Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਡਾ. ਸੋਨਾ ਥਿੰਦ ਨੇ ਸਬ ਰਜਿਸਟਰਾਰ ਦਫਤਰ ਦਾ ਅਚਨਚੇਤ ਦੌਰਾ ਕਰ ਕੇ ਸਮੁੱਚੇ ਰਿਕਾਰਡ ਦੀ ਕੀਤੀ ਪੜਤਾਲ

ਤਹਿਸੀਲ ਕੰਪਲੈਕਸ ਵਿਖੇ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਤੋਂ ਲਈ ਫੀਡਬੈਕ, ਲੋਕਾਂ ਨੇ ਸੰਤੁਸ਼ਟੀ ਪ੍ਰਗਟਾਈ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 27 Feb 2025

Last updated on: Feb 27, 2025, 00:00 IST

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਬ ਰਜਿਸਟਰਾਰ ਦਫਤਰ ਫਤਹਿਗੜ੍ਹ ਸਾਹਿਬ ਵਿਖੇ ਰਜਿਸਟਰੀਆਂ ਸਮੇਤ ਹੋਰ ਸਮੁੱਚੇ ਰਿਕਾਰਡ ਦਾ ਅਚਨਚੇਤ ਦੌਰਾ ਕਰ ਕੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਕਿਸੇ ਵੀ ਸਰਕਾਰੀ ਵਿਭਾਗ ਅੰਦਰ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। 

ਉਨ੍ਹਾਂ ਨੇ ਤਹਿਸੀਲ ਕੰਪਲੈਕਸ ਫਤਹਿਗੜ੍ਹ ਵਿਖੇ ਰਜਿਸਟਰੀ ਕਰਵਾਉਣ ਆਏ ਲੋਕਾਂ ਅਤੇ ਬੀਤੇ ਦਿਨੀ ਰਜਿਸਟਰੀ ਕਰਵਾ ਚੁੱਕੇ ਵਿਅਕਤੀਆਂ ਨੂੰ ਮੌਕੇ ਤੇ ਫੋਨ ਕਰ ਕੇ ਫੀਡਬੈਕ ਲਈ, ਜਿਸਤੇ ਲੋਕਾਂ ਨੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਨੇ ਸਮੂਹ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰਾਂ ਨੂੰ ਸਪੱਸ਼ਟ ਕੀਤਾ ਕਿ ਜੇਕਰ ਉਨ੍ਹਾਂ ਵੱਲੋਂ ਭ੍ਰਿਸ਼ਟਾਚਾਰ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ 'ਚ ਸਬ ਰਜਿਸਟਰਾਰ ਦਫਤਰਾਂ ਦਾ ਨਿਰੀਖਣ ਕਰਨ ਅਤੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਨ ਕਿ ਉਨ੍ਹਾਂ ਤੋਂ ਕਿਸੇ ਨੇ ਪੈਸੇ ਤਾਂ ਨਹੀ ਲਏ, ਤਾਂ ਜੋ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਵਿੱਢੀ ਮੁਹਿੰਮ ਨੂੰ ਹੋਰ ਕਾਰਗਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਾਇਦਾਦ ਦੀ ਖਰੀਦ ਵੇਚ ਵੇਲੇ ਖਰੀਦਦਾਰ/ਵਿਕਰੇਤਾਵਾਂ ਦੁਆਰਾ ਭ੍ਰਿਸ਼ਟਾਚਾਰ ਮੁਕਤ ਤਰੀਕੇ ਨਾਲ ਵਿਕਰੀ ਡੀਡ ਰਜਿਸਟਰਡ ਹੋਣ।

ਇਸ ਮੌਕੇ ਐਸ.ਡੀ.ਐਮ ਸ੍ਰੀ ਅਰਵਿੰਦਰ ਕੁਮਾਰ, ਤਹਿਸੀਲਦਾਰ ਸ੍ਰੀ ਵਿਸ਼ਾਲ ਵਰਮਾ, ਨਾਇਬ ਤਹਿਸੀਲਦਾਰ ਸ੍ਰੀ ਰਾਜ ਬਰਿੰਦਰ ਸਿੰਘ ਸਮੇਤ ਵੱਖ ਵੱਖ ਅਧਿਕਾਰੀ ਹਾਜ਼ਰ ਸਨ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD