦੀਆਂ ਔਰਤਾਂ ਨਾਲ ਬਲਾਤਕਾਰ ਦੀਆਂ ਕੋਝੀਆਂ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਵਿੱਤ ਮੰਤਰੀ ਨੇ ਕਿਹਾ ਕਿ ਇਹ ਖਦਸ਼ਾ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਡਾ. ਅੰਬੇਡਕਰ ਪ੍ਰਤੀ ਕੀਤੇ ਗਏ ਨਿਰਾਦਰ ਤੋਂ ਸਾਬਤ ਹੋਇਆ ਹੈ, ਜਿਸ ਨਾਲ ਮਾਹੌਲ ਹੋਰ ਵਿਗੜ ਗਿਆ ਅਤੇ ਅੰਮ੍ਰਿਤਸਰ ਵਿੱਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਹੋਈ।

ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਦੀ ਤਾਜ਼ਾ ਕੋਸ਼ਿਸ਼ ਵੱਲ ਧਿਆਨ ਦਿਵਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੋਸ਼ੀਆਂ ਨੂੰ ਜਲਦੀ ਫੜਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਦਮ ਸਰਕਾਰ ਦੀ ਨਿਆਂ ਨੂੰ ਬਰਕਰਾਰ ਰੱਖਣ ਅਤੇ ਬਾਬਾ ਸਾਹਿਬ ਅੰਬੇਡਕਰ ਦੀ ਵਿਰਾਸਤ ਦੀ ਰਾਖੀ ਲਈ ਵਚਨਬੱਧਤਾ ਨੂੰ ਦਰਸਾਉਂਦਾ ਹੈ। 

ਉਨ੍ਹਾਂ ਕਿਹਾ ਕਿ ਇਸ ਦੇ ਬਿਲਕੁਲ ਉਲਟ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਹੁੰਦੀ ਤਾਂ ਦੋਸ਼ੀਆਂ ਨੂੰ ਜਵਾਬਦੇਹੀ ਤੋਂ ਬਚਾਇਆ ਜਾਣਾ ਸੀ। ਵਿੱਤ ਮੰਤਰੀ ਚੀਮਾ ਨੇ ਸਥਾਪਤ ਸੰਸਥਾਵਾਂ ਨੂੰ ਢਾਹ ਲਾਉਣ ਅਤੇ ‘ਵਨ ਨੇਸ਼ਨ ਵਨ ਇਲੈਕਸ਼ਨ’ ਵਰਗੀਆਂ ਨੀਤੀਆਂ ਲਿਆਉਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਤੰਤਰੀ ਸਿਧਾਂਤਾਂ ਅਤੇ ਸੰਵਿਧਾਨ ਵਿੱਚ ਦਰਜ ਅਧਿਕਾਰਾਂ ਦਾ ਘਾਣ ਹੁੰਦਾ ਹੈ। 

ਉਨ੍ਹਾਂ ਨੇ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਉਨ੍ਹਾਂ ਅਧਿਕਾਰਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜੋ ਬਾਬਾ ਸਾਹਿਬ ਡਾ. ਅੰਬੇਡਕਰ ਨੇ ਗਰੀਬਾਂ ਅਤੇ ਦਲਿਤ ਭਾਈਚਾਰਿਆਂ ਲਈ ਦਿੱਤੇ ਸਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਸ ਮੁੱਦੇ ‘ਤੇ ਸਮਰਥਨ ਕਰਨ ਲਈ ਧੰਨਵਾਦ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਸ਼ੀਏ 'ਤੇ ਰਹਿ ਗਏ ਭਾਈਚਾਰਿਆਂ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਨੂੰ ਖੋਰਾ ਲਾਉਣ ਅਤੇ ਇਨਸਾਫ਼ ਅਤੇ ਬਰਾਬਰੀ ਦੀਆਂ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਲਈ ਬਾਬਾ ਸਾਹਿਬ ਅੰਬੇਡਕਰ ਵੱਲੋਂ ਕੀਤੇ ਗਏ ਸੰਘਰਸ਼ ਵਿਰੁੱਧ ਕੀਤੀਆਂ ਜਾਣ ਵਾਲੀਆਂ ਅਜਿਹੀਆਂ ਕਾਰਵਾਈਆਂ ਵਿਰੁੱਧ ਇਕਜੁੱਟ ਹੋ ਕੇ ਖੜ੍ਹੇ ਹੋਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। 

ਇਸ ਮੌਕੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਅਤੇ ਨਛੱਤਰ ਪਾਲ ਸਿੰਘ ਨੇ ਵੀ ਐਨ.ਸੀ.ਟੀ. ਦਿੱਲੀ ਦੀ ਭਾਜਪਾ ਸਰਕਾਰ ਦੀ ਸੌੜੀ ਸੋਚ ਦੀ ਸਖ਼ਤ ਆਲੋਚਨਾ ਕੀਤੀ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD