Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼੍ਰੀਮਦ ਭਾਗਵਤ ਗੀਤਾ ਆਦਰਸ਼ ਜੀਵਨ ਲਈ ਰਾਹ ਦਸੇਰਾ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਸਪੀਕਰ ਵਲੋਂ ਜਲੰਧਰ ਵਿਖੇ ਸ਼੍ਰੀਮਦ ਭਾਗਵਤ ਕਥਾ ’ਚ ਸ਼ਮੂਲੀਅਤ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਜਲੰਧਰ , 26 Feb 2025

Last updated on: Feb 26, 2025, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ਼੍ਰੀਮਦ ਭਾਗਵਤ ਗੀਤਾ ਇਕ ਧਾਰਮਿਕ ਗ੍ਰੰਥ ਹੀ ਨਹੀਂ ਸਗੋਂ ਆਦਰਸ਼ ਜੀਵਨ ਨਿਰਬਾਹ ਕਰਨ ਲਈ ਰਾਹ ਦਸੇਰਾ ਵੀ ਹੈ ਅਤੇ ਇਸ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਕੋਈ ਵੀ ਵਿਅਕਤੀ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਦਇਆ ਤੇ ਕਿਰਪਾ ਹਾਸਿਲ ਕਰ ਸਕਦਾ ਹੈ। ਵਿਸ਼ਵ ਪ੍ਰਸਿੱਧ ਅਧਿਆਤਮਕ ਕਥਾ ਵਾਚਕ ਜਯਾ ਕਿਸ਼ੋਰੀ ਜੀ ਵਲੋਂ ਸਾਈਂ ਦਾਸ ਪਬਲਿਕ ਸਕੂਲ ਦੀ ਗਰਾਊਂਡ ਵਿਖੇ ਕੀਤੀ ਜਾ ਰਹੀ ਸ਼੍ਰੀਮਦ ਭਾਗਵਤ ਕਥਾ ਵਿੱਚ ਸ਼ਮੂਲੀਅਤ ਕਰਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਜੋਕੇ ਸਮੇਂ ਵਿੱਚ ਨੌਜਵਾਨਾਂ ਦੀ ਸਾਡੇ ਪਵਿੱਤਰ ਧਾਰਮਿਕ ਗ੍ਰੰਥਾਂ ਨਾਲ ਜੁੜਨ ਦੀ ਲੋੜ ’ਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ ਕਿ ਸ਼੍ਰੀਮਦ ਭਾਗਵਤ ਗੀਤਾ ਅਧਿਆਤਮਿਕ ਸਿੱਖਿਆਵਾਂ ਦਾ ਸਰੋਤ ਹੈ ਅਤੇ ਸਾਡੀ ਅਮੀਰ ਵਿਰਾਸਤ ਦਾ ਪ੍ਰਤੀਕ ਵੀ ਹੈ। ਉਨ੍ਹਾਂ ਕਿਹਾ ਕਿ ਜੋ ਦਿਲੋਂ ਸ਼੍ਰੀਮਦ ਭਾਗਵਤ ਗੀਤਾ ਦੀਆਂ ਸਿੱਖਿਆਵਾਂ ਦਾ ਸਤਿਕਾਰ ਕਰਦੇ ਹਨ ਅਤੇ ਇਨ੍ਹਾਂ ’ਤੇ ਚੱਲਦੇ ਹਨ, ਉਨ੍ਹਾਂ ਨੂੰ ਇਹ ਜ਼ਿੰਦਗੀ ਵਿੱਚ ਹਰ ਮੁਸੀਬਤ ਦਾ ਪੂਰੀ ਦ੍ਰਿੜਤਾ ਨਾਲ ਟਾਕਰਾ ਕਰਨ ਦੇ ਸਮਰੱਥ ਬਣਾਉਂਦੀ ਹੈ। 

ਉਨ੍ਹਾਂ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਵਲੋਂ ਜਲੰਧਰ ਵਿਖੇ ਇਹ ਸਮਾਗਮ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੱਤ ਦਿਨਾਂ ਤੱਕ ਚੱਲਣ ਵਾਲੇ ਇਸ ਧਾਰਮਿਕ ਸਮਾਗਮ ਦੌਰਾਨ ਕਥਾਵਾਚਕ ਜਯਾ ਕਿਸ਼ੋਰੀ ਜੀ ਵਲੋਂ ਸ਼੍ਰੀਮਦ ਭਾਗਵਤ ਗੀਤਾ ਰਾਹੀਂ ਲੋਕਾਂ ਨੂੰ ਅਧਿਆਤਮਿਕਤਾ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਇਸ ਧਾਰਮਿਕ ਸ਼ਹਿਰ ਜਲੰਧਰ ਲਈ ਮੀਲ ਦਾ ਪੱਥਰ ਸਿੱਧ ਹੋਵੇਗਾ, ਜਿਸ ਵਿੱਚ ਪ੍ਰਸਿੱਧ ਕਥਾਵਾਚਕ ਜਯਾ ਕਿਸ਼ੋਰੀ ਜੀ ਸੰਗੀਤਕ ਧੁਨਾਂ ਰਾਹੀਂ ਸ਼੍ਰੀਮਦ ਭਾਗਵਤ ਕਥਾ ਦੀਆਂ ਸਿੱਖਿਆਵਾਂ ’ਤੇ ਚਾਨਣਾ ਪਾਉਣਗੇ।

ਉਨ੍ਹਾਂ ਸ਼ਰਧਾਲੂਆਂ ਨੂੰ ਇਨ੍ਹਾਂ ਵੱਡਮੁੱਲੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ ਕਿਉਂਕਿ ਇਹ ਸਿੱਖਿਆਵਾਂ ਸਾਨੂੰ ਜੀਵਨ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ ਦੇ ਸਮਰੱਥ ਬਣਾਉਂਦੀਆਂ ਹਨ। ਇਸ ਤੋਂ ਪਹਿਲਾਂ ਵਿਧਾਇਕ ਰਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਇਸ ਸਮਾਗਮ ਵਿੱਚ ਸ਼ਾਮਿਲ ਹੋਣ ’ਤੇ ਨਿੱਘਾ ਸਵਾਗਤ ਕੀਤਾ। 

ਇਸ ਮੌਕੇ ਆਪ ਆਗੂ ਦੀਪਕ ਬਾਲੀ ਸਮੇਤ ਭਾਰੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD