Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ

ਨਸ਼ਿਆਂ ਦੇ ਖ਼ਾਤਮੇ ਲਈ ਸਬ-ਡਵੀਜ਼ਨ ਪੱਧਰ ’ਤੇ ਯੋਜਨਾ ਕੀਤੀ ਤਿਆਰ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 27 Feb 2025

Last updated on: Feb 27, 2025, 00:00 IST

ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਸਮੇਤ ਜ਼ਿਲ੍ਹਾ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਮੁਹਿੰਮ ਨੂੰ ਹੋਰ ਪ੍ਰਭਾਵੀ ਢੰਗ ਨਾਲ ਚਲਾਉਣ ਲਈ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਸਬ-ਡਵੀਜ਼ਨ ਪੱਧਰ ’ਤੇ  ਯੋਜਨਾ ਤਿਆਰ ਕਰਨ ਤੇ ਇਸ ਦੀ ਸੂਚਨਾ ਅੱਜ ਹੀ ਡਿਪਟੀ ਕਮਿਸ਼ਨ ਦਫ਼ਤਰ ਨਾਲ ਸਾਂਝੀ ਕੀਤੀ ਜਾਵੇ। ਇਸ ਮੌਕੇ ਏ.ਡੀ.ਸੀ ਇਸ਼ਾ ਸਿੰਗਲ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਡਾ.ਪ੍ਰੀਤੀ ਯਾਦਵ ਨੇ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਆਪਣੀ ਸਬ-ਡਵੀਜ਼ਨ ਦੇ ਮੁੜ ਵਸੇਬਾ ਕੇਂਦਰਾਂ ਅਤੇ ਓਟ ਸੈਂਟਰਾਂ ਦਾ ਦੌਰਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸੈਂਟਰਾਂ ’ਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਸਮੇਤ ਦਵਾਈਆਂ, ਸਟਾਫ਼ ਤੇ ਹੋਰ ਲੋੜੀਂਦੀਆਂ ਜ਼ਰੂਰਤਾਂ ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜੀ ਜਾਵੇ। ਉਨ੍ਹਾਂ ਇਲਾਜ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਲਈ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਨਿਯਮਤ ਤੌਰ ’ਤੇ ਫੀਡ ਬੈਕ ਲੈਣ ਦੀ ਹਦਾਇਤ ਵੀ ਕੀਤੀ।  

ਲੋਕਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਪਿੰਡਾਂ ਅਤੇ ਸ਼ਹਿਰਾਂ ’ਚ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਇਹ ਕੈਂਪ ਨਸ਼ਿਆਂ ਦੀ ਦੁਰਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਨੂੰ ਉਜਾਗਰ ਕਰਨਗੇ ਅਤੇ ਨਸ਼ਿਆਂ ਨਾਲ ਜੂਝ ਰਹੇ ਵਿਅਕਤੀਆਂ ਨੂੰ ਮੁੜ ਵਸੇਬੇ ਲਈ ਉਤਸ਼ਾਹਿਤ ਕਰਨਗੇ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਮੁਕਤ ਸਮਾਜ ਸਿਰਜਣ ਲਈ ਇਸ ਮੁਹਿੰਮ ਦੀ ਸਫ਼ਲਤਾ ਲਈ ਸਮਾਜ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ ਹੈ। ਡਾ. ਪ੍ਰੀਤੀ ਯਾਦਵ ਨੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ’ਚ ਸ਼ਾਮਲ ਕਰਨ ਦੇ ਮਕਸਦ ਨਾਲ ਮੁੜ ਵਸੇਬਾ ਕੇਂਦਰਾਂ ਵਿੱਚ ਹੋਰ ਸਕਿੱਲ ਡਿਵੈਲਪਮੈਂਟ ਕੋਰਸ ਚਲਾਉਣ ਦੀ ਹਦਾਇਤ ਕੀਤੀ। 

ਉਨ੍ਹਾਂ ਕਿਹਾ ਕਿ ਪਟਿਆਲਾ ਦੇ ਸਾਕੇਤ ਹਸਪਤਾਲ ਵਿਖੇ ਡੇਅਰੀ ਫਾਰਮਿੰਗ ਦਾ ਕੋਰਸ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਦਾਖਲ ਮਰੀਜ਼ਾਂ ਵੱਲੋਂ ਵੀ ਭਰਵਾ ਹੁੰਗਾਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਵੈ-ਨਿਰਭਰ ਬਣਾਉਣ ਤੇ ਸਮਾਜ ਦੀ ਮੁੱਖ ਧਾਰਾ ’ਚ ਲਿਆਉਣ ਲਈ ਡੇਅਰੀ ਫਾਰਮਿੰਗ, ਇਲੈਕਟ੍ਰੀਸ਼ੀਅਨ ਅਤੇ ਮੱਛੀ ਪਾਲਣ ਵਰਗੇ ਖੇਤਰਾਂ ਵਿੱਚ ਵੋਕੇਸ਼ਨਲ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।

ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ, ਇਸ ਲਈ ਲੋਕਾਂ ਨੂੰ ਨਾਲ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੇ ਡਿਮਾਂਡ ਖਤਮ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ ਕੀਤੇ ਜਾ ਰਹੇ ਹਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD