Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਤੋਂ ਰਾਜ ਸਭਾ ਮੈਂਬਰ ਬਣਨ ਦਾ ਕੇਜਰੀਵਾਲ ਦਾ ਸੁਫਨਾ ਪੰਜਾਬੀ ਕਦੇ ਵੀ ਪੂਰਾ ਨਹੀਂ ਹੋਣ ਦੇਣਗੇ: ਮਨਜਿੰਦਰ ਸਿੰਘ ਸਿਰਸਾ

ਲੋਕਾਂ ਨੂੰ ਅਪੀਲ ਕੀਤੀ ਕਿ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਸੰਜੀਵ ਅਰੋੜਾ ਦੀ ਹਾਰ ਯਕੀਨੀ ਬਣਾਈ ਜਾਵੇ ਤਾਂ ਜੋ ਕੇਜਰੀਵਾਲ ਦਾ ਸੁਫਨਾ ਅਧੂਰਾ ਰਹਿ ਸਕੇ

Manjinder Singh Sirsa, Bharatiya Janata Party, BJP, BJP Delhi

Web Admin

Web Admin

5 Dariya News

ਚੰਡੀਗੜ੍ਹ , 26 Feb 2025

Last updated on: Feb 26, 2025, 00:00 IST

ਦਿੱਲੀ ਦੇ ਖੁਰਾਕ ਸਪਲਾਈ ਅਤੇ ਉਦਯੋਗ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਨ ਦਾ ਸੁਫਨਾ ਪੰਜਾਬੀ ਕਦੇ ਵੀ ਪੂਰਾ ਨਹੀਂ ਹੋਣ ਦੇਣਗੇ ਤੇ ਉਹਨਾਂ ਨੇ ਲੁਧਿਆਣਾ ਪੱਛਮੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਕਰਾਰੀ ਹਾਰ ਦਿੱਤੀ ਜਾਵੇ ਤਾਂ ਜੋ ਕੇਜਰੀਵਾਲ ਦਾ ਸੁਫਨਾ ਪੂਰਾ ਨਾ ਹੋ ਸਕੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੇਜਰੀਵਾਲ ਸੱਤਾ ਦੇ ਲੋਭੀ ਇਨਸਾਨ  ਹਨ ਜੋ ਸੱਤਾ ਤੋਂ ਬਗੈਰ ਨਹੀਂ ਰਹਿ ਸਕਦੇ। ਉਹਨਾਂ ਕਿਹਾ ਕਿ ਦਿੱਲੀ ਵਿਚ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਉਹਨਾਂ ਨੇ ਪੰਜਾਬ ਦੇ ਵਿਧਾਇਕਾਂ ਨੂੰ ਇਸ ਗੱਲ ਲਈ ਰਾਜ਼ੀ ਕਰਨ ਦਾ ਯਤਨ ਕੀਤਾ ਕਿ ਉਹ ਭਗਵੰਤ ਮਾਨ ਦੀ ਥਾਂ ਉਹਨਾਂ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲੈਣ ਤਾਂ ਜੋ ਉਹ ਪੰਜਾਬ ਦੇ ਮੁੱਖ ਮੰਤਰੀ ਬਣ ਸਕਣ। 

ਉਹਨਾਂ ਕਿਹਾਕਿ  ਵਿਧਾਇਕਾਂ ਨੇ ਸਪਸ਼ਟ ਜਵਾਬ ਦੇ ਦਿੱਤਾ ਕਿ ਪੰਜਾਬੀ ਸਾਨੂੰ ਪਿੰਡਾਂ ਵਿਚ ਨਹੀਂ ਵੜਨ ਦੇਣਗੇ। ਉਹਨਾਂ ਕਿਹਾ ਕਿ ਹੁਣ ਕੇਜਰੀਵਾਲ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਬਲੀ ਦਾ ਬੱਕਰਾ ਬਣਨ ਵਾਸਤੇ ਤਿਆਰ ਕਰ ਲਿਆ ਹੈ ਤੇ ਉਹਨਾਂ ਨੂੰ ਲੁਧਿਆਣਾ ਪੱਛਮੀ ਤੋਂ ਇਹ ਕਹਿ ਕੇ ਉਮੀਦਵਾਰ ਬਣਾਇਆ ਹੈ ਕਿ ਜਿੱਤਣ ’ਤੇ ਉਹਨਾਂ ਨੂੰ ਮੰਤਰੀ ਬਣਾਇਆ ਜਾਵੇਗਾ ਬਦਲੇ ਵਿਚ ਉਹਨਾਂ ਦੀ ਰਾਜ ਸਭਾ ਮੈਂਬਰਸ਼ਿਪ ਅਰਵਿੰਦ ਕੇਜਰੀਵਾਲ ਨੂੰ ਮਿਲੇਗੀ।

ਉਹਨਾਂ ਕਿਹਾ ਕਿ ਕੇਜਰੀਵਾਲ ਦਾ ਪੰਜਾਬ ਰਾਹੀਂ ਸੰਸਦ ਵਿਚ ਪ੍ਰਵੇਸ਼ ਕਰਨ ਦਾ ਸੁਫਨਾ ਕਦੇ ਵੀ ਪੂਰਾ ਨਹੀਂ ਹੋਵੇਗਾ।ਭਾਜਪਾ ਦੇ ਕੌਮੀ ਸਕੱਤਰ ਨੇ ਹੋਰ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਕੇਜਰੀਵਾਲ ਦੀ ਯੋਜਨਾ ਸਿਰੇ ਨਹੀਂ ਚੜ੍ਹਨ ਦੇਣਗੇ ਅਤੇ  ਜ਼ਿਮਨੀ ਚੋਣ ਵਿਚ ਸੰਜੀਵ ਅਰੋੜਾ ਦੀ ਕਰਾਰੀ ਹਾਰ ਹੋਵੇਗੀ ਜੋ 2027 ਵਿਚ ਆਮ ਆਦਮੀ ਪਾਰਟੀ ਦੇਪੰਜਾਬ  ਵਿਚੋਂ ਮੁਕੰਮਲ ਸਫਾਏ ਦਾ ਆਧਾਰ ਬੰਨੇਗੀ ਤੇ ਇਸਦਾ ਪੰਜਾਬ ਵਿਚ ਵੀ ਉਹੀ ਹਾਲ ਹੋਵੇਗਾ ਜੋ ਦਿੱਲੀ ਵਿਚ ਹੋਇਆ ਹੈ।

 

Tags: Manjinder Singh Sirsa , Bharatiya Janata Party , BJP , BJP Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD