Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਆਰ.ਬੀ.ਐਸ.ਕੇ. ਅਧੀਨ 341 ਬੱਚਿਆਂ ਦੇ ਮੁਫ਼ਤ ਦਿਲ ਦੇ ਆਪ੍ਰੇਸ਼ਨ ਕੀਤੇ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 26 Feb 2025

Last updated on: Feb 26, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਭ ਤੋਂ ਛੋਟੇ ਉਮਰ ਦੇ ਨਾਗਰਿਕਾਂ ਦੀ ਸਿਹਤ ਦੀ ਰਾਖੀ ਅਤੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ 341 ਬੱਚਿਆਂ ਦੇ ਮੁਫ਼ਤ ਸਫਲਤਾਪੂਰਵਕ ਦਿਲ ਦੇ ਆਪ੍ਰੇਸ਼ਨ ਕਰਵਾਏ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।

ਜਾਣਕਾਰੀ ਮੁਤਾਬਕ, ਜਮਾਂਦਰੂ ਦਿਲ ਦੀ ਬਿਮਾਰੀ ਇੱਕ ਜਨਮ ਨੁਕਸ ਹੈ ਜੋ ਦਿਲ ਜਾਂ ਇਸਦੇ ਨਜਦੀਕੀ ਖੂਨ ਦੀਆਂ ਨਾੜੀਆਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਇਸ ਦੇ ਇਲਾਜ ਲਈ ਅਕਸਰ ਮਹਿੰਗੀਆਂ ਸਰਜਰੀਆਂ ਦੀ ਲੋੜ ਹੁੰਦੀ ਹੈ ਜੋ ਬਹੁਤ ਸਾਰੇ ਪਰਿਵਾਰਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਹਨ। ਇਸ ਚੁਣੌਤੀ ਨੂੰ ਸਮਝਦਿਆਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਬੱਚਿਆਂ ਨੂੰ ਜਿਊਣ ਦਾ ਦੂਜਾ ਮੌਕਾ ਦਿੰਦੇ ਹੋਏ ਇਲਾਜ ਦੀ ਸਾਰੀ ਲਾਗਤ ਨੂੰ ਪੂਰਾ ਕਰਨ ਲਈ ਪਹਿਲਕਦਮੀ ਕੀਤੀ ਗਈ ਹੈ। 

ਇਹ ਪਹਿਲਕਦਮੀ ਵਿਆਪਕ ਰਾਸ਼ਟਰੀ ਬਾਲ ਸਵਾਸਥ ਕਾਰਜਕਰਮ (ਆਰ.ਬੀ.ਐਸ.ਕੇ.) ਜੋ ਕਿ ਬੱਚਿਆਂ ਵਿੱਚ ਸਿਹਤ ਸਮੱਸਿਆਵਾਂ ਦਾ ਜਲਦੀ ਪਤਾ ਲਗਾਉਣ ਅਤੇ ਪ੍ਰਬੰਧਨ ਕਰਨ ਲਈ ਇੱਕ ਰਾਸ਼ਟਰੀ ਪ੍ਰੋਗਰਾਮ ਹੈ, ਦੇ ਹਿੱਸੇ ਵਜੋਂ ਕੀਤੀ ਗਈ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਵਿੱਤੀ ਸਾਲ 2024-25 (ਦਸੰਬਰ 2024 ਤੱਕ) ਦੌਰਾਨ, ਸਰਕਾਰ ਵੱਲੋਂ ਸੂਬੇ ਭਰ ਦੇ ਵੱਕਾਰੀ ਸੂਚੀਬੱਧ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਇਨ੍ਹਾਂ ਜੀਵਨ-ਰੱਖਿਅਕ ਪ੍ਰਕਿਰਿਆਵਾਂ 'ਤੇ 3.52 ਕਰੋੜ ਰੁਪਏ ਖਰਚ ਕੀਤੇ ਹਨ।

ਉਨ੍ਹਾਂ ਕਿਹਾ ਕਿ ਆਰ.ਬੀ.ਐਸ.ਕੇ. ਪ੍ਰੋਗਰਾਮ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਮੋਬਾਈਲ ਸਿਹਤ ਟੀਮਾਂ ਤਾਇਨਾਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਟੀਮ ਵਿੱਚ ਚਾਰ ਮੈਂਬਰ ਹੁੰਦੇ ਹਨ ਜਿਹਨਾਂ ਵਿੱਚ ਦੋ ਡਾਕਟਰ (ਇੱਕ ਪੁਰਸ਼ ਅਤੇ ਇੱਕ ਔਰਤ), ਇੱਕ ਨਰਸ, ਅਤੇ ਡਾਟਾ ਪ੍ਰਬੰਧਨ ਵਿੱਚ ਹੁਨਰਮੰਦ ਇੱਕ ਫਾਰਮਾਸਿਸਟ ਸ਼ਾਮਲ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਇਹ ਟੀਮਾਂ ਸਾਰੇ ਲੋੜੀਂਦੇ ਟੈਸਟਿੰਗ ਉਪਕਰਨਾਂ, ਦਵਾਈਆਂ ਅਤੇ ਵਾਹਨਾਂ ਨਾਲ ਲੈਸ ਹਨ, ਅਤੇ ਬੱਚਿਆਂ ਦੀ ਸਿਹਤ ਸੰਬੰਧੀ ਜਾਂਚ ਕਰਨ ਲਈ ਨਿਯਮਿਤ ਤੌਰ 'ਤੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀਆਂ ਦਾ ਦੌਰਾ ਕਰਦੀਆਂ ਹਨ। ਇਸ ਪ੍ਰੋਗਰਾਮ ਦੀ ਵਿਲੱਖਣ ਵਿਸ਼ੇਸ਼ਤਾ ਇਹ ਹੈ ਕਿ ਇਸ ਤਹਿਤ ਹਰੇਕ ਬੱਚੇ ਲਈ ਇੱਕ ਹੈਲਥ ਕਾਰਡ ਤਿਆਰ ਕੀਤਾ ਜਾਂਦਾ ਹੈ, ਜੋ ਉਨ੍ਹਾਂ ਦੇ ਡਾਕਟਰੀ ਇਤਿਹਾਸ, ਵਾਧਾ ਅਤੇ ਵਿਕਾਸ ਨੂੰ ਟਰੈਕ ਕਰਦਾ ਹੈ। 

ਇਹ ਡਿਜੀਟਲ ਰਿਕਾਰਡ ਨਿਰੰਤਰ ਨਿਗਰਾਨੀ ਅਤੇ ਸਮੇਂ ਸਿਰ ਦਖਲ ਨੂੰ ਯਕੀਨੀ ਬਣਾਉਂਦਾ ਹੈ, ਜਿਸ ਨਾਲ ਬੱਚਿਆਂ ਦੀ ਸਿਹਤ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲਦੀ ਹੈ। ਡਾ. ਬਲਬੀਰ ਸਿੰਘ ਨੇ ਸੂਬੇ ਭਰ ਵਿੱਚ ਸਿਹਤ ਸੰਭਾਲ ਦੀ ਨੁਹਾਰ ਬਦਲਣ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਹੁਰਾਇਆ। ਉਨ੍ਹਾਂ ਕਿਹਾ, "ਇਹ ਪਹਿਲਕਦਮੀ ਪੰਜਾਬ ਦੇ ਸਾਰੇ ਬੱਚਿਆਂ ਲਈ ਸਿਹਤਮੰਦ ਬਚਪਨ ਦੀ ਰੱਖਿਆ ਅਤੇ ਉਤਸ਼ਾਹਿਤ ਕਰਨ ਪ੍ਰਤੀ ਸਾਡੀ ਸਰਕਾਰ ਦੇ ਸਮਰਪਣ ਦਾ ਪ੍ਰਮਾਣ ਹੈ। 

ਅਸੀਂ ਆਪਣੇ ਸੂਬੇ ਨੂੰ ਸਿਹਤ ਸੰਭਾਲ ਉੱਤਮਤਾ ਲਈ ਇੱਕ ਮਾਡਲ ਬਣਾਉਣ ਲਈ ਵਚਨਬੱਧ ਹਾਂ, ਅਤੇ ਇਹ ਪ੍ਰਾਪਤੀ ਇਸ ਟੀਚੇ ਵੱਲ ਇੱਕ ਅਹਿਮ ਕਦਮ ਹੈ।"

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD