Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਆਸ਼ਿਕਾ ਜੈਨ ਵਲੋਂ ਅਹੁਦਾ ਸੰਭਾਲਦੇ ਸਾਰ ਹੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ

Aashika Jain, DC Hoshiarpur, Deputy Commissioner Hoshiarpur, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 25 Feb 2025

Last updated on: Feb 25, 2025, 00:00 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਸੀਨੀਅਰ ਅਧਿਕਾਰੀਆਂ ਸਮੇਤ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਕੇ ਨਸ਼ਾ ਪੀੜਤਾਂ ਦੇ ਇਲਾਜ ਅਤੇ ਸਹੂਲਤਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਆਉਂਦੇ ਸਮੇਂ ਵਿਚ ਕੇਂਦਰ ਵਿਖੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਵਿਚ ਲੋੜੀਂਦੇ ਵਾਧੇ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ ਅਤੇ ਕੇਂਦਰ ਦੇ ਸਟਾਫ ਸਮੇਤ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਸ਼ਾ ਪੀੜਤਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਤਤਪਰ ਹੈ ਤਾਂ ਜੋ ਉਹ ਸਿਹਤਮੰਦ ਜ਼ਿੰਦਗੀ ਦਾ ਆਨੰਦ ਮਾਣ ਸਕਣ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੀੜਤਾਂ ਦੇ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਪੂਰੀ ਤਰ੍ਹਾਂ ਫਿੱਟ ਹੋਣ ਉਪਰੰਤ ਰੋਜ਼ਗਾਰ ਦੇ ਵਸੀਲੇ ਸਥਾਪਤ ਕਰਕੇ ਦੇਣ ਵਾਲੇ ਪਾਸੇ ਵੀ ਗਹੁ ਨਾਲ ਵਿਚਾਰ ਕਰ ਰਿਹਾ ਹੈ ਤਾਂ ਕਿ ਠੀਕ ਹੋਣ ਤੋਂ ਬਾਅਦ ਉਹ ਆਪਣੇ ਪੈਰੀਂ ਹੋ ਸਕਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਇਲਾਜ ਅਧੀਨ ਨੌਜਵਾਨਾਂ ਦੀ ਜ਼ਿੰਦਗੀ ਨੂੰ ਹੋਰ ਬਿਹਤਰ ਬਣਾਉਣ ਅਤੇ ਸਮਾਜ ਵਿਚੋਂ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਸਮੇਂ-ਸਮੇਂ ਸਿਰ ਸੁਝਾਅ ਵੀ ਲਏ ਜਾਣਗੇ ਜਿਨ੍ਹਾਂ ’ਤੇ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ ਤੋਂ ਕੇਂਦਰ ਦੀ ਸਮਰੱਥਾ ਅਤੇ ਸਹੂਲਤਾਂ ਬਾਰੇ ਜਾਣਕਾਰੀ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਆਉਂਦੇ ਦਿਨਾਂ ਵਿਚ ਖੇਡਾਂ, ਵਰਜਿਸ਼, ਹੁਨਰ ਵਿਕਾਸ ਨਾਲ ਸਬੰਧਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੇਂਦਰ ਵਿਚ 60 ਨਸ਼ਾ ਪੀੜਤਾਂ ਦੇ ਇਲਾਜ ਦੀ ਸਮਰੱਥਾ ਹੈ ਅਤੇ ਮੌਜੂਦਾ ਸਮੇਂ 60 ਪੀੜਤਾਂ ਦਾ ਹੀ ਇਲਾਜ ਚੱਲ ਰਿਹਾ ਹੈ ਅਤੇ ਆਉਂਦੇ ਦਿਨਾਂ ਵਿਚ ਬੈਡਾਂ ਦੀ ਗਿਣਤੀ ਵੀ ਵਧਾਈ ਜਾਵੇਗੀ। 

ਉਨ੍ਹਾਂ ਨੇ ਕਾਂਊਂਸਲਿੰਗ ਦੀ ਸਮੀਖਿਆ ਕਰਦਿਆਂ ਹੁਨਰ ਵਿਕਾਸ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਠੀਕ ਹੋਣ ਉਪਰੰਤ ਆਪਣੀ ਰੂਚੀ ਅਨੁਸਾਰ ਪੀੜਤ ਆਪਣਾ ਕੰਮ ਸ਼ੁਰੂ ਕਰ ਸਕਣ। ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਸੂਬਾ ਸਰਕਾਰ  ਅਤੇ ਪੁਲਿਸ ਵਿਭਾਗ ਦੀ ਮੁਖ ਤਰਜ਼ੀਹ ਹੈ ਜਿਸ ਤਹਿਤ ਨਸ਼ਿਆਂ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਸਿਵਲ ਸਰਜਨ ਡਾ. ਪਵਨ ਕੁਮਾਰ, ਮਨੋਰੋਗ ਮਾਹਰ ਡਾ. ਰਾਜ ਕੁਮਾਰ, ਮੈਡੀਕਲ ਅਫ਼ਸਰ ਡਾ. ਮਹਿਮਾ ਮਨਹਾਸ ਤੋਂ ਇਲਾਵਾ ਕਾਂਊਂਸਲਰ ਅਤੇ ਸਟਾਫ ਵੀ ਮੌਜੂਦ ਸੀ।  

 

Tags: Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD