Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਡੀਸੀ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਬਕਾ ਸੈਨਿਕਾਂ ਲਈ ਭਲਾਈ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ

Himanshu Aggarwal, Dr. Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 25 Feb 2025

Last updated on: Feb 25, 2025, 00:00 IST

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। ਜ਼ਿਲ੍ਹਾ ਸੈਨਿਕ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਸਾਬਕਾ ਸੈਨਿਕਾਂ ਤੱਕ ਬਿਨਾਂ ਕਿਸੇ ਦੇਰ ਤੋਂ ਪਹੁੰਚਣਾ ਚਾਹੀਦਾ ਹੈ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਸਾਬਕਾ ਸੈਨਿਕਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਫੌਜੀ ਜਵਾਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ੂਰਵੀਰਾਂ ਨੇ ਸਾਡੀਆਂ ਸਰਹੱਦਾਂ ਦੀ ਰਾਖੀ ਅਤੇ ਦੇਸ਼ ਦੀ ਸੁਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ, ਪਰ ਸਾਨੂੰ ਇਨ੍ਹਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਨ੍ਹਾਂ ਨੂੰ ਬਣਦਾ ਸਨਮਾਨ ਮਿਲੇ। ਡਿਪਟੀ ਕਮਿਸ਼ਨਰ ਨੇ ਸਾਬਕਾ ਸੈਨਿਕਾਂ ਦੀ ਸਹਾਇਤਾ ਲਈ ਤਿਆਰ ਵੱਖ-ਵੱਖ ਭਲਾਈ ਪਹਿਲਕਦਮੀਆਂ ਦੀ ਸਮੀਖਿਆ ਵੀ ਕੀਤੀ। 

ਉਨ੍ਹਾਂ ਵਿਭਾਗਾਂ ਨੂੰ ਸਕੀਮਾਂ ਲਾਗੂ ਕਰਨ ਵਿੱਚ ਕਿਸੇ ਵੀ ਰੁਕਾਵਟ ਨੂੰ ਦੂਰ ਕਰਨ ਅਤੇ ਸਾਬਕਾ ਸੈਨਿਕਾਂ ਨੂੰ ਲਾਭਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ, ਐਸ.ਡੀ.ਐਮਜ਼ ਸ਼ੁਭੀ ਆਂਗਰਾ, ਲਾਲ ਵਿਸ਼ਵਾਸ ਬੈਂਸ, ਰਣਦੀਪ ਸਿੰਘ ਹੀਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਸਾਬਕਾ ਸੈਨਿਕਾਂ ਦੀਆਂ ਕੁਰਬਾਨੀਆਂ ਦੇ ਸਨਮਾਨ ਦੀ ਜਲੰਧਰ ਪ੍ਰਸ਼ਾਸਨ ਦੀ ਵਚਨਬੱਧਤਾ ਦਹੁਰਾਉਂਦਿਆਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਭਲਾਈ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਉਣ ਦਾ ਵਾਅਦਾ ਕੀਤਾ।

 

Tags: Himanshu Aggarwal , Dr. Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD