Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ - ਤਰੁਨਪ੍ਰੀਤ ਸਿੰਘ ਸੌਂਦ

ਜਿਹੜੇ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕਰਾਂਗੇ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 25 Feb 2025

Last updated on: Feb 25, 2025, 00:00 IST

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ ਬਲਾਕ ਸੰਮਤੀ ਦਫਤਰਾਂ ਵਿੱਚ ਤਾਇਨਾਤ ਅਮਲੇ ਦੀਆਂ ਬਦਲੀਆਂ ਵੀ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਹਨ।ਵਿਧਾਇਕ ਜੰਗੀ ਲਾਲ ਮਹਾਜਨ ਨੇ ਸਵਾਲ ਪੁੱਛਿਆ ਸੀ ਕਿ ਰਾਜ ਦੇ ਬਲਾਕ ਸੰਮਤੀਆਂ ਦੇ ਦਫ਼ਤਰਾਂ ਵਿੱਚ ਤੈਨਾਤ ਅਮਲੇ ਦੀ ਸਰਕਾਰ ਵੱਲੋਂ ਕਦੇ ਬਦਲੀ ਨਹੀਂ ਕੀਤੀ ਜਾਂਦੀ, ਜਿਸ ਕਾਰਨ ਇੱਥੇ ਰਿਸ਼ਵਤਖੋਰੀ ਨੂੰ ਬੜਾਵਾ ਮਿਲਦਾ ਹੈ। 

ਇਸ ਦੇ ਜਵਾਬ ਵਿੱਚ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜਿਹੜੇ ਵੀ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕੀਤਾ ਜਾਵੇਗਾ। ਉਨ੍ਹਾਂ ਵਿਧਾਨ ਸਭਾ ਦੇ ਮੈਂਬਰਾਂ ਨੂੰ ਦੱਸਿਆ ਕਿ ਬਲਾਕ ਸੰਮਤੀਆਂ ਵਿੱਚ ਤੈਨਾਤ ਸੰਮਤੀ ਸਾਈਡ ਦੇ ਕਰਮਚਾਰੀਆਂ ਦੀ ਸਮਰੱਥ ਨਿਯੁਕਤੀ/ਸਜ਼ਾ ਅਥਾਰਟੀ ਸਬੰਧਤ ਸੰਮਤੀ ਹੁੰਦੀ ਹੈ। 

ਇਸ ਤੋਂ ਇਲਾਵਾ ਸਰਕਾਰ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਜਿਵੇਂ ਕਿ ਸੁਪਰਡੰਟ ਗ੍ਰੇਡ 2, ਟੈਕਸ ਕੁਲੈਕਟਰ, ਪੰਚਾਇਤ ਸਕੱਤਰ ਅਤੇ ਪੰਚਾਇਤ ਅਫਸਰਾਂ ਦੀਆਂ ਬਦਲੀਆਂ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਦੇ ਪੱਧਰ ‘ਤੇ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਸੰਮਤੀ ਦੇ ਕਰਮਚਾਰੀਆਂ ਜਿਵੇਂ ਕਿ ਕਲਰਕ, ਸੇਵਾਦਾਰ ਅਤੇ ਡਰਾਇਵਰ ਆਦਿ ਦੀਆਂ ਅੰਤਰ ਜ਼ਿਲ੍ਹਾ ਬਦਲੀਆਂ ਦੇ ਕੇਸ ਵੀ ਸਰਕਾਰ ਪੱਧਰ ‘ਤੇ ਵਿਚਾਰੇ ਜਾਂਦੇ ਹਨ। 

ਉਨ੍ਹਾਂ ਦੱਸਿਆ ਕਿ ਸੰਮਤੀ ਦੇ ਬਾਕੀ ਕਰਮਚਾਰੀਆਂ ਦੀਆਂ ਬਦਲੀਆਂ ਉਨ੍ਹਾਂ ਦੇ ਜ਼ਿਲੇ ਅੰਦਰ ਹੀ ਉਨ੍ਹਾਂ ਦੀ ਸਮਰੱਥ ਅਥਾਰਟੀ ਵੱਲੋਂ ਕੀਤੀਆਂ ਜਾਂਦੀਆਂ ਹਨ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD