Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪੰਜਾਬ ਨੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਕਾਰੋਬਾਰ ਦਾ ਅਧਿਕਾਰ ਐਕਟ 2020 ਲਾਗੂ ਕੀਤਾ

ਕੋਈ ਵੀ ਨਿਵੇਸ਼ਕ ਹੁਣ ਕੇਵਲ ਪੋਰਟਲ ਤੇ ਆਨ ਲਾਈਨ ਆਪਲਾਈ ਕਰਕੇ, ਲੋੜੀਦੀਆਂ ਫੀਸਾਂ ਆਨ ਲਾਈਨ ਹੀ ਜਮ੍ਹਾ ਕਰਵਾ ਸਕਦਾ : ਵਿਸ਼ੇਸ ਸਾਰੰਗਲ

Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 25 Feb 2025

Last updated on: Feb 25, 2025, 00:00 IST

ਪੰਜਾਬ ਸਰਕਾਰ ਦੁਆਰਾ ਉਦਯੋਗ ਦੇ ਪ੍ਰਸਾਰ ਲਈ ਪੰਜਾਬ ਰਾਈਟ ਟੂ ਬਿਜਨਸ ਐਕਟ-2020 ਲਾਗੂ ਕੀਤਾ ਹੈ। ਨਿਯਮਾਂ ਮੁਤਾਬਕ ਰੈਗਲੁਟਰੀ ਮੰਜੂਰੀਆਂ ਦੀਆਂ ਸ਼ਰਤਾ ਪੂਰੀਆਂ ਕਰਨ ਵਾਲੇ ਉਦਯੋਗਪਤੀਆਂ ਨੂੰ 15 ਦਿਨ ਦੇ ਅੰਦਰ-ਅੰਦਰ ਉਦਯੋਗ ਸਥਾਪਿਤ ਅਤੇ ਫੋਕਲ ਪੁਆਇੰਟ ਦੇ ਵਿੱਚ ਇਕਾਈ ਸਥਾਪਿਤ ਕਰਨ ਲਈ ਨਿਯਮਾਂ ਅਨੁਸਾਰ ਕਾਰਵਾਈ 3 ਦਿਨ ਦੇ ਅੰਦਰ ਹੀ ਮਨਜੂਰੀ ਮਿਲ ਜਾਂਦੀ ਹੈ। 

ਇਸ ਦੇ ਤਹਿਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਵਿਸ਼ੇਸ ਸਾਰੰਗਲ ਆਈ.ਏ.ਐਸ. ਮੋਗਾ, ਨੇ ਅੱਜ ਉਦਯੋਗਪਤੀਆਂ ਨੂੰ ਉਦਯੋਗ ਸਥਾਪਿਤ ਕਰਨ ਲਈ ਇਨ-ਪ੍ਰਿੰਸੀਪਲ ਅਪਰੂਵਲ ਜਾਰੀ ਕੀਤੇ। ਇਸ ਮੋਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਕੋਈ ਵੀ ਨਿਵੇਸ਼ਕ ਹੁਣ ਕੇਵਲ ਪੋਰਟਲ ਤੇ ਆਨ ਲਾਈਨ ਆਪਲਾਈ ਕਰਕੇ, ਲੋੜੀਦੀਆਂ ਫੀਸਾਂ ਆਨ ਲਾਈਨ ਹੀ ਜਮ੍ਹਾ ਕਰਵਾ ਸਕਦਾ ਹੈ। 

ਇਸ ਉਪਰੰਤ ਵੱਖ-ਵੱਖ ਵਿਭਾਗਾਂ ਵਲੋਂ ਅਰਜੀ ਦੀ ਪੜਤਾਲ ਕਰਦੇ ਹੋਏ ਆਪਣੇ ਨਾਲ ਸਬੰਧਤ ਐਨ.ਓ.ਸੀ. 15 ਦਿਨ ਦੇ ਅੰਦਰ-ਅੰਦਰ ਜਾਰੀ ਕਰ ਦਿੱਤੀਆਂ ਜਾਂਦੀਆਂ ਹਨ। ਇਸ ਉਪਰੰਤ ਪ੍ਰਸ਼ਾਸਨ ਵਲੋਂ ਸਿਧਾਂਤਕ ਪ੍ਰਵਾਨਗੀ ਪੱਤਰ ਜਾਰੀ ਕਰ ਦਿੱਤਾ ਜਾਂਦਾ ਹੈ। ਇਸ ਨੂੰ ਮੁੱਖ ਰਖਦੇ ਹੋਏ ਅੱਜ ਰਾਇਟ ਟੂ ਬਿਜਨਸ ਐਕਟ ਦੇ ਤਹਿਤ 02 ਕੇਸ ਪ੍ਰਵਾਨ ਕੀਤੇ ਗਏ ਅਤੇ ਉਦਯੋਗਿਕ ਅਤੇ ਬਿਜਨਸ਼ ਡਿਵੈਲਪਮੈਂਟ ਪਾਲਿਸੀ-2017 ਅਤੇ ਪਾਲਿਸੀ 2022 ਤਹਿਤ 12 ਕੇਸਾਂ ਵਿਚੋਂ 10 ਕੇਸ ਵਿੱਤੀ ਪ੍ਰੋਸਤਾਹਨ ਲਈ ਪ੍ਰਵਾਨ ਕੀਤੇ ਗਏ ।

ਇਸ ਮੋਕੇ ਤੇ ਸ੍ਰੀ ਸਿਮਰਜੋਤ ਸਿੰਘ, ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ਮੋਗਾ ਨੇ ਦੱਸਿਆ ਕਿ ਜਿਲ੍ਹਾ ਉਦਯੋਗ ਕੇਂਦਰ, ਮੋਗਾ ਰਾਈਟ ਟੂ ਬਿਜਨਸ ਐਕਟ-2020, ਉਦਯੋਗਿਕ ਨੀਤੀ -2022 ਆਦਿ ਦੇ ਤਹਿਤ ਨਿਵੇਸ਼ ਆਕਰਸ਼ਿਤ ਕਰਨ ਲਈ ਪ੍ਰਸ਼ਾਸਨ ਦੀ ਮਦਦ ਨਾਲ ਸਹਾਇਕ ਅਤੇ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। 

ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਸ੍ਰੀ ਲਕਸ਼ੇ ਕੁਮਾਰ ਗੁਪਤਾ, ਜਿਲ੍ਹਾ ਮਾਲ ਅਫਸਰ, ਮੋਗਾ, ਸ੍ਰੀਮਤੀ ਪੂਰਨ ਗਰਗ, ਏ.ਸੀ.ਐਸ.ਟੀ., ਮੋਗਾ, ਸ੍ਰੀ ਚਿਰਜੀਵ ਸਿੰਘ ਲੀਡ ਬੈਂਕ ਅਫਸ਼ਰ, ਮੋਗਾ, ਸ਼੍ਰੀ ਮਨਮੋਹਤ ਕੁਮਾਰ, ਐਸ.ਡੀ.ਓ. ਪੀ.ਪੀ.ਸੀ.ਬੀ., ਮੁਕੇਸ਼ ਚੱਢਾ, ਜਿਲ੍ਹਾ ਯੋਜਨਾਕਾਰ ਅਫਸਰ ਮੋਗਾ, ਸ਼੍ਰੀ ਉਮੇਸ ਕੁਮਾਰ, ਕਲਰਕ ਦਫਤਰ ਡਿਪਟੀ ਡਾਇਰੈਕਟਰ ਫੈਕਟਰੀ ਮੋਗਾ, ਸ਼੍ਰੀ ਵਿਜੈ ਬਹਾਦਰ ਨਗਰ ਨਿਗਮ ਮੋਗਾ, ਸ੍ਰੀ ਹਰਵਿੰਦਰ ਸਿੰਘ ਐਸ.ਡੀ.ਈ., ਮੋਗਾ, ਸ੍ਰੀ ਮਨਦੀਪ ਸਿੰਘ ਏ ਈ ., ਦਫਤਰ ਪੀ.ਐਸ.ਪੀ.ਸੀ.ਐਲ. ਮੋਗਾ, ਅਤੇ ਬਿਜਨਸਮੈਨ ਆਦਿ ਹਾਜ਼ਰ ਰਹੇ।     

 

Tags: Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD