Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਹਾਂਸ਼ਿਵਰਾਤਰੀ ਦੇ ਮੌਕੇ ਵਿਧਾਇਕ ਡਾਕਟਰ ਗੁਪਤਾ ਅਤੇ ਡਿਪਟੀ ਕਮਿਸ਼ਨਰ ਪੁੱਜੇ ਕੁਸ਼ਟ ਆਸ਼ਰਮ

ਕੁਸ਼ਟ ਆਸ਼ਰਮ ਨੂੰ ਈ ਰਿਕਸ਼ਾ ਕੀਤਾ ਭੇਟ, ਸ਼ਹਿਰਵਾਸੀਆਂ ਨੂੰ ਦਿੱਤੀ ਮਹਾਂਸ਼ਿਵਰਾਤਰੀ ਦੀ ਵਧਾਈ

Web Admin

Web Admin

5 Dariya News

ਅੰਮ੍ਰਿਤਸਰ , 26 Feb 2025

Last updated on: Feb 26, 2025, 00:00 IST

ਅੱਜ ਮਹਾਂਸ਼ਿਵਰਾਤਰੀ ਦੇ ਮੌਕੇ ਕੇਂਦਰੀ ਹਲਕੇ ਦੇ ਵਿਧਾਇਕ ਡਾਕਟਰ ਅਜੇ ਗੁਪਤਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਕੁਸ਼ਟ ਆਸ਼ਰਮ ਝਬਾਲ ਰੋਡ ਵਿਖੇ ਗਏ ਜਿਥੇ ਉਨਾਂ ਨੇ ਮੰਦਰ ਵਿਖੇ ਮੱਥਾ ਟੇਕਿਆ ਅਤੇ ਕੁਸ਼ਟ ਆਸ਼ਰਮ ਨੂੰ ਰੈਡ ਕਰਾਸ ਅਤੇ ਉਪਲ ਨਿਊਰੋ ਹਸਪਤਾਲ ਦੇ ਸਹਿਯੋਗ ਨਾਲ ਇੱਕ ਈ ਰਿਕਸ਼ਾ ਭੇਂਟ ਕੀਤੀ।ਇਸ ਮੌਕੇ ਵਿਧਾਇਕ ਡਾਕਟਰ ਗੁਪਤਾ ਨੇ ਕੁਸ਼ਟ ਆਸ਼ਰਮ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਮੰਗਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। 

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਰੈਡ ਕ੍ਰਾਸ ਵੱਲੋਂ ਉਪਲ ਨਿਊਰੋ ਹਸਪਤਾਲ ਦੇ ਸਹਿਯੋਗ ਨਾਲ ਕੁਸਟ ਆਸ਼ਰਮ ਨੂੰ ਇੱਕ ਈ ਰਿਕਸ਼ਾ ਦਿੱਤੀ ਗਈ ਹੈ। ਇਸ ਰਿਕਸ਼ਾ ਨਾਲ ਉਹਨਾਂ ਨੂੰ ਸ਼ਹਿਰ ਤੋਂ ਇੱਕ ਸਥਾਨ ਤੋਂ ਦੂਜੇ ਸਥਾਨ ਤੇ ਜਾਣ ਆਉਣ ਦੀ ਸਹੂਲਤ ਹੋਵੇਗੀ ਅਤੇ ਉਹ ਆਪਣੇ ਰੋਜਾਨਾ ਦੀਆਂ ਵਸਤਾਂ ਵੀ ਸ਼ਹਿਰ ਦੇ ਭੀੜ ਵਾਲ਼ੇ ਇਲਾਕੇ ਚੋਂ ਖਰੀਦ ਸਕਣਗੇ।

ਕੁਸ਼ਟ ਆਸ਼ਰਮ ਵੱਲੋਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕੁਸਟ ਆਸ਼ਰਮ ਵਿਖੇ ਸੀਵਰੇਜ ਦੀ ਸਮੱਸਿਆ ਕਾਫੀ ਪੁਰਾਣੇ ਸਮੇਂ ਤੋਂ ਚੱਲ ਰਹੀ ਹੈ ਅਤੇ ਬਰਸਾਤਾਂ ਦੇ ਦਿਨਾਂ ਦੌਰਾਨ ਕਾਫੀ ਪਾਣੀ ਕੁਸਟ ਆਸ਼ਰਮ ਵਿਖੇ ਇਕੱਠਾ ਹੋ ਜਾਂਦਾ ਹੈ, ਜਿਸ ਨਾਲ ਇਥੇ ਰਹਿ ਰਹੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਜਲਦ ਹੀ ਇਸ ਦਾ ਐਸਟੀਮੇਟ ਤਿਆਰ ਕਰਾ ਕੇ ਸੀਵਰੇਜ ਦੀ ਸਮੱਸਿਆ ਦਾ ਪੱਕੇ ਤੌਰ ਤੇ ਹੱਲ ਕੀਤਾ ਜਾਵੇਗਾ। 

ਵਿਧਾਇਕ ਡਾਕਟਰ ਅਜੇ ਗੁਪਤਾ ਅਤੇ ਡਿਪਟੀ ਕਮਿਸ਼ਨਰ ਵੱਲੋਂ ਮਹਾਂ ਸ਼ਿਵਰਾਤਰੀ ਮੌਕੇ ਸ਼ਹਿਰ ਵਾਸੀਆਂ ਨੂੰ ਵਧਾਈ ਵੀ ਦਿੱਤੀ ਗਈ ਅਤੇ ਕੁਸਟ ਆਸ਼ਰਮ ਵਿਖੇ ਸਥਿਤ ਮੰਦਿਰ ਵਿਖੇ ਮੱਥਾ ਵੀ ਟੇਕਿਆ। ਇਸ ਦੌਰਾਨ ਕੁਸਟ ਆਸ਼ਰਮ ਦੇ ਪ੍ਰਬੰਧਕਾਂ ਵੱਲੋਂ ਡਿਪਟੀ ਕਮਿਸ਼ਨਰ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੁਸ਼ਟ ਆਸ਼ਰਮ ਦੇ ਪ੍ਰਬੰਧਕ ਸ੍ਰੀ ਜੋਗਿੰਦਰ ਰਾਏ ਸਕੱਤਰ ਰੈਡ ਕ੍ਰਾਸ ਸੋਸਾਇਟੀ ਸ਼੍ਰੀ ਸੈਮਸਨ ਮਸੀਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਹਾਜ਼ਰ ਸਨ। 

 

Tags: Sakshi Sawhney , DC Amritsar , Amritsar , Deputy Commissioner Amritsar , Dr. Ajay Gupta , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD