Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਬਰਖ਼ਾਸਤ

ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ: ਏ.ਸੀ.ਐਸ. ਅਨੁਰਾਗ ਵਰਮਾ

Anurag Verma, Financial Commissioner Revenue, Shamlat Land Scam, Varinderpal Singh Dhoot, Seonk, Naib Tehsildar Varinderpal Singh Dhoot, Zero Tolerance Against Corruption

Web Admin

Web Admin

5 Dariya News

ਚੰਡੀਗੜ੍ਹ , 26 Feb 2025

Last updated on: Feb 26, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ' ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ 'ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਕਰਨ ਲਈ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ।

ਨਾਇਬ ਤਹਿਸੀਲਦਾਰ ਧੂਤ ਵਿਰੁੱਧ ਇਹ ਕਾਰਵਾਈ ਇੱਕ ਵਿਆਪਕ ਜਾਂਚ, ਜਿਸ ਵਿੱਚ ਉਸ ਨੂੰ ਪੰਜਾਬ ਵਿਲੇਜ ਕਾਮਨ ਲੈਂਡਜ਼ ਐਕਟ, 1961 ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਸੀ, ਉਪਰੰਤ ਕੀਤੀ ਗਈ ਹੈ। ਇਸ ਵਿਆਪਕ ਜਾਂਚ ਤੋਂ ਪਤਾ ਲੱਗਾ ਕਿ ਨਾਇਬ ਤਹਿਸੀਲਦਾਰ ਧੂਤ ਨੇ ਪਿੰਡ ਮਾਜਰੀ, ਐਸ.ਏ.ਐਸ. ਨਗਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਆਪਣੀ ਤਾਇਨਾਤੀ ਦੌਰਾਨ 28 ਸਤੰਬਰ, 2016 ਨੂੰ ਇੰਤਕਾਲ ਨੰਬਰ 1767 ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿੱਚ ਖਰੜ ਤਹਿਸੀਲ ਦੇ ਪਿੰਡ ਸਿਉਂਕ ਦੀ 10,365 ਕਨਾਲ ਅਤੇ 19 ਮਰਲੇ ਸ਼ਾਮਲਾਤ ਜ਼ਮੀਨ ਦੀ ਮਲਕੀਅਤ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕਰ ਦਿੱਤੀ ਗਈ ਸੀ।

ਜਾਂਚ ਦੌਰਾਨ ਪਤਾ ਲੱਗਾ ਕਿ ਇਹ ਇੰਤਕਾਲ ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਜਾਰੀ ਸਪੱਸ਼ਟ ਹਦਾਇਤਾਂ ਅਤੇ ਜਗਪਾਲ ਸਿੰਘ ਬਨਾਮ ਪੰਜਾਬ ਕੇਸ (2011) ਵਿੱਚ ਸੁਪਰੀਮ ਕੋਰਟ ਵੱਲੋਂ ਜਾਰੀ ਫੈਸਲੇ ਜਿਸ ਤਹਿਤ ਸ਼ਾਮਲਾਟ ਜ਼ਮੀਨ ਨੂੰ ਪ੍ਰਾਈਵੇਟ ਧਿਰਾਂ ਦੇ ਨਾਂ ‘ਤੇ ਤਬਦੀਲ ਕਰਨ ਜਾਂ ਇੰਤਕਾਲ ਕਰਨ 'ਤੇ ਪਾਬੰਦੀ ਲਗਾਈ ਗਈ ਸੀ, ਨੂੰ ਅਣਗੌਲਿਆਂ ਕਰਦਿਆਂ ਕੀਤਾ ਗਿਆ ਸੀ।

ਸੇਵਾਮੁਕਤ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਆਰ. ਬਾਂਸਲ ਵੱਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਧੂਤ ਨੇ ਨਾ ਸਿਰਫ਼ ਗੈਰ-ਕਾਨੂੰਨੀ ਤੌਰ 'ਤੇ ਇੰਤਕਾਲ ਨੂੰ ਮਨਜ਼ੂਰੀ ਦਿੱਤੀ ਸੀ, ਸਗੋਂ ਖੇਵਟਦਾਰਾਂ/ਕਬਜ਼ਾਧਾਰਕਾਂ ਦੇ ਹਿੱਸਿਆਂ ਨੂੰ ਬਿਨਾਂ ਸਹੀ ਤਸਦੀਕ ਦੇ ਵਧਾ ਜਾਂ ਘਟਾ ਕੇ ਘਪਲੇਬਾਜ਼ੀ ਵੀ ਕੀਤੀ ਸੀ। ਕੁਝ ਮਾਮਲਿਆਂ ਵਿੱਚ, ਅਜਿਹੇ ਵਿਅਕਤੀਆਂ ਨੂੰ ਵੀ ਸ਼ੇਅਰਧਾਰਕਾਂ ਵਜੋਂ ਸ਼ਾਮਲ ਕੀਤਾ ਗਿਆ ਸੀ ਜਿਹਨਾਂ ਦਾ ਜ਼ਮੀਨ 'ਤੇ ਕੋਈ ਜਾਇਜ਼ ਦਾਅਵਾ ਨਹੀਂ ਸੀ।

ਧੂਤ ਦੀਆਂ ਇਹਨਾਂ ਕਾਰਵਾਈਆਂ ਨੂੰ "ਸੌੜੀ ਨੀਅਤ" ਦੱਸਦਿਆਂ ਐਫ.ਸੀ.ਆਰ. ਅਨੁਰਾਗ ਵਰਮਾ ਨੇ ਦਸਤਖਤ ਕੀਤੇ ਬਰਖਾਸਤਗੀ ਦੇ ਹੁਕਮਾਂ ਵਿੱਚ ਕਿਹਾ, "ਅਜਿਹੀਆਂ ਕਾਰਵਾਈਆਂ ਵਿਰੁੱਧ ਸਰਕਾਰ ਵੱਲੋਂ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਇਸ ਲਈ ਉਕਤ ਤੱਥਾਂ ਅਤੇ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ, ਮੈਂ, ਸਮਰੱਥ ਅਧਿਕਾਰੀ ਹੋਣ ਦੇ ਨਾਤੇ, ਨਾਇਬ ਤਹਿਸੀਲਦਾਰ (ਮੁਅੱਤਲ) ਵਰਿੰਦਰਪਾਲ ਸਿੰਘ ਧੂਤ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਉਪਨਿਯਮ 5 ਤਹਿਤ ਸਰਕਾਰੀ ਨੌਕਰੀ ਤੋਂ ਬਰਖਾਸਤ ਕਰਨ ਦਾ ਫੈਸਲਾ ਕਰਦਾ ਹਾਂ ਅਤੇ ਹੁਕਮ ਦਿੰਦਾ ਹਾਂ।"

ਇਹ ਕਾਰਵਾਈ ਏ.ਸੀ.ਐਸ. ਕਮ ਐਫ.ਸੀ.ਆਰ. ਅਨੁਰਾਗ ਵਰਮਾ ਵੱਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ (ਡੀ.ਸੀਜ਼) ਨੂੰ ਭ੍ਰਿਸ਼ਟਾਚਾਰ ਅਤੇ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕਰਨ ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ। ਇਹ ਚੇਤਾਵਨੀ ਨਵੰਬਰ 2024 ਵਿੱਚ ਜਾਰੀ ਕੀਤੇ ਗਏ ਸਰਕਾਰੀ ਨੋਟੀਫਿਕੇਸ਼ਨ ਦੇ ਬਾਵਜੂਦ, ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਨਾਂ ਐਨ.ਓ.ਸੀ. ਵਾਲੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਅਤੇ ਭ੍ਰਿਸ਼ਟਾਚਾਰ ਦੀਆਂ ਰਿਪੋਰਟਾਂ ਸਾਹਮਣੇ ਆਉਣ ਉਪਰੰਤ ਜਾਰੀ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਏ.ਸੀ.ਐਸ. ਕਮ ਐਫ.ਸੀ.ਆਰ. ਅਨੁਰਾਗ ਵਰਮਾ ਨੇ ਤਹਿਸੀਲਦਾਰ ਰਣਜੀਤ ਸਿੰਘ ਨੂੰ ਲੁਧਿਆਣਾ ਪੂਰਬੀ ਤਹਿਸੀਲ ਦਫ਼ਤਰ ਵਿੱਚ ਬੈਠ ਕੇ ਜਗਰਾਉਂ ਵਿੱਚ ਜਾਇਦਾਦ ਸਬੰਧੀ ਦਸਤਾਵੇਜ਼ਾਂ ਨੂੰ ਧੋਖਾਧੜੀ ਨਾਲ ਰਜਿਸਟਰ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਸੀ। ਰਿਪੋਰਟ ਮੁਤਾਬਕ ਰਣਜੀਤ ਸਿੰਘ ਨੇ ਸ਼ਾਮ 5.12 ਵਜੇ ਜਗਰਾਉਂ ਵਿੱਚ ਦਸਤਾਵੇਜ਼ ਰਜਿਸਟਰ ਕੀਤੇ ਅਤੇ ਚਾਰ ਮਿੰਟਾਂ ਦੇ ਅੰਦਰ, ਸ਼ਾਮ 5.16 ਵਜੇ ਲੁਧਿਆਣਾ ਪੂਰਬ ਵਿੱਚ ਇੱਕ ਹੋਰ ਦਸਤਾਵੇਜ਼ ਰਜਿਸਟਰ ਕੀਤਾ, ਜੋ ਕਿ ਮਨੁੱਖੀ ਤੌਰ 'ਤੇ ਸੰਭਵ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਕਾਨੂੰਨੀ ਤੇ ਪ੍ਰਸ਼ਾਸਕੀ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਐਫ.ਸੀ.ਆਰ. ਅਨੁਰਾਗ ਵਰਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਜਾਂ ਕਿਸੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆਂ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਤਕਨੀਕੀ ਉਪਾਵਾਂ ਰਾਹੀਂ ਪਾਰਦਰਸ਼ਤਾ ਵਧਾਉਣ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ, ਏ.ਸੀ.ਐਸ.-ਕਮ-ਐਫ.ਸੀ.ਆਰ. ਨੇ ਸੂਬੇ ਭਰ ਦੇ ਹਰੇਕ ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। 

ਇਸ ਦੇ ਨਾਲ ਹੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸੀ.ਸੀ.ਟੀ.ਵੀ. ਫੀਡ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਅਤੇ ਸਮੇਂ-ਸਮੇਂ ‘ਤੇ ਲਾਈਵ ਫੁਟੇਜ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਆਪਣੇ ਦਫਤਰਾਂ ਵਿੱਚ ਮੌਜੂਦ ਹਨ ਅਤੇ ਨਾਗਰਿਕਾਂ ਨੂੰ ਆਪਣਾ ਕੰਮ ਕਰਵਾਉਣ ਵਿੱਚ ਬੇਲੋੜੀ ਦੇਰੀ ਜਾਂ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ।

 

Tags: Anurag Verma , Financial Commissioner Revenue , Shamlat Land Scam , Varinderpal Singh Dhoot , Seonk , Naib Tehsildar Varinderpal Singh Dhoot , Zero Tolerance Against Corruption

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD