Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ਿਵਰਾਤਰੀ ਮੌਕੇ ਵਿਧਾਇਕ ਕੁਲਵੰਤ ਸਿੰਘ ਹੋਏ ਮੋਹਾਲੀ ਦੇ ਮੰਦਰਾਂ ਵਿੱਚ ਨਤਮਸਤਕ

ਹਿੰਦੂ-ਸਿੱਖ ਭਾਈਚਾਰਕ ਸਾਂਝ ਤਿਉਹਾਰਾਂ ਦੀ ਤਿਆਰੀ ਦੌਰਾਨ ਹੁੰਦੀ ਵੇਖੀ ਜਾ ਸਕਦੀ ਹੈ ਵਧੇਰੇ ਗੂੜ੍ਹੀ : ਕੁਲਵੰਤ ਸਿੰਘ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐੱਸ ਏ ਐੱਸ ਨਗਰ , 26 Feb 2025

Last updated on: Feb 26, 2025, 00:00 IST

ਅੱਜ ਐੱਸ ਏ ਐੱਸ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਮੰਦਰਾਂ ਦੇ ਵਿੱਚ ਨਤਮਸਤਕ ਹੋਏ ਅਤੇ ਸ਼ਿਵਰਾਤਰੀ ਦੇ ਪਾਵਨ ਮੌਕੇ ਤੇ ਸ਼ਰਧਾਲੂਆਂ ਨਾਲ ਸਾਂਝ ਪਾਈ। ਵਿਧਾਇਕ ਕੁਲਵੰਤ ਸਿੰਘ ਸਵੇਰ ਵੇਲੇ ਤੋਂ ਹੀ ਭੋਲੇਨਾਥ ਦੇ ਦਰਸ਼ਨ ਦੇ ਲਈ ਮੰਦਰਾਂ ਵਿਖੇ ਆਯੋਜਿਤ ਧਾਰਮਿਕ ਸਮਾਗਮਾਂ ਦੇ ਵਿੱਚ ਸ਼ਿਰਕਤ ਕਰਨ ਲਈ ਰਵਾਨਾ ਹੋ ਗਏ ਸਨ। 

ਉਹਨਾਂ ਪਹਿਲਾਂ ਸ੍ਰੀ ਰਾਧਾ ਮਾਤਾ ਮੰਦਰ ਫੇਜ਼ 6, ਸ਼ਿਰਕਤ ਕੀਤੇ ਜਾਣ ਉਪਰੰਤ ਦੁਰਗਾ ਮਾਤਾ ਮੰਦਰ ਫੇਜ 6, ਦੁਰਗਾ ਮਾਤਾ ਮੰਦਰ ਫੇਜ 6, ਪ੍ਰਾਚੀਨ ਸ਼ਿਵ ਮੰਦਰ ਆਜ਼ਾਦ ਨਗਰ ਬਲੌਂਗੀ, ਸ਼੍ਰੀ ਸਨਾਤਨ ਧਰਮ ਸਦਾ ਸ਼ਿਵ ਮੰਦਰ ਸੈਕਟਰ 57, ਸ਼੍ਰੀ ਹਰਿ ਮੰਦਰ ਫੇਜ 5, ਸ਼੍ਰੀ ਸਨਾਤਨ ਧਰਮ ਮੰਦਿਰ ਫੇਜ 4, ਸ਼੍ਰੀ ਸਨਾਤਨ ਧਰਮ ਮੰਦਿਰ ਫੇਜ 7, ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਫੇਜ 3B2, ਮੰਦਿਰ ਫੇਜ 9, ਸੈਕਟਰ 80 ਵਿਖੇ ਸਥਿਤ ਮੰਦਿਰ ਵਿਖੇ ਭਗਵਾਨ ਭੋਲੇਨਾਥ ਦੇ ਸ਼ਿਵਲਿੰਗ ਤੇ ਜਲ ਅਤੇ ਦੁੱਧ ਚੜਾਇਆ। 

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਅੱਜ ਦੁਨੀਆਂ ਭਰ ਵਿੱਚ ਮਹਾਂ-ਸ਼ਿਵਰਾਤਰੀ ਨੂੰ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਲੋਕ ਸਵੇਰ ਵੇਲੇ ਤੋਂ ਹੀ ਭੋਲੇਨਾਥ ਤੇ ਸ਼ਿਵਲਿੰਗ ਅਭਿਸ਼ੇਕ ਕਰਨ ਦੇ ਲਈ ਮੰਦਰਾਂ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਸਨ। ਉਹਨਾਂ ਕਿਹਾ ਕਿ ਉਹ ਜਿਸ ਵੀ ਰਸਤੇ ਤੋਂ ਮੰਦਰਾਂ ਦੇ ਵਿੱਚ ਹੋ ਰਹੇ ਸਮਾਗਮਾਂ ਵਿੱਚ ਆਪਣੀ ਹਾਜ਼ਰੀ ਲਗਵਾਏ ਜਾਣ ਦੇ ਲਈ ਪਹੁੰਚ ਰਹੇ ਸਨ ਤਾਂ ਰਸਤੇ ਵਿੱਚ ਸ਼ਰਧਾਲੂਆਂ ਵੱਲੋਂ ਹਰ ਮੋੜ ਅਤੇ ਚੌਂਕ ਤੇ ਲੰਗਰ ਲਗਾਇਆ ਹੋਇਆ ਸੀ, ਜਿੱਥੇ ਬੜੇ ਹੀ ਸ਼ਰਧਾ ਦੇ ਨਾਲ ਸ਼ਰਧਾਲੂਆਂ ਵੱਲੋਂ ਸੇਵਾ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਲੰਗਰ ਵਰਤਾਇਆ ਜਾ ਰਿਹਾ ਹੈ। 

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਮਹਾ-ਸ਼ਿਵਰਾਤਰੀ ਦੇ ਮੌਕੇ ਤੇ ਰੱਖੇ ਗਏ ਸਮਾਗਮਾਂ ਦੇ ਵਿੱਚ ਇੱਕ ਗੱਲ ਸਪਸ਼ਟ ਨਜ਼ਰ ਆਈ ਕਿ ਇਹ ਸਭ ਤਿਉਹਾਰ ਜਿੱਥੇ ਸ਼ਰਧਾਲੂਆਂ ਦੀ ਆਸਥਾ ਦਾ ਪ੍ਰਤੀਕ ਹੁੰਦੇ ਹਨ, ਉੱਥੇ ਹਿੰਦੂ-ਸਿੱਖ ਭਾਈਚਾਰਕ ਸਾਂਝ ਨੂੰ ਵੀ ਅਜਿਹੇ ਤਿਉਹਾਰਾਂ ਦੀ ਤਿਆਰੀ ਦੌਰਾਨ ਗੂੜ੍ਹਾ ਹੁੰਦਾ ਵੇਖਿਆ ਜਾ ਸਕਦਾ ਹੈ।

ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ -ਕੁਲਦੀਪ ਸਿੰਘ ਸਮਾਣਾ, ਕੌਂਸਲਰ- ਗੁਰਮੀਤ ਕੌਰ, ਹਰਵਿੰਦਰ ਸਿੰਘ ਸੈਣੀ, ਸਾਬਕਾ ਕੌਂਸਲਰ ਰਾਜਿੰਦਰ ਪ੍ਰਸਾਦ ਸ਼ਰਮਾ, ਗੁਰਮੁਖ ਸਿੰਘ- ਸੋਹਲ, ਜਸਪਾਲ ਸਿੰਘ- ਮਟੌਰ, ਰਾਜੀਵ ਕੁਮਾਰ ਵਸਿਸਟ, ਧਰਮਪ੍ਰੀਤ ਸਿੰਘ, ਪ੍ਰਗਟ ਸਿੰਘ, ਬਲਜੀਤ ਸਿੰਘ- ਹੈਪੀ, ਅਰੁਣ ਗੋਇਲ, ਸੁਖਦੇਵ ਸਿੰਘ, ਚਰਨਜੀਤ ਕੌਰ, ਹਰਵਿੰਦਰ ਕੌਰ, ਗੁਰਚਰਨ ਕੌਰ, ਹਰਵੀਰ ਪਾਲ ਕੌਰ, ਨਤਾਸ਼ਾ ਵੀ ਮੌਜੂਦ ਰਹੇ। ਫੋਟੋ ਕੈਪਸ਼ਨ : ਵਿਧਾਇਕ ਕੁਲਵੰਤ ਸਿੰਘ ਸ਼ਿਵਰਾਤਰੀ ਦੇ ਮੌਕੇ ਮੋਹਾਲੀ ਦੇ ਵੱਖ-ਵੱਖ ਮੰਦਰਾਂ ਵਿੱਚ ਹੋਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੇ ਜਾਣ ਦੇ ਦੌਰਾਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD