Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੇ ਹੋ ਸਕੇ ਤਾਂ ਆਪਣੇ ਵਿਧਾਇਕਾਂ ਨੂੰ ਇਕੱਠੇ ਕਰਕੇ ਵਿਖਾ ਦਿਓ : ਭਗਵੰਤ ਸਿੰਘ ਮਾਨ ਵਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਵੰਗਾਰ

ਭਗਵੰਤ ਸਿੰਘ ਮਾਨ ਵਲੋਂ ਬੇਬੁਨਿਆਦ ਬਿਆਨ ਦੇਣ ਲਈ ਕਾਂਗਰਸੀ ਆਗੂਆਂ ਦੀ ਨਿਖੇਧੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Partap Singh Bajwa

Web Admin

Web Admin

5 Dariya News

ਚੰਡੀਗੜ੍ਹ , 25 Feb 2025

Last updated on: Feb 25, 2025, 00:00 IST

ਬੇਬੁਨਿਆਦ ਬਿਆਨ ਦੇਣ ਵਾਲੇ ਕਾਂਗਰਸੀ ਆਗੂਆਂ ਖਾਸ ਕਰਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਧਾਵਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੱਤਾਧਾਰੀ 'ਆਪ' ਦੇ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਕਰਨ ਦੇ ਦਿਨ-ਰਾਤ ਸੁਪਨੇ ਦੇਖਣ ਦੀ ਬਜਾਏ ਕਾਂਗਰਸ ਨੂੰ ਆਪਣੇ ਦਲ ਨੂੰ ਇਕਜੁੱਟ ਰੱਖਣ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।

ਪੰਜਾਬ ਵਿਧਾਨ ਸਭਾ ਵਿੱਚ ਬੋਲਦੇ ਹੋਏ ਵਿਰੋਧੀ ਧਿਰ ਦੇ ਬਖੀਏ ਉਧੇੜਦਿਆਂ ਮੁੱਖ ਮੰਤਰੀ ਨੇ ਵਿਰੋਧੀ ਆਗੂਆਂ ਵੱਲੋਂ ਸੱਤਾਧਾਰੀ ਪਾਰਟੀ ਦੇ ਕੁਝ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹੋਣ ਅਤੇ ਪਾਰਟੀ ਛੱਡਣ ਦੀ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਮਹਿਜ਼ ਹਵਾਈ ਕਿਲੇ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੱਤਾ ਦੇ ਭੁੱਖੇ ਸਿਆਸਤਦਾਨਾਂ ਦਾ ਨਾ ਤਾਂ ਆਪਣੇ ਪਾਰਟੀ ਦੇ ਕਾਡਰ ਨਾਲ ਕੋਈ ਸੰਪਰਕ ਹੈ ਅਤੇ ਨਾ ਹੀ ਜਨਤਾ ਨਾਲ ਜਿਸ ਕਰਕੇ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਨਕਾਰ ਕੇ ਬਾਹਰ ਕੱਢ ਦਿੱਤਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲਗਾਤਾਰ ਅਜਿਹੇ ਤਰਕਹੀਣ ਬਿਆਨ ਦੇ ਰਹੇ ਹਨ ਪਰ ਇਨ੍ਹਾਂ ਨੇ ਕਦੇ ਵੀ ਕੇਂਦਰ ਸਰਕਾਰ ਸਾਹਮਣੇ ਪੰਜਾਬ ਦਾ ਮੁੱਦਾ ਨਹੀਂ ਉਠਾਇਆ। ਉਨ੍ਹਾਂ ਕਿਹਾ ਕਿ ਇਹ ਬਿਆਨਬਾਜ਼ੀ ਕਿ 'ਆਪ' ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ, ਬਾਜਵਾ ਦੀ ਮੀਡੀਆ ਦੀਆਂ ਸੁਰਖੀਆਂ ਬਟੋਰਨ ਦੀ ਚਾਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਮੁੱਖ ਮੰਤਰੀ ਲੋਕਾਂ ਦੀ ਪਹੁੰਚ ਤੋਂ ਬਾਹਰ ਅਤੇ ਭ੍ਰਿਸ਼ਟ ਆਗੂ ਨਿਕਲੇ ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਆਪਣੇ ਪਿਛਲੇ ਮੁੱਖ ਮੰਤਰੀ ਨੂੰ ਸੂਬੇ ਵਿੱਚ ਬਹੁਤ ਘੱਟ ਮੌਕਿਆਂ 'ਤੇ ਹੀ ਦੇਖਿਆ ਕਿਉਂਕਿ ਮਹਾਰਾਜਾ ਜਾਂ ਤਾਂ ਆਪਣੇ ਨਿੱਜੀ ਕੰਮਾਂ ਵਿੱਚ ਰੁੱਝਿਆ ਰਹਿੰਦਾ ਸੀ ਜਾਂ ਫਿਰ ਮਹਿਲਾਂ ਵਿੱਚ ਆਪਣੀ ਕੁਰਸੀ ਨਾਲ ਚਿਪਕਿਆ ਹੋਇਆ ਸੀ। 

ਭਗਵੰਤ ਸਿੰਘ ਮਾਨ ਨੇ ਕਾਂਗਰਸੀ ਆਗੂਆਂ ਨੂੰ ਵੰਗਾਰਦਿਆਂ ਕਿਹਾ ਕਿ 'ਆਪ' ਵਿਧਾਇਕਾਂ ਦੀ ਚਿੰਤਾ ਕਰਨ ਦੀ ਬਜਾਏ, ਉਨ੍ਹਾਂ ਨੂੰ ਆਪਣੇ ਦਲ ਨੂੰ ਇਕਜੁੱਟ ਰੱਖਣਾ ਚਾਹੀਦਾ ਹੈ ਕਿਉਂਕਿ ਮੌਜੂਦਾ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਸੱਤ ਵਿਧਾਇਕ ਵੀ ਇਕੱਠੇ ਨਹੀਂ ਹੋ ਸਕਦੇ ਅਤੇ ਇਕੱਠੇ ਕੰਮ ਨਹੀਂ ਕਰ ਸਕਦੇ।

ਸੂਬਾ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ 'ਤੇ 51000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। 

ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 18 ਟੋਲ ਪਲਾਜ਼ੇ ਬੰਦ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਦੀ ਜੇਬ ਵਿੱਚ ਰੋਜ਼ਾਨਾ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵਰਤੋਂ ਸਿੰਜਾਈ ਲਈ ਕਰਨ ਹਿੱਤ ਨਿਰੰਤਰ ਯਤਨ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸੂਬੇ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਨਰੇਗਾ ਸਕੀਮ ਨੂੰ ਲਾਗੂ ਕਰਨ ਅਤੇ ਬਿਹਤਰ ਬਣਾਉਣ ਲਈ ਇਨਕਲਾਬੀ ਤਬਦੀਲੀਆਂ ਉਲੀਕੀਆਂ ਜਾ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਸਿਹਤ, ਸਿੱਖਿਆ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਢਾਂਚਾ ਆਦਿ ਖੇਤਰਾਂ ਦੇ ਵਿਕਾਸ 'ਤੇ ਵੱਡਾ ਜ਼ੋਰ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਅਲਾਮਤ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੋਈ ਹੈ। ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਨਾਲ ਲੋਕ ਲਹਿਰ ਵਿੱਚ ਬਦਲਿਆ ਜਾ ਰਿਹਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Partap Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD